Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗਾ ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ

ਜਲੰਧਰ – ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ ਵੱਲੋਂ ਅੱਜ ਜਲੰਧਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਸਰਕਾਰਾਂ ਅਤੇ ਚਿਹਰੇ ਤਾਂ ਬਦਲਦੇ ਰਹੇ ਹਨ, ਪਰ ਦਲਿਤ, ਆਦਿਵਾਸੀ, ਪਿਛੜੇ ਵਰਗ, ਮਜ਼ਦੂਰ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਉਮੀਦ ਅਨੁਸਾਰ ਸੁਧਾਰ ਨਹੀਂ ਆਇਆ। ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਸਮਾਜ ਦੇ ਵਾਂਝੇ ਵਰਗਾਂ ਦੇ ਹੱਕਾਂ ਅਤੇ ਸੰਵਿਧਾਨਕ ਅਧਿਕਾਰਾਂ ਦੇ ਮੁੱਦੇ ਹਮੇਸ਼ਾ ਪਿੱਛੇ ਰਹਿ ਜਾਂਦੇ ਹਨ।
ਮੋਰਚੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਤੱਕ ਮੂਲਨਿਵਾਸੀ ਸਮਾਜ ਦੀ ਮਜ਼ਬੂਤ, ਨਿਡਰ ਅਤੇ ਪ੍ਰਭਾਵਸ਼ਾਲੀ ਆਵਾਜ਼ ਪੰਜਾਬ ਵਿਧਾਨ ਸਭਾ ਤੱਕ ਨਹੀਂ ਪਹੁੰਚੇਗੀ, ਉਦੋਂ ਤੱਕ ਸਮਾਜਿਕ ਨਿਆਂ, ਬਰਾਬਰੀ ਅਤੇ ਸੰਵਿਧਾਨਕ ਹੱਕਾਂ ਦੀ ਲੜਾਈ ਅਧੂਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਸਰਕਾਰ ਬਣਾਉਣ ਦੀ ਨਹੀਂ, ਸਗੋਂ ਆਤਮ-ਸਨਮਾਨ, ਸਮਾਜਿਕ ਬਰਾਬਰੀ ਅਤੇ ਸੰਵਿਧਾਨ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਸੰਘਰਸ਼ ਹੈ।
ਆਗੂਆਂ ਨੇ ਦਾਅਵਾ ਕੀਤਾ ਕਿ ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ ਉਹਨਾਂ ਪਰਿਵਾਰਾਂ ਦੀ ਆਵਾਜ਼ ਬਣੇਗਾ ਜੋ ਸਾਲਾਂ ਤੋਂ ਅਣਜਾਣਤਾ, ਬੇਰੁਜ਼ਗਾਰੀ, ਸਮਾਜਿਕ ਭੇਦਭਾਵ ਅਤੇ ਅਨਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਦਿਵਾਉਣਾ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਵਿਧਾਨ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ।
ਅੰਤ ਵਿੱਚ ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕ ਮੰਨਦੇ ਹਨ ਕਿ ਹੁਣ ਰਵਾਇਤੀ ਰਾਜਨੀਤੀ ਤੋਂ ਅੱਗੇ ਵੱਧ ਕੇ ਅਧਿਕਾਰਾਂ, ਸਨਮਾਨ ਅਤੇ ਸਮਾਜਿਕ ਨਿਆਂ ਦੀ ਰਾਜਨੀਤੀ ਨੂੰ ਮਜ਼ਬੂਤ ਕਰਨ ਦਾ ਸਮਾਂ ਆ ਗਿਆ ਹੈ ਤਾਂ ਉਹ ਇਸ ਲੋਕਤਾਂਤਰਿਕ ਅੰਦੋਲਨ ਨਾਲ ਜੁੜਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦਾ ਸਾਥ ਦੇਣ।

Vinkmag ad
Share Our Daily Posts

News Desk

Read Previous

ਗੰਨੇ ਦੀ ਬਕਾਇਆ ਰਕਮ ਨਾ ਮਿਲੀ ਤਾਂ 20 ਅਗਸਤ ਨੂੰ ਫਗਵਾੜਾ-ਦਿੱਲੀ ਹਾਈਵੇ ਜਾਮ ਕਰਨਗੇ ਕਿਸਾਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਕੀਤਾ ਐਲਾਨ, 10 ਅਗਸਤ ਨੂੰ ਡੀ.ਸੀ. ਕਪੂਰਥਲਾ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

Read Next

ਵਿਆਹ ਲੁਕਾ ਕੇ ‘ਸਿੰਗਲ’ ਦੱਸ ਪਾਸਪੋਰਟ ਬਣਵਾਉਣ ਦਾ ਦੋਸ਼, ਕੈਨੇਡਾ ਗਈ ਮਹਿਲਾ ਡਾਕਟਰ ਖ਼ਿਲਾਫ਼ ਕੇਸ ਦਰਜ