Breaking News :

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

August 12, 2026

ਸਰਕਾਰੀ ਆਯੁਰਵੈਦਿਕ ਹਸਪਤਾਲ ਅਰਬਨ ਅਸਟੇਟ ਫੇਜ਼-1 ਵਿਖੇ ਵਰਖਾ ਰਿਤੂ ਮਹਾਂ ਉਤਸਵ ਮਨਾਇਆ ਵਰਖਾ ਰਿਤੂ ਦੌਰਾਨ ਸਿਹਤਮੰਦ ਰਹਿਣ ਲਈ ਸਹੀ ਆਹਾਰ-ਵਿਹਾਰ ਅਪਣਾਉਣ ਦੀ ਦਿੱਤੀ ਜਾਣਕਾਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸਰਕਾਰੀ ਆਯੁਰਵੈਦਿਕ ਹਸਪਤਾਲ, ਅਰਬਨ ਅਸਟੇਟ ਫੇਜ਼-1 ਵਿਖੇ ਇੰਚਾਰਜ ਡਾ. ਸੁਨੀਲ ਕੁਮਾਰ (ਐੱਮ.ਐੱਸ.) ਅਤੇ ਸਟੇਟ ਐਵਾਰਡੀ ਡਾ. ਨਵਜੋਤ ਕੌਰ ਦੀ ਦੇਖ-ਰੇਖ ਹੇਠ ਨੂੰ ਵਰਖਾ ਰਿਤੂ ਮਹਾਂ ਉਤਸਵ ਮਨਾਇਆ ਗਿਆ। ਇਸ ਮੌਕੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਵਰਖਾ ਰਿਤੂ ਦੌਰਾਨ ਅਪਣਾਏ ਜਾਣ ਵਾਲੇ ਸਹੀ ਆਹਾਰ ਅਤੇ ਵਿਹਾਰ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਸੁਨੀਲ ਕੁਮਾਰ ਤੇ ਡਾ. ਨਵਜੋਤ ਕੌਰ ਨੇ ਦੱਸਿਆ ਕਿ ਵਰਖਾ ਰਿਤੂ ਦੌਰਾਨ ਮੌਸਮ ਵਿੱਚ ਨਮੀ ਵਧਣ ਕਾਰਨ ਸਰੀਰ ਦੀ ਪਾਚਨ ਸ਼ਕਤੀ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਇਸ ਮੌਸਮ ਵਿੱਚ ਖਾਣ-ਪੀਣ ਪ੍ਰਤੀ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਖੱਟੀ ਦਹੀਂ ਅਤੇ ਲੱਸੀ ਆਦਿ ਦਾ ਸੇਵਨ ਘੱਟ ਕਰਨ ਜਾਂ ਪਰਹੇਜ਼ ਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਮੌਸਮ ਦੌਰਾਨ ਘੀਆ, ਟਿੰਡੇ, ਤੋਰੀ, ਲੌਕੀ, ਕਰੇਲਾ, ਪਰਵਲ, ਖੀਰਾ, ਅਦਰਕ ਅਤੇ ਲਸਣ ਆਦਿ ਦੀ ਵਰਤੋਂ ਕਰਨੀ ਲਾਭਦਾਇਕ ਹੈ। ਇਸ ਤੋਂ ਇਲਾਵਾ ਸੁੰਢ, ਕਾਲੀ ਮਿਰਚ, ਹਿੰਗ, ਜੀਰਾ ਅਤੇ ਇਲਾਇਚੀ ਵਰਗੇ ਗਰਮ ਮਸਾਲਿਆਂ ਦੀ ਯੋਗ ਮਾਤਰਾ ਵਿੱਚ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਵਰਖਾ ਰਿਤੂ ਵਿੱਚ ਸਰੀਰ ਦੀ ਪਾਚਨ ਅੱਗ ਘੱਟ ਹੋਣ ਕਾਰਨ ਤਲੀਆਂ ਹੋਈਆਂ ਚੀਜ਼ਾਂ, ਜੰਕ ਫੂਡ ਅਤੇ ਡੱਬਾ ਬੰਦ ਖਾਧ ਪਦਾਰਥਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਸਰੀਰ ਦੀ ਤੰਦਰੁਸਤੀ ਲਈ ਤਿਲ ਦੇ ਤੇਲ ਨਾਲ ਸਰੀਰ ਦੀ ਮਾਲਿਸ਼ ਕਰਨ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਖੀਰ ਅਤੇ ਮਾਲ ਪੂੜਿਆਂ ਵਰਗੇ ਪਕਵਾਨਾਂ ਦਾ ਸੇਵਨ ਵੀ ਸੀਮਤ ਮਾਤਰਾ ਵਿੱਚ ਕਰਨ ਲਈ ਕਿਹਾ ਗਿਆ।
ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਸ ਮੌਕੇ ਡਾ. ਨਵਜੋਤ ਕੌਰ ਅਤੇ ਸਟਾਫ ਨਰਸ ਅਰਵਿੰਦ ਕੌਰ ਅਤੇ ਬੇਬੀ ਗਾਂਗੁਲੀ ਵੱਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਵਰਖਾ ਰਿਤੂ ਵਿੱਚ ਸਹੀ ਆਹਾਰ-ਵਿਹਾਰ ਅਪਣਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਆਹਾਰ-ਵਿਹਾਰ ਨਾਲ ਸਬੰਧਤ ਬੋਲੀਆਂ ਵੀ ਪਾਈਆਂ ਗਈਆਂ, ਜਿਸ ਨੇ ਸਮਾਗਮ ਨੂੰ ਹੋਰ ਰੌਚਕ ਬਣਾਇਆ।
ਇਸ ਮੌਕੇ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਰਿਹਾ, ਜਿਸ ਵਿੱਚ ਫਾਰਮਾਸਿਸਟ ਸ਼ਿੰਦਰ ਸਿੰਘ, ਅਟੈਂਡੈਂਟ ਦੇਸ ਰਾਜ ਅਤੇ ਅਮਨਦੀਪ ਸਿੰਘ ਸਮੇਤ ਹੋਰ ਸਟਾਫ ਮੈਂਬਰ ਸ਼ਾਮਲ ਸਨ। ਸਮਾਗਮ ਦੌਰਾਨ ਲੋਕਾਂ ਨੂੰ ਆਯੁਰਵੈਦਿਕ ਜੀਵਨ ਸ਼ੈਲੀ ਅਤੇ ਮੌਸਮ ਅਨੁਸਾਰ ਆਹਾਰ-ਵਿਹਾਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Vinkmag ad
Share Our Daily Posts

News Desk

Read Previous

ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ, ਵਿਦਿਆਰਥੀਆਂ ਨੇ ਸੱਭਿਆਚਾਰਕ ਰੰਗ ਬਿਖੇਰੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਿਆ

Read Next

ਜਲੰਧਰ ਦੇ ਰੇਲਵੇ ਸਟੇਸ਼ਨ ਨੇੜੇ ਹੋਟਲ ਦੇ ਕਮਰੇ ’ਚੋਂ 20 ਸਾਲਾ ਲੜਕੀ ਦੀ ਲਾਸ਼ ਬਰਾਮਦ ਦੋ ਦਿਨਾਂ ਤੋਂ ਹੋਟਲ ’ਚ ਠਹਿਰੀ ਹੋਈ ਸੀ ਯੁਵਤੀ, ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਜਾਰੀ