Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਵਿਆਹ ਲੁਕਾ ਕੇ ‘ਸਿੰਗਲ’ ਦੱਸ ਪਾਸਪੋਰਟ ਬਣਵਾਉਣ ਦਾ ਦੋਸ਼, ਕੈਨੇਡਾ ਗਈ ਮਹਿਲਾ ਡਾਕਟਰ ਖ਼ਿਲਾਫ਼ ਕੇਸ ਦਰਜ

ਜਲੰਧਰ : ਕੰਵਲਜੀਤ ਸਿੰਘ ਮੱਕੜ – ਫਿਰੋਜ਼ਪੁਰ: ਵਿਆਹਸ਼ੁਦਾ ਹੋਣ ਦੇ ਬਾਵਜੂਦ ਆਪਣੇ ਆਪ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਕੁਆਰੀ (ਸਿੰਗਲ) ਦਰਸਾ ਕੇ ਪਾਸਪੋਰਟ ਬਣਵਾਉਣ ਅਤੇ ਬਾਅਦ ਵਿੱਚ ਕੈਨੇਡਾ ਜਾਣ ਦੇ ਦੋਸ਼ਾਂ ਹੇਠ ਫਿਰੋਜ਼ਪੁਰ ਪੁਲਿਸ ਨੇ ਇੱਕ ਮਹਿਲਾ ਡਾਕਟਰ ਖ਼ਿਲਾਫ਼ ਧੋਖਾਧੜੀ ਅਤੇ ਅਪਰਾਧਿਕ ਵਿਸ਼ਵਾਸਘਾਤ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਮਕਸੂਦਾਂ (ਜਲੰਧਰ) ਦੀ ਰਹਿਣ ਵਾਲੀ ਡਾ. ਪਵਨਪ੍ਰੀਤ ਕੌਰ ਸਾਲ 2024 ਵਿੱਚ ਕੈਨੇਡਾ ਚਲੀ ਗਈ ਸੀ ਅਤੇ ਉਸ ਤੋਂ ਬਾਅਦ ਵਾਪਸ ਨਹੀਂ ਆਈ। ਇਸ ਸਬੰਧੀ ਫਿਰੋਜ਼ਪੁਰ ਦੇ ਰਹਿਣ ਵਾਲੇ ਉਸ ਦੇ ਪਤੀ ਤ੍ਰਿਪੁਸ਼ ਸ਼ਰਮਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਵਿੱਚ ਤ੍ਰਿਪੁਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਸਾਲ 2021 ਵਿੱਚ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਡਾ. ਪਵਨਪ੍ਰੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਦੋਵਾਂ ਦੇ ਆਪਸੀ ਸਬੰਧ ਠੀਕ ਨਹੀਂ ਰਹੇ। ਉਨ੍ਹਾਂ ਦਾ ਦੋਸ਼ ਹੈ ਕਿ ਸਾਲ 2024 ਵਿੱਚ ਪਵਨਪ੍ਰੀਤ ਕੌਰ ਨੇ ਰੀਜਨਲ ਪਾਸਪੋਰਟ ਦਫ਼ਤਰ ਜਲੰਧਰ ਵਿੱਚ ਨਵੇਂ ਪਾਸਪੋਰਟ ਲਈ ਅਰਜ਼ੀ ਦਿੰਦੇ ਸਮੇਂ ਆਪਣਾ ਵਿਆਹ ਲੁਕਾ ਲਿਆ ਅਤੇ ਆਪਣੇ ਆਪ ਨੂੰ ਅਣਵਿਆਹਿਆ (ਸਿੰਗਲ) ਦਰਸਾਇਆ। ਇਸ ਕਥਿਤ ਗਲਤ ਜਾਣਕਾਰੀ ਦੇ ਆਧਾਰ ‘ਤੇ ਉਸ ਨੇ ਨਵਾਂ ਪਾਸਪੋਰਟ ਪ੍ਰਾਪਤ ਕਰ ਲਿਆ।
ਸ਼ਿਕਾਇਤਕਰਤਾ ਦਾ ਇਹ ਵੀ ਦੋਸ਼ ਹੈ ਕਿ ਪਾਸਪੋਰਟ ਮਿਲਣ ਤੋਂ ਬਾਅਦ ਉਸ ਦੀ ਪਤਨੀ ਬਿਨਾਂ ਕਿਸੇ ਜਾਣਕਾਰੀ ਦੇ ਕੈਨੇਡਾ ਚਲੀ ਗਈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਘਰ ਵਿੱਚ ਰੱਖੀ ਨਕਦੀ ਅਤੇ ਕੀਮਤੀ ਗਹਿਣੇ ਵੀ ਆਪਣੇ ਨਾਲ ਲੈ ਗਈ। ਪਤੀ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਫਿਰੋਜ਼ਪੁਰ ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ। ਮੁੱਢਲੀ ਜਾਂਚ ਵਿੱਚ ਦੋਸ਼ਾਂ ਵਿੱਚ ਤੱਥ ਸਾਹਮਣੇ ਆਉਣ ‘ਤੇ ਪੁਲਿਸ ਨੇ ਡਾ. ਪਵਨਪ੍ਰੀਤ ਕੌਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 420 (ਧੋਖਾਧੜੀ) ਅਤੇ 406 (ਅਪਰਾਧਿਕ ਵਿਸ਼ਵਾਸਘਾਤ) ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ, ਪਾਸਪੋਰਟ ਪ੍ਰਾਪਤ ਕਰਨ ਲਈ ਕਥਿਤ ਤੌਰ ‘ਤੇ ਗਲਤ ਜਾਣਕਾਰੀ ਦੇਣ ਦੇ ਮਾਮਲੇ ਸਬੰਧੀ ਰੀਜਨਲ ਪਾਸਪੋਰਟ ਦਫ਼ਤਰ ਨੂੰ ਵੀ ਸੂਚਿਤ ਕੀਤਾ ਜਾਵੇਗਾ, ਤਾਂ ਜੋ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕੇ।

Vinkmag ad
Share Our Daily Posts

News Desk

Read Previous

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗਾ ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ

Read Next

ਜਲੰਧਰ ਦੀ ਧੀ ਰਾਜਵੰਤ ਕੌਰ ਵਾਹਨ ਨੇ ਦਿੱਲੀ ਦੇ ਸਾਲਾਨਾ ਬਿਊਟੀ ਕੰਟੈਸਟ ਵਿੱਚ ਜੱਜ ਵਜੋਂ ਨਿਭਾਈ ਅਹਿਮ ਭੂਮਿਕਾ, ਵਾਤਾਵਰਣ ਸੇਵਾ ਨਾਲ ਵੀ ਬਣਾਈ ਵਿਲੱਖਣ ਪਹਿਚਾਣ