Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਗੰਨੇ ਦੀ ਬਕਾਇਆ ਰਕਮ ਨਾ ਮਿਲੀ ਤਾਂ 20 ਅਗਸਤ ਨੂੰ ਫਗਵਾੜਾ-ਦਿੱਲੀ ਹਾਈਵੇ ਜਾਮ ਕਰਨਗੇ ਕਿਸਾਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਕੀਤਾ ਐਲਾਨ, 10 ਅਗਸਤ ਨੂੰ ਡੀ.ਸੀ. ਕਪੂਰਥਲਾ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਜਲੰਧਰ ; ਕੰਵਲਜੀਤ ਸਿੰਘ ਮੱਕੜ – ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਗੰਨੇ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਸਰਕਾਰ ਅਤੇ ਸ਼ੂਗਰ ਮਿੱਲ ਪ੍ਰਬੰਧਨ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਮਨਜੀਤ ਰਾਏ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਕਮ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਮਨਜੀਤ ਰਾਏ ਨੇ ਦੱਸਿਆ ਕਿ ਫਗਵਾੜਾ ਸ਼ੂਗਰ ਮਿੱਲ ਵੱਲੋਂ ਸਾਲ 2021-22 ਦੇ ਗੰਨੇ ਦੀ ਕੀਮਤ ਵਿੱਚ ₹27.84 ਪ੍ਰਤੀ ਕੁਇੰਟਲ ਅਤੇ ਮੌਜੂਦਾ 2025-26 ਸੀਜ਼ਨ ਦੌਰਾਨ ₹68.50 ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਇਲਾਵਾ ਹੋਰ ਸ਼ੂਗਰ ਮਿੱਲਾਂ ਵੱਲੋਂ ਵੀ ₹41.60 ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਗਈ, ਜਿਸ ਦੀ ਰਕਮ ਅਜੇ ਤੱਕ ਕਿਸਾਨਾਂ ਨੂੰ ਅਦਾ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਵੱਲੋਂ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਕੋਲ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਕੀਤੀ ਗਈ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 10 ਅਗਸਤ ਨੂੰ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਸਰਕਾਰ ਤੋਂ ਤੁਰੰਤ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ। ਜੇਕਰ ਇਸ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਈ ਤਾਂ 20 ਅਗਸਤ ਨੂੰ ਫਗਵਾੜਾ ਮੰਡੀ ਵਿੱਚ ਕਿਸਾਨਾਂ ਦੀ ਵਿਸ਼ਾਲ ਰੈਲੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਰੈਲੀ ਤੋਂ ਬਾਅਦ ਕਿਸਾਨ ਫਗਵਾੜਾ-ਦਿੱਲੀ ਰਾਸ਼ਟਰੀ ਮਾਰਗ ਵੱਲ ਰੋਸ ਮਾਰਚ ਕਰਨਗੇ ਅਤੇ ਹਾਈਵੇ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਦਾ ਧਿਆਨ ਆਪਣੀਆਂ ਮੰਗਾਂ ਵੱਲ ਖਿੱਚਣਗੇ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਕਾਇਆ ਅਦਾਇਗੀ ਅਤੇ ਗੰਨੇ ਦੇ ਭਾਅ ਸਬੰਧੀ ਮਸਲੇ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

Vinkmag ad
Share Our Daily Posts

News Desk

Read Previous

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

Read Next

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗਾ ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ