Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 14, 2026

ਸਰਕਾਰੀ ਆਯੂਰਵੈਦਿਕ ਹਸਪਤਾਲ ਜਲੰਧਰ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ ਯੋਗ ਕੈਂਪ ਲਗਾ ਕੇ ਸਿਹਤਮੰਦ ਜੀਵਨ ਦਾ ਦਿੱਤਾ ਸੰਦੇਸ਼, ਨਸ਼ਾ ਮੁਕਤ ਭਾਰਤ ਬਣਾਉਣ ਦਾ ਲਿਆ ਪ੍ਰਣ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸਰਕਾਰੀ ਆਯੂਰਵੈਦਿਕ ਹਸਪਤਾਲ, ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਹਸਪਤਾਲ ਦੇ ਇੰਚਾਰਜ ਡਾ. ਸੁਨੀਲ ਕੁਮਾਰ (M.S.) ਅਤੇ ਡਾ. ਨਵਜੋਤ ਕੌਰ (ਸਟੇਟ ਅਵਾਰਡੀ) ਦੀ ਦੇਖ-ਰੇਖ ਹੇਠ ਸੁਤੰਤਰਤਾ ਦਿਵਸ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦੇ ਨਾਲ-ਨਾਲ ਨਸ਼ਾ ਮੁਕਤ ਭਾਰਤ ਬਣਾਉਣ ਦਾ ਪ੍ਰਣ ਲਿਆ ਗਿਆ।

ਸਮਾਗਮ ਦੌਰਾਨ ਹਾਜ਼ਰ ਸਟਾਫ਼ ਅਤੇ ਹੋਰ ਹਾਜ਼ਰੀਨ ਨੂੰ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਬਣਨ, ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਹਸਪਤਾਲ ਵਿਖੇ ਵਿਸ਼ੇਸ਼ ਯੋਗ ਕੈਂਪ ਵੀ ਲਗਾਇਆ ਗਿਆ। ਯੋਗ ਅਭਿਆਸੀਆਂ ਅਤੇ ਸਟਾਫ਼ ਮੈਂਬਰਾਂ ਨੇ ਵੱਖ-ਵੱਖ ਯੋਗ ਆਸਣ ਅਤੇ ਕਸਰਤਾਂ ਕਰਵਾਈਆਂ ਅਤੇ ਲੋਕਾਂ ਨੂੰ ਨਿਯਮਿਤ ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਦਾ ਸੰਦੇਸ਼ ਦਿੱਤਾ।
ਸੁਤੰਤਰਤਾ ਦਿਵਸ ਦੇ ਮੌਕੇ ਨੂੰ ਹੋਰ ਵਿਸ਼ੇਸ਼ ਬਣਾਉਂਦਿਆਂ ਹਾਜ਼ਰ ਯੋਗ ਅਭਿਆਸੀਆਂ ਅਤੇ ਸਟਾਫ਼ ਮੈਂਬਰਾਂ ਨੇ ਕੇਸਰੀ, ਚਿੱਟੇ ਅਤੇ ਹਰੇ ਰੰਗ ਦੇ ਦੁਪੱਟੇ ਪਹਿਨ ਕੇ ਯੋਗ ਅਭਿਆਸ ਕੀਤਾ, ਜਿਸ ਰਾਹੀਂ ਉਨ੍ਹਾਂ ਨੇ ਆਪਣੇ ਦੇਸ਼ ਪ੍ਰੇਮ ਅਤੇ ਤਿਰੰਗੇ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਯੋਗ ਅਭਿਆਸੀ ਸ਼ਿਖਾ ਕੌਰ, ਬਲਜੀਤ ਕੌਰ, ਮਨਜੀਤ ਕੌਰ, ਰੇਖਾ, ਦਲਜੀਤ ਕੌਰ, ਅਮਨਦੀਪ ਸਿੰਘ, ਪੁਸ਼ਪਾ, ਹਰਜਿੰਦਰ ਕੌਰ, ਜਸਵਿੰਦਰ ਕੌਰ, ਸੁਰਾਜ, ਰਾਜ, ਕੇਸਰੀ ਆਦਿ ਸਮੇਤ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।
ਹਸਪਤਾਲ ਦੇ ਇੰਚਾਰਜ ਡਾ. ਸੁਨੀਲ ਕੁਮਾਰ ਅਤੇ ਡਾ. ਨਵਜੋਤ ਕੌਰ ਨੇ ਕਿਹਾ ਕਿ ਆਜ਼ਾਦੀ ਦਾ ਅਸਲ ਮਤਲਬ ਉਸ ਸਮੇਂ ਹੀ ਸਾਰਥਕ ਹੋਵੇਗਾ ਜਦੋਂ ਸਮਾਜ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਮੁਕਤ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਯੋਗ ਅਤੇ ਆਯੂਰਵੈਦਿਕ ਜੀਵਨ-ਸ਼ੈਲੀ ਅਪਣਾ ਕੇ ਤੰਦਰੁਸਤ ਰਹਿਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

Vinkmag ad
Share Our Daily Posts

News Desk

Read Previous

ਆਜ਼ਾਦੀ ਦਿਵਸ ਨੂੰ ਲੈ ਕੇ ਜਲੰਧਰ ਪੁਲਿਸ ਅਲਰਟ, ਬੱਸ ਸਟੈਂਡ ’ਤੇ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

Read Next

ਸੁਤੰਤਰਤਾ ਦਿਵਸ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼