Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 14, 2026

ਆਜ਼ਾਦੀ ਦਿਵਸ ਨੂੰ ਲੈ ਕੇ ਜਲੰਧਰ ਪੁਲਿਸ ਅਲਰਟ, ਬੱਸ ਸਟੈਂਡ ’ਤੇ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ 15 ਅਗਸਤ ਦੇ ਸਮਾਗਮਾਂ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਪਹੁੰਚਣ ਦੇ ਨਾਲ ਹੀ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸੇ ਤਹਿਤ ਏ.ਡੀ.ਸੀ.ਪੀ.-2 ਰਾਕੇਸ਼ ਯਾਦਵ ਦੀ ਅਗਵਾਈ ਹੇਠ ਜਲੰਧਰ ਬੱਸ ਸਟੈਂਡ ਵਿਖੇ ਪੁਲਿਸ ਫੋਰਸ ਵੱਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਟੀਮਾਂ ਨੇ ਬੱਸ ਸਟੈਂਡ ’ਤੇ ਆਉਣ-ਜਾਣ ਵਾਲੇ ਯਾਤਰੀਆਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਕੁਝ ਯਾਤਰੀਆਂ ਦੇ ਬੈਗਾਂ ਦੀ ਵੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਕੋਲੋਂ ਯਾਤਰਾ ਸਬੰਧੀ ਜਾਣਕਾਰੀ ਪੁੱਛੀ ਗਈ।
ਏ.ਡੀ.ਸੀ.ਪੀ. ਰਾਕੇਸ਼ ਯਾਦਵ ਨੇ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਰਾਤ ਦੇ ਸਮੇਂ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਵਾਲੇ ਤੱਤਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ। ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਧਿਕਾਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਸਿਟੀ ਪੁਲਿਸ ਦੇ ਸੁਪਰਵਿਜ਼ਨ ਹੇਠ ਐੱਸ.ਐੱਚ.ਓਜ਼ ਅਤੇ ਹੋਰ ਪੁਲਿਸ ਕਰਮਚਾਰੀਆਂ ਵੱਲੋਂ ਵੀ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਜਨਤਕ ਥਾਵਾਂ, ਬੱਸ ਸਟੈਂਡ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ।
ਪੁਲਿਸ ਵੱਲੋਂ ਸ਼ਹਿਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਵੀ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਬਾਹਰੀ ਰਸਤਿਆਂ ਅਤੇ ਦਾਖ਼ਲਾ-ਨਿਕਾਸ ਪੁਆਇੰਟਾਂ ’ਤੇ ਵੀ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਾਹਰੋਂ ਵੀ ਪੁਲਿਸ ਫੋਰਸ ਬੁਲਾਈ ਗਈ ਹੈ।
ਏ.ਡੀ.ਸੀ.ਪੀ. ਰਾਕੇਸ਼ ਯਾਦਵ ਨੇ ਸਪੱਸ਼ਟ ਕੀਤਾ ਕਿ ਆਜ਼ਾਦੀ ਦਿਵਸ ਸਮਾਗਮਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਆਜ਼ਾਦੀ ਦਿਵਸ ਦੇ ਸਮਾਗਮਾਂ ਤੱਕ ਜਾਰੀ ਰਹੇਗੀ ਅਤੇ ਇਸ ਤੋਂ ਬਾਅਦ ਵੀ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ।

Vinkmag ad
Share Our Daily Posts

News Desk

Read Previous

10ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ ਅੰਮ੍ਰਿਤਸਰ ਵਿੱਚ, ਅਮਨ ਦਾ ਸੁਨੇਹਾ ਦੇਣ ਲਈ ਅਟਾਰੀ-ਵਾਹਗਾ ਸਰਹੱਦ ’ਤੇ ਜਗਾਈਆਂ ਜਾਣਗੀਆਂ ਮੋਮਬੱਤੀਆਂ

Read Next

ਸਰਕਾਰੀ ਆਯੂਰਵੈਦਿਕ ਹਸਪਤਾਲ ਜਲੰਧਰ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ ਯੋਗ ਕੈਂਪ ਲਗਾ ਕੇ ਸਿਹਤਮੰਦ ਜੀਵਨ ਦਾ ਦਿੱਤਾ ਸੰਦੇਸ਼, ਨਸ਼ਾ ਮੁਕਤ ਭਾਰਤ ਬਣਾਉਣ ਦਾ ਲਿਆ ਪ੍ਰਣ