Breaking News :

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

September 18, 2026

ਭਾਰਗਵ ਕੈਂਪ ‘ਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਘਰ ‘ਚ ਦਾਖਲ ਹੋ ਕੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੁੱਟਮਾਰ ਮਗਰੋਂ ਕਾਰ ‘ਚ ਅਗਵਾ ਕਰਕੇ ਫਰਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਐਤਵਾਰ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 5 ਤੋਂ 7 ਅਣਪਛਾਤੇ ਨੌਜਵਾਨਾਂ ਨੇ ਇੱਕ ਘਰ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਬਿਠਾ ਕੇ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਤੁਰੰਤ 112 ਹੈਲਪਲਾਈਨ ‘ਤੇ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ, ਪੀੜਤ ਨੌਜਵਾਨ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਸਮੇਂ ਸ਼ੁਭਮ ਘਰ ਦੀ ਛੱਤ ‘ਤੇ ਮੌਜੂਦ ਸੀ। ਇਸ ਦੌਰਾਨ ਕੁਝ ਨੌਜਵਾਨ ਘਰ ਦੇ ਬਾਹਰ ਆਏ ਅਤੇ ਦਰਵਾਜ਼ਾ ਖੜਕਾਇਆ। ਜਿਵੇਂ ਹੀ ਦਰਵਾਜ਼ਾ ਖੁੱਲ੍ਹਿਆ, ਹਮਲਾਵਰ ਜ਼ਬਰਦਸਤੀ ਘਰ ਅੰਦਰ ਦਾਖਲ ਹੋ ਗਏ। ਉਨ੍ਹਾਂ ਨੇ ਸ਼ੁਭਮ ਨੂੰ ਛੱਤ ਤੋਂ ਹੇਠਾਂ ਖਿੱਚ ਕੇ ਲਿਆਂਦਾ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਜਦੋਂ ਉਨ੍ਹਾਂ ਨੇ ਹਮਲੇ ਦਾ ਕਾਰਨ ਪੁੱਛਣ ਅਤੇ ਵਿਚਕਾਰ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਉਹ ਸ਼ੁਭਮ ਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਏ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਸ਼ੁਭਮ ਦੀ ਜਲਦ ਤੋਂ ਜਲਦ ਸੁਰੱਖਿਅਤ ਬਰਾਮਦਗੀ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਮੌਕੇ ‘ਤੇ ਪੁੱਜੀ ਪੁਲਿਸ ਨੇ ਪੀੜਤ ਪਰਿਵਾਰ ਅਤੇ ਪ੍ਰਤੱਖਦਰਸ਼ੀਆਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਵੱਲੋਂ ਵਰਤੀ ਗਈ ਕਾਰ ਦੇ ਨੰਬਰ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਾਕਾਬੰਦੀ ਵੀ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਨੌਜਵਾਨ ਨੂੰ ਸੁਰੱਖਿਅਤ ਬਰਾਮਦ ਕਰਨ ਅਤੇ ਘਟਨਾ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

Read Next

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ