Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਫਿਲੌਰ ’ਚ ਕਰਿਆਨੇ ਦੀ ਦੁਕਾਨ ’ਤੇ ਦਾਤਰ ਦੀ ਨੋਕ ’ਤੇ ਲੁੱਟ ਕਰਨ ਵਾਲਾ ਕਾਬੂ ਜਲੰਧਰ ਦਿਹਾਤੀ ਪੁਲਿਸ ਨੇ 48 ਘੰਟਿਆਂ ’ਚ ਸੁਲਝਾਇਆ ਮਾਮਲਾ, 6,600 ਰੁਪਏ ਨਕਦ ਅਤੇ ਵਾਰਦਾਤ ’ਚ ਵਰਤਿਆ ਦਾਤਰ ਬਰਾਮਦ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ – ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੇ ਲੁੱਟ-ਖੋਹ ਦੀ ਇੱਕ ਵਾਰਦਾਤ ਨੂੰ ਤੇਜ਼ੀ ਨਾਲ ਟਰੇਸ ਕਰਦਿਆਂ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੁੱਟੀ ਗਈ ਰਕਮ ਵਿੱਚੋਂ 6,600 ਰੁਪਏ ਨਕਦ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਲੋਹੇ ਦਾ ਦਾਤਰ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀਆਂ ਲੋੜਾਂ ਪੂਰੀਆਂ ਕਰਨ ਲਈ ਉਸ ਨੇ ਕਥਿਤ ਤੌਰ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਦੌਰਾਨ ਵਿਨੀਤ ਅਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਅਤੇ ਭਾਰਤ ਮਸੀਹ ਲਾਧੜ, ਪੀ.ਪੀ.ਐੱਸ., ਉਪ ਪੁਲਿਸ ਕਪਤਾਨ, ਸਬ-ਡਿਵੀਜ਼ਨ ਫਿਲੌਰ ਦੀ ਨਿਗਰਾਨੀ ਹੇਠ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁਖੀ ਥਾਣਾ ਫਿਲੌਰ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਕੀਤੀ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰੇਮ ਸਾਗਰ ਪੁੱਤਰ ਮੁਲਖ ਰਾਜ, ਵਾਸੀ ਭੰਡੇਰਾ ਮੁਹੱਲਾ, ਫਿਲੌਰ ਨੇ ਪੁਲਿਸ ਨੂੰ ਬਿਆਨ ਦਿੱਤਾ ਸੀ ਕਿ ਇੱਕ ਅਣਪਛਾਤਾ ਵਿਅਕਤੀ ਉਸ ਦੀ ਕਰਿਆਨੇ ਦੀ ਦੁਕਾਨ ਵਿੱਚ ਦਾਖਲ ਹੋਇਆ ਅਤੇ ਦਾਤਰ ਦੀ ਨੋਕ ’ਤੇ ਡਰਾ-ਧਮਕਾ ਕੇ ਉਸ ਕੋਲੋਂ 15,000 ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਿਆ।
ਇਸ ਸਬੰਧੀ ਥਾਣਾ ਫਿਲੌਰ ਵਿਖੇ ਐੱਫ.ਆਈ.ਆਰ. ਨੰਬਰ 227 ਮਿਤੀ 07 ਅਗਸਤ 2026 ਨੂੰ ਧਾਰਾ 309(4) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ।
ਵਾਰਦਾਤ ਤੋਂ ਬਾਅਦ ਪੁਲਿਸ ਟੀਮ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਅਤੇ ਹੋਰ ਤਕਨੀਕੀ ਸਬੂਤ ਇਕੱਠੇ ਕੀਤੇ। ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਬਾਰੇ ਅਹਿਮ ਸੁਰਾਗ ਮਿਲੇ, ਜਿਸ ਦੇ ਆਧਾਰ ’ਤੇ ਕਥਿਤ ਦੋਸ਼ੀ ਦੀ ਪਛਾਣ ਸ਼ਨੀ ਬਾਬਾ ਪੁੱਤਰ ਰਮੇਸ਼, ਵਾਸੀ ਖੱਡ ਮੁਹੱਲਾ, ਜਗਤਪੁਰਾ ਪੰਜਧੇਰਾ, ਥਾਣਾ ਫਿਲੌਰ, ਜ਼ਿਲ੍ਹਾ ਜਲੰਧਰ ਵਜੋਂ ਹੋਈ।
ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ 09 ਅਗਸਤ 2026 ਨੂੰ ਗ੍ਰਿਫ਼ਤਾਰ ਕਰ ਲਿਆ। ਤਫ਼ਤੀਸ਼ ਦੌਰਾਨ ਉਸ ਦੇ ਕਬਜ਼ੇ ਵਿਚੋਂ ਲੁੱਟੀ ਗਈ ਰਕਮ ਵਿੱਚੋਂ 6,600 ਰੁਪਏ ਭਾਰਤੀ ਕਰੰਸੀ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਇੱਕ ਲੋਹੇ ਦਾ ਦਾਤਰ ਬਰਾਮਦ ਕੀਤਾ ਗਿਆ।
ਨਸ਼ੇ ਦੀ ਲਤ ਪੂਰੀ ਕਰਨ ਲਈ ਵਾਰਦਾਤ ਕਰਨ ਦਾ ਦਾਅਵਾ
ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਨਸ਼ੇ ਦਾ ਆਦੀ ਹੈ ਅਤੇ ਆਪਣੀਆਂ ਨਸ਼ੇ ਸੰਬੰਧੀ ਲੋੜਾਂ ਪੂਰੀਆਂ ਕਰਨ ਲਈ ਉਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ ਅਤੇ ਐਨ.ਡੀ.ਪੀ.ਐੱਸ. ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।
ਪਹਿਲਾਂ ਵੀ ਕਈ ਮਾਮਲਿਆਂ ਵਿੱਚ ਨਾਮਜ਼ਦ
ਪੁਲਿਸ ਰਿਕਾਰਡ ਅਨੁਸਾਰ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਫਿਲੌਰ ਵਿੱਚ ਪਹਿਲਾਂ ਹੇਠ ਲਿਖੇ ਮਾਮਲੇ ਦਰਜ ਹਨ:
ਐੱਫ.ਆਈ.ਆਰ. ਨੰਬਰ 398/2017 — ਧਾਰਾ 379-ਬੀ ਆਈ.ਪੀ.ਸੀ.
ਐੱਫ.ਆਈ.ਆਰ. ਨੰਬਰ 306/2017 — ਧਾਰਾ 379-ਬੀ ਆਈ.ਪੀ.ਸੀ.
ਐੱਫ.ਆਈ.ਆਰ. ਨੰਬਰ 403/2017 — ਧਾਰਾ 22 ਐਨ.ਡੀ.ਪੀ.ਐੱਸ. ਐਕਟ
ਐੱਫ.ਆਈ.ਆਰ. ਨੰਬਰ 132/2025 — ਧਾਰਾਵਾਂ 310(4), 310(5), 111 ਬੀ.ਐੱਨ.ਐੱਸ. ਅਤੇ 21/20/29/61 ਐਨ.ਡੀ.ਪੀ.ਐੱਸ. ਐਕਟ
ਐੱਫ.ਆਈ.ਆਰ. ਨੰਬਰ 229/2026 — ਧਾਰਾ 22 ਐਨ.ਡੀ.ਪੀ.ਐੱਸ. ਐਕਟ
ਇਨ੍ਹਾਂ ਸਾਰੇ ਮਾਮਲਿਆਂ ਦਾ ਸਬੰਧ ਥਾਣਾ ਫਿਲੌਰ ਨਾਲ ਦੱਸਿਆ ਗਿਆ ਹੈ।
ਪੁਲਿਸ ਰਿਮਾਂਡ ’ਤੇ ਮੁਲਜ਼ਮ
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਅਨੁਸਾਰ ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੇ ਨਾਲ-ਨਾਲ ਹੋਰ ਬਰਾਮਦਗੀਆਂ ਦੀ ਵੀ ਸੰਭਾਵਨਾ ਹੈ।
ਬਰਾਮਦਗੀ: 6,600 ਰੁਪਏ ਨਕਦ ਅਤੇ ਇੱਕ ਲੋਹੇ ਦਾ ਦਾਤਰ।
ਮਾਮਲਾ: ਐੱਫ.ਆਈ.ਆਰ. ਨੰਬਰ 227, ਮਿਤੀ 07.08.2026, ਥਾਣਾ ਫਿਲੌਰ, ਧਾਰਾ 309(4) ਬੀ.ਐੱਨ.ਐੱਸ.

Vinkmag ad
Share Our Daily Posts

News Desk

Read Previous

ਬੂਟਾ ਪਿੰਡ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੇਰ ਰਾਤ ਘਰ ’ਤੇ ਹਮਲਾ, ਗੋਲੀਆਂ ਚੱਲਣ ਦੇ ਦੋਸ਼; 2 ਖੋਲ ਬਰਾਮਦ

Read Next

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ