Breaking News :

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

August 12, 2026

ਬੂਟਾ ਪਿੰਡ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੇਰ ਰਾਤ ਘਰ ’ਤੇ ਹਮਲਾ, ਗੋਲੀਆਂ ਚੱਲਣ ਦੇ ਦੋਸ਼; 2 ਖੋਲ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਬੂਟਾ ਪਿੰਡ ਇਲਾਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੇਰ ਰਾਤ ਕਰੀਬ 3 ਵਜੇ ਦੋ ਧਿਰਾਂ ਵਿਚਾਲੇ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਧਿਰ ਵੱਲੋਂ ਘਰ ਦੇ ਗੇਟ ਅਤੇ ਖਿੜਕੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਗੋਲੀਬਾਰੀ ਕਰਨ ਦੇ ਦੋਸ਼ ਲਗਾਏ ਗਏ ਹਨ। ਘਟਨਾ ਦੌਰਾਨ ਗਲੀ ਵਿੱਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਵੀ ਟੁੱਟ ਗਏ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੂੰ ਘਟਨਾ ਸਥਾਨ ਤੋਂ ਗੋਲੀ ਦੇ ਦੋ ਖੋਲ ਬਰਾਮਦ ਹੋਏ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਏਡੀਸੀਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਦੇਰ ਰਾਤ ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਏਸੀਪੀ ਅਤੇ ਐਸਐਚਓ ਮੌਕੇ ’ਤੇ ਪਹੁੰਚੇ ਅਤੇ ਜਾਂਚ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਬੂਟਾ ਪਿੰਡ ਵਿੱਚ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਦੌਰਾਨ ਇੱਕ ਧਿਰ ਵੱਲੋਂ ਪੱਥਰਬਾਜ਼ੀ ਕੀਤੀ ਗਈ ਅਤੇ ਤੇਜ਼ਧਾਰ ਹਥਿਆਰਾਂ ਨਾਲ ਘਰ ਦੇ ਗੇਟ ’ਤੇ ਹਮਲਾ ਕੀਤਾ ਗਿਆ। ਇਸ ਕਾਰਨ ਗਲੀ ਵਿੱਚ ਖੜ੍ਹੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ।
ਏਡੀਸੀਪੀ ਮੁਤਾਬਕ ਅਜੈ ਨਾਹਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਅਜੈ ਨਾਹਰ ਵੱਲੋਂ ਵੀ ਪੱਥਰਬਾਜ਼ੀ ਕੀਤੇ ਜਾਣ ਦੇ ਦੋਸ਼ ਹਨ, ਜਦਕਿ ਦੂਜੀ ਧਿਰ ਵੱਲੋਂ ਫਾਇਰਿੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਕੁੱਲ ਤਿੰਨ ਫਾਇਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ, ਜਦਕਿ ਮੌਕੇ ਤੋਂ ਦੋ ਖੋਲ ਬਰਾਮਦ ਹੋਏ ਹਨ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਗਲੀ ਵਿੱਚ ਖੜ੍ਹੇ ਵਾਹਨਾਂ ਸਮੇਤ ਜਾਇਦਾਦ ਨੂੰ ਮਾਲੀ ਨੁਕਸਾਨ ਪਹੁੰਚਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਨੁਕਸਾਨ ਦੀ ਭਰਪਾਈ ਸਬੰਧੀ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ 3 ਵਿਅਕਤੀਆਂ ਖ਼ਿਲਾਫ਼ ਬਾਇਨੇਮ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ 4 ਤੋਂ 5 ਅਣਪਛਾਤੇ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੀੜਤ ਪਰਿਵਾਰ ਨੇ ਦੱਸਿਆ—ਬੱਚਿਆਂ ਸਮੇਤ ਛੱਤ ’ਤੇ ਲੈਣੀ ਪਈ ਪਨਾਹ
ਬੂਟਾ ਪਿੰਡ ਵਾਸੀ ਰੇਖਾ ਨੇ ਦੱਸਿਆ ਕਿ ਉਹ ਦੇਰ ਰਾਤ ਆਪਣੇ ਬੱਚਿਆਂ ਸਮੇਤ ਘਰ ਵਿੱਚ ਸੁੱਤੀ ਹੋਈ ਸੀ। ਕਰੀਬ 3 ਵਜੇ ਕੁਝ ਵਿਅਕਤੀ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ’ਤੇ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਰੁਕੇ। ਉਸਦੇ ਅਨੁਸਾਰ ਮੋਟਰਸਾਈਕਲ ਤੋਂ ਉਤਰਦੇ ਹੀ ਉਨ੍ਹਾਂ ਨੇ ਗਾਲੀ-ਗਲੌਚ ਕਰਨੀ ਸ਼ੁਰੂ ਕਰ ਦਿੱਤੀ।
ਰੇਖਾ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਹਿਲਾਂ ਘਰ ਦੀ ਖਿੜਕੀ ’ਤੇ ਹਮਲਾ ਕਰਕੇ ਉਸ ਨੂੰ ਤੋੜ ਦਿੱਤਾ ਅਤੇ ਇਸ ਤੋਂ ਬਾਅਦ ਦਰਵਾਜ਼ੇ ’ਤੇ ਵੀ ਹਮਲਾ ਕੀਤਾ। ਹਮਲਾਵਰਾਂ ਤੋਂ ਡਰਦਿਆਂ ਉਹ ਆਪਣੇ ਬੱਚਿਆਂ ਨੂੰ ਲੈ ਕੇ ਘਰ ਦੀ ਛੱਤ ’ਤੇ ਚਲੀ ਗਈ।
ਪੀੜਤਾ ਦੇ ਦੋਸ਼ਾਂ ਮੁਤਾਬਕ ਹਮਲਾਵਰਾਂ ਨੇ ਗਾਲੀ-ਗਲੌਚ ਕਰਦਿਆਂ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਦੋ ਗੋਲੀ ਦੇ ਖੋਲ ਬਰਾਮਦ ਕੀਤੇ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਰੇਲਵੇ ਸਟੇਸ਼ਨ ਨੇੜੇ ਹੋਟਲ ਦੇ ਕਮਰੇ ’ਚੋਂ 20 ਸਾਲਾ ਲੜਕੀ ਦੀ ਲਾਸ਼ ਬਰਾਮਦ ਦੋ ਦਿਨਾਂ ਤੋਂ ਹੋਟਲ ’ਚ ਠਹਿਰੀ ਹੋਈ ਸੀ ਯੁਵਤੀ, ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਜਾਰੀ

Read Next

ਫਿਲੌਰ ’ਚ ਕਰਿਆਨੇ ਦੀ ਦੁਕਾਨ ’ਤੇ ਦਾਤਰ ਦੀ ਨੋਕ ’ਤੇ ਲੁੱਟ ਕਰਨ ਵਾਲਾ ਕਾਬੂ ਜਲੰਧਰ ਦਿਹਾਤੀ ਪੁਲਿਸ ਨੇ 48 ਘੰਟਿਆਂ ’ਚ ਸੁਲਝਾਇਆ ਮਾਮਲਾ, 6,600 ਰੁਪਏ ਨਕਦ ਅਤੇ ਵਾਰਦਾਤ ’ਚ ਵਰਤਿਆ ਦਾਤਰ ਬਰਾਮਦ