Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ਦੀ ਧੀ ਰਾਜਵੰਤ ਕੌਰ ਵਾਹਨ ਨੇ ਦਿੱਲੀ ਦੇ ਸਾਲਾਨਾ ਬਿਊਟੀ ਕੰਟੈਸਟ ਵਿੱਚ ਜੱਜ ਵਜੋਂ ਨਿਭਾਈ ਅਹਿਮ ਭੂਮਿਕਾ, ਵਾਤਾਵਰਣ ਸੇਵਾ ਨਾਲ ਵੀ ਬਣਾਈ ਵਿਲੱਖਣ ਪਹਿਚਾਣ

ਜਲੰਧਰ: ਕੰਵਲਜੀਤ ਸਿੰਘ ਮੱਕੜ – ਨਵੀਂ ਦਿੱਲੀ ਵਿਖੇ ਆਯੋਜਿਤ ਚਾਰ ਦਿਨਾਂ ਦੇ ਸਾਲਾਨਾ ਬਿਊਟੀ ਕੰਟੈਸਟ ਵਿੱਚ ਜਲੰਧਰ ਦੀ ਧੀ ਰਾਜਵੰਤ ਕੌਰ ਵਾਹਨ ਨੇ ਮੈਂਬਰ ਆਫ਼ ਦੀ ਜੱਜਰੀ (Member of the Jury) ਵਜੋਂ ਆਪਣੀਆਂ ਸੇਵਾਵਾਂ ਨਿਭਾ ਕੇ ਜਲੰਧਰ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਮੁਕਾਬਲੇ ਦੌਰਾਨ ਉਨ੍ਹਾਂ ਵੱਲੋਂ ਨਿਰਪੱਖਤਾ, ਪੇਸ਼ੇਵਰਾਨਾ ਸੋਚ ਅਤੇ ਤਜਰਬੇ ਦੇ ਆਧਾਰ ’ਤੇ ਕੀਤੀ ਗਈ ਜੱਜਮੈਂਟ ਦੀ ਪ੍ਰਬੰਧਕਾਂ ਅਤੇ ਭਾਗ ਲੈਣ ਵਾਲੀਆਂ ਪ੍ਰਤੀਯੋਗੀਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਗਈ।

ਰਾਜਵੰਤ ਕੌਰ ਵਾਹਨ ਜਲੰਧਰ ਦੀ ਜੰਮਪਲ ਹਨ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਨੇਹਰੂ ਗਾਰਡਨ ਸਰਕਾਰੀ ਸਕੂਲ, ਜਲੰਧਰ ਤੋਂ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇਲੈਕਟ੍ਰਾਨਿਕਸ ਵਿੱਚ ਡਿਪਲੋਮਾ ਮੰਡੀ ਡੱਬਵਾਲੀ (ਜ਼ਿਲ੍ਹਾ ਬਠਿੰਡਾ) ਤੋਂ ਹਾਸਲ ਕੀਤਾ। ਪੜ੍ਹਾਈ ਪੂਰੀ ਕਰਨ ਉਪਰੰਤ ਉਨ੍ਹਾਂ ਨੇ ਮੋਹਾਲੀ ਵਿਖੇ ਇੱਕ ਅਮਰੀਕੀ ਕੰਪਨੀ ਵਿੱਚ ਨੌਕਰੀ ਕਰਕੇ ਆਪਣੇ ਪੇਸ਼ੇਵਰ ਜੀਵਨ ਦੀ ਸ਼ੁਰੂਆਤ ਕੀਤੀ।
ਜ਼ਿਕਰਯੋਗ ਹੈ ਕਿ ਰਾਜਵੰਤ ਕੌਰ ਵਾਹਨ ਖੁਦ ਵੀ ਪਹਿਲਾਂ ਬਿਊਟੀ ਕੰਟੈਸਟ ਵਿੱਚ ਭਾਗ ਲੈ ਕੇ ਰਨਰ-ਅੱਪ ਰਹਿ ਚੁੱਕੇ ਹਨ। ਇਸ ਖੇਤਰ ਵਿੱਚ ਉਨ੍ਹਾਂ ਦੇ ਤਜਰਬੇ, ਵਿਅਕਤੀਗਤ ਵਿਕਾਸ, ਸਮਾਜਿਕ ਯੋਗਦਾਨ ਅਤੇ ਪੇਸ਼ੇਵਰ ਸਮਝ ਨੂੰ ਦੇਖਦੇ ਹੋਏ ਇਸ ਵਾਰ ਉਨ੍ਹਾਂ ਨੂੰ ਦਿੱਲੀ ਵਿੱਚ ਹੋਏ ਸਾਲਾਨਾ ਬਿਊਟੀ ਕੰਟੈਸਟ ਲਈ ਮੈਂਬਰ ਆਫ਼ ਦ ਜੱਜਰੀ ਵਜੋਂ ਚੁਣਿਆ ਗਿਆ। ਚਾਰ ਦਿਨਾਂ ਤੱਕ ਚੱਲੇ ਇਸ ਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਉਨ੍ਹਾਂ ਨੇ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ।
ਰਾਜਵੰਤ ਕੌਰ ਵਾਹਨ ਦੀ ਇਹ ਉਪਲਬਧੀ ਸਿਰਫ਼ ਬਿਊਟੀ ਅਤੇ ਫੈਸ਼ਨ ਖੇਤਰ ਤੱਕ ਸੀਮਤ ਨਹੀਂ, ਸਗੋਂ ਇਹ ਸਮਾਜ ਸੇਵਾ ਅਤੇ ਵਾਤਾਵਰਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਵੀ ਪ੍ਰਤੀਕ ਹੈ। ਉਨ੍ਹਾਂ ਦੀ ਸਫਲਤਾ ਨਾਲ ਜਲੰਧਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਨੌਜਵਾਨਾਂ, ਖ਼ਾਸ ਕਰਕੇ ਲੜਕੀਆਂ ਲਈ ਇਹ ਇੱਕ ਪ੍ਰੇਰਣਾਦਾਇਕ ਉਦਾਹਰਨ ਬਣੀ ਹੈ ਕਿ ਮਿਹਨਤ, ਸਮਾਜ ਸੇਵਾ ਅਤੇ ਆਤਮ-ਵਿਸ਼ਵਾਸ ਦੇ ਬਲ ’ਤੇ ਰਾਸ਼ਟਰੀ ਪੱਧਰ ’ਤੇ ਵੀ ਵਿਸ਼ੇਸ਼ ਪਹਿਚਾਣ ਬਣਾਈ ਜਾ ਸਕਦੀ ਹੈ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਰਾਜਵੰਤ ਕੌਰ ਵਾਹਨ ਦੇ ਪਤੀ ਜਤਿੰਦਰਪਾਲ ਸਿੰਘ ਵਾਹਨ ਵੀ ਸਮਾਜ ਸੇਵਾ ਅਤੇ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਹ ਕੁਦਰਤ ਅਤੇ ਪੇੜ-ਪੌਦਿਆਂ ਨਾਲ ਬੇਹੱਦ ਪਿਆਰ ਕਰਦੇ ਹਨ ਅਤੇ ਬਚਪਨ ਤੋਂ ਹੀ ਆਲ ਇੰਡੀਆ ਪੱਧਰ ਦੇ ਪੇੜ-ਪੌਦਿਆਂ ਨਾਲ ਸੰਬੰਧਿਤ ਮੁਕਾਬਲਿਆਂ ਵਿੱਚ ਭਾਗ ਲੈਂਦੇ ਆ ਰਹੇ ਹਨ। ਰੁੱਖ ਲਗਾਉਣ, ਹਰਿਆਲੀ ਵਧਾਉਣ ਅਤੇ ਵਾਤਾਵਰਣ ਸੁਰੱਖਿਆ ਲਈ ਕੀਤੇ ਗਏ ਉਨ੍ਹਾਂ ਦੇ ਸ਼ਲਾਘਾਯੋਗ ਕਾਰਜਾਂ ਦੀ ਕਦਰ ਕਰਦਿਆਂ ਦੋ ਸਾਲ ਪਹਿਲਾਂ ਨਵੀਂ ਦਿੱਲੀ ਵਿੱਚ ਉਨ੍ਹਾਂ ਨੂੰ “ਨੈਸ਼ਨਲ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਜੋੜਾ ਅੱਜ ਸਮਾਜ ਸੇਵਾ, ਵਾਤਾਵਰਣ ਸੁਰੱਖਿਆ ਅਤੇ ਹਰਿਆਲੀ ਮੁਹਿੰਮ ਨੂੰ ਸਮਰਪਿਤ ਹੋ ਕੇ ਨਿਸ਼ਕਾਮ ਸੇਵਾ ਨਿਭਾ ਰਿਹਾ ਹੈ ਅਤੇ ਦੇਸ਼ ਭਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ।
ਸਮਾਜਿਕ ਵਰਗਾਂ ਅਤੇ ਵਾਤਾਵਰਣ ਪ੍ਰੇਮੀਆਂ ਦਾ ਮੰਨਣਾ ਹੈ ਕਿ ਰਾਜਵੰਤ ਕੌਰ ਵਾਹਨ ਅਤੇ ਜਤਿੰਦਰਪਾਲ ਸਿੰਘ ਵਾਹਨ ਦੀ ਜੋੜੀ ਨੇ ਇਹ ਸਾਬਤ ਕੀਤਾ ਹੈ ਕਿ ਸੁੰਦਰਤਾ ਦਾ ਅਸਲੀ ਮਾਪਦੰਡ ਸਿਰਫ਼ ਬਾਹਰੀ ਰੂਪ ਨਹੀਂ, ਸਗੋਂ ਸਮਾਜ ਅਤੇ ਕੁਦਰਤ ਲਈ ਕੀਤੀ ਜਾਣ ਵਾਲੀ ਨਿਸ਼ਕਾਮ ਸੇਵਾ ਵੀ ਹੈ।

Vinkmag ad
Share Our Daily Posts

News Desk

Read Previous

ਵਿਆਹ ਲੁਕਾ ਕੇ ‘ਸਿੰਗਲ’ ਦੱਸ ਪਾਸਪੋਰਟ ਬਣਵਾਉਣ ਦਾ ਦੋਸ਼, ਕੈਨੇਡਾ ਗਈ ਮਹਿਲਾ ਡਾਕਟਰ ਖ਼ਿਲਾਫ਼ ਕੇਸ ਦਰਜ

Read Next

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੰਬੇ ਨਗਰ ਤੋਂ ਸੰਗਤਾਂ ਦਾ ਜਥਾ ਸ਼ਰਧਾ ਨਾਲ ਰਵਾਨਾ, ਜੈਕਾਰਿਆਂ ਦੀ ਗੂੰਜ ਵਿਚ ਹੋਈ ਸ਼ੁਰੂਆਤ