Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਜਲੰਧਰ : ਜਲੰਧਰ ਦੇ ਮੇਅਰ ਤੇ ਨਾਰਥ ਹਲਕੇ ਦੇ ਨਵੇਂ ਇੰਚਾਰਜ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਵਿਚ ਭਾਰੀ ਹੰਗਾਮਾ ਹੋ ਗਿਆ। ਮੇਅਰ ਦੀ ਰੈਲੀ ਵਿਚ ਸ਼ਾਮਲ ਭਾਨਾ ਤੇ ਅਮਨ-ਫ਼ਤਿਹ ਗੈਂਗ ਜਿਉਂ ਹੀ ਸ਼੍ਰੀ ਦੇਵੀ ਤਾਲਾਬ ਮੰਦਰ ਵਿਚ ਆਹਮੋ-ਸਾਹਮਣੇ ਹੋਏ ਤਾਂ ਇਕ ਧਿਰ ਵੱਲੋਂ ਗਾਲ੍ਹ ਕੱਢਣ ਮਗਰੋਂ ਦੋਹਾਂ ਪਾਸਿਓਂ ਹੱਥੋਪਾਈ ਹੋ ਗਈ।

ਮੰਦਰ ਦੀ ਮਰਿਆਦਾ ਨੂੰ ਭੰਗ ਕਰਦਿਆਂ ਦੋਹਾਂ ਗੈਂਗਾਂ ਨੇ ਇਕ ਦੂਜੇ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਇਹ ਸਾਰਾ ਹੰਗਾਮਾ ਉਸ ਵੇਲੇ ਹੋਇਆ ਜਦੋਂ ਰੈਲੀ ਵਿਚ  ਪੁਲਸ ਵੀ ਮੌਜੂਦ ਸੀ। ਇਸ ਵਿਵਾਦ ਮਗਰੋਂ ਮੰਦਰ ਵਿਚ ਆਏ ਸ਼ਰਧਾਲੂਆਂ ਨੂੰ ਵੀ ਭਾਜੜਾਂ ਪੈ ਗਈਆਂ। ਪੁਲਸ ਨੇ ਇਕ ਮੁਲਜ਼ਮ ਨੂੰ ਮੌਕੇ ‘ਤੇ ਹੀ ਫੜ ਲਿਆ ਹੈ।

ਦੱਸ ਦਈਏ ਕਿ ਨਾਰਥ ਹਲਕੇ ਦਾ ਇੰਚਾਰਜ ਬਣਨ ਮਗਰੋਂ ਭਾਨਾ ਤੇ ਅਮਨ-ਫ਼ਤਿਹ ਗੈਂਗ ਵੱਖ-ਵੱਖ ਸਮੇਂ ਵਿਨੀਤ ਧੀਰ ਨੂੰ ਮਿਲ ਕੇ ਉਨ੍ਹਾਂ ਨੂੰ ਵਧਾਈ ਦੇਣ ਵੀ ਪਹੁੰਚੇ ਸਨ। ਦੱਸ ਦਈਏ ਕਿ ਭਾਨਾ ਗਰੁੱਪ ਕੰਨੂ ਗੁੱਜਰ ਤੇ ਦਲਬੀਰਾ ਦੇ ਨਾਲ ਚਲਦਾ ਹੈ, ਜਦਕਿ ਅਮਨ ਫ਼ਤਹਿ ਗੈਂਗ ਰੋਕੀ ਨਾਲ ਸਬੰਧਤ ਹੈ। ਫ਼ਿਲਹਾਲ ਪੁਲਸ ਜਾਂਚ ਵਿਚ ਜੁਟੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਚਾਹ ਦੀ ਦੁਕਾਨ ‘ਤੇ ਗੁੰਡਾਗਰਦੀ, ਬੇਸਬਾਲ ਬੈਟ ਨਾਲ ਹਮਲਾ ਕਰਕੇ ਦੁਕਾਨਦਾਰ ਦੀ ਬਾਂਹ ਤੋੜੀ

Read Next

ਭਾਰਗਵ ਕੈਂਪ ‘ਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਘਰ ‘ਚ ਦਾਖਲ ਹੋ ਕੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੁੱਟਮਾਰ ਮਗਰੋਂ ਕਾਰ ‘ਚ ਅਗਵਾ ਕਰਕੇ ਫਰਾਰ