Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੰਬੇ ਨਗਰ ਤੋਂ ਸੰਗਤਾਂ ਦਾ ਜਥਾ ਸ਼ਰਧਾ ਨਾਲ ਰਵਾਨਾ, ਜੈਕਾਰਿਆਂ ਦੀ ਗੂੰਜ ਵਿਚ ਹੋਈ ਸ਼ੁਰੂਆਤ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੰਬੇ ਨਗਰ ਤੋਂ ਸੰਗਤਾਂ ਦਾ ਵੱਡਾ ਜਥਾ ਅੱਜ ਸਵੇਰੇ ਧਾਰਮਿਕ ਜੋਸ਼ ਅਤੇ ਉਤਸ਼ਾਹ ਨਾਲ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ, ਬੰਬੇ ਨਗਰ ਤੋਂ ਸ਼੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਪਵਿੱਤਰ ਦਰਸ਼ਨਾਂ ਲਈ ਰਵਾਨਾ ਹੋਇਆ।
ਸਵੇਰੇ 9:30 ਵਜੇ ਏਅਰ ਕੰਡੀਸ਼ਨਡ ਬੱਸ ਰਾਹੀਂ ਯਾਤਰਾ ਦੀ ਸ਼ੁਰੂਆਤ ਹੋਈ। ਰਵਾਨਗੀ ਸਮੇਂ ਸੰਗਤਾਂ ਨੇ “ਬੋਲੇ ਸੋ ਨਿਹਾਲ… ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਪੂਰੇ ਮਾਹੌਲ ਨੂੰ ਭਗਤੀ ਰੰਗ ਵਿੱਚ ਰੰਗ ਦਿੱਤਾ। ਯਾਤਰਾ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਸ਼੍ਰੀਮਤੀ ਰਾਜਵਿੰਦਰ ਕੌਰ ਥਿਆੜਾ ਜੀ, ਜ਼ਿਲ੍ਹਾ ਪ੍ਰਧਾਨ, ਆਮ ਆਦਮੀ ਪਾਰਟੀ, ਜਲੰਧਰ ਛਾਉਣੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਕੀਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਸਮਾਗਮ ਦੌਰਾਨ ਯਾਤਰਾ ਦੇ ਪ੍ਰਬੰਧ ਵਿੱਚ ਯੋਗਦਾਨ ਪਾਉਣ ਵਾਲੇ ਆਯੋਜਕਾਂ ਅਤੇ ਸੇਵਾਦਾਰਾਂ ਦਾ ਸੰਗਤ ਵੱਲੋਂ ਸਰੋਪੇ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਗਤਾਂ ਨੇ ਆਯੋਜਕਾਂ ਦੀ ਸੇਵਾ ਭਾਵਨਾ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਜਾਣਕਾਰੀ ਅਨੁਸਾਰ ਇਹ ਦੋ ਦਿਨਾਂ ਦੀ ਯਾਤਰਾ ਹੈ, ਜਿਸ ਦੌਰਾਨ ਸੰਗਤਾਂ ਸ਼੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਸਮੇਤ ਹੋਰ ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੀਆਂ। ਯਾਤਰਾ ਦੌਰਾਨ ਏਅਰ ਕੰਡੀਸ਼ਨਡ ਬੱਸ, ਰਹਿਣ-ਸਹਿਣ ਲਈ ਏਅਰ ਕੰਡੀਸ਼ਨਡ ਟੈਂਟ, ਖਾਣ-ਪੀਣ ਅਤੇ ਹੋਰ ਸਾਰੀਆਂ ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸੰਗਤਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ, ਪ੍ਰਬੰਧਕਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਯਾਤਰਾ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Vinkmag ad
Share Our Daily Posts

News Desk

Read Previous

ਜਲੰਧਰ ਦੀ ਧੀ ਰਾਜਵੰਤ ਕੌਰ ਵਾਹਨ ਨੇ ਦਿੱਲੀ ਦੇ ਸਾਲਾਨਾ ਬਿਊਟੀ ਕੰਟੈਸਟ ਵਿੱਚ ਜੱਜ ਵਜੋਂ ਨਿਭਾਈ ਅਹਿਮ ਭੂਮਿਕਾ, ਵਾਤਾਵਰਣ ਸੇਵਾ ਨਾਲ ਵੀ ਬਣਾਈ ਵਿਲੱਖਣ ਪਹਿਚਾਣ

Read Next

ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ, ਵਿਦਿਆਰਥੀਆਂ ਨੇ ਸੱਭਿਆਚਾਰਕ ਰੰਗ ਬਿਖੇਰੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਿਆ