Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 11, 2026

ਸੁਤੰਤਰਤਾ ਦਿਵਸ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼

ਜਲੰਧਰ : ਕੰਵਲਜੀਤ ਸਿੰਘ ਮੱਕੜ –  13 ਅਗਸਤ: 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਆਜ਼ਾਦੀ ਦਿਵਸ ਸਮਾਗਮਾਂ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ. ਦੀ ਅਗਵਾਈ ਹੇਠ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਵਿਨੀਤ ਆਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫ਼ਤੀਸ਼), ਮੁਕੇਸ਼ ਕੁਮਾਰ, ਪੀ.ਪੀ.ਐੱਸ., ਪੁਲਿਸ ਕਪਤਾਨ (ਸਥਾਨਿਕ) ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜ਼ਿਲ੍ਹੇ ਵਿੱਚ ਹੋਣ ਵਾਲੇ ਵੱਖ-ਵੱਖ ਸੁਤੰਤਰਤਾ ਦਿਵਸ ਸਮਾਗਮਾਂ ਦੀ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਐਮਰਜੈਂਸੀ ਰਿਸਪਾਂਸ ਅਤੇ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪੂਰੀ ਚੌਕਸੀ ਵਰਤਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਹਰ ਸਮੇਂ ਤਿਆਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਸਪੈਸ਼ਲ ਨਾਕਾਬੰਦੀਆਂ, ਫਲੈਗ ਮਾਰਚ, ਨਾਈਟ ਡੋਮੀਨੇਸ਼ਨ ਅਭਿਆਨ, ਐਂਟੀ-ਸੈਬੋਟਾਜ ਚੈਕਿੰਗ ਅਤੇ ਪੁਲਿਸ ਗਸ਼ਤ ਨੂੰ ਹੋਰ ਤੇਜ਼ ਕਰਨ ਲਈ ਕਿਹਾ।
ਪੁਲਿਸ ਵੱਲੋਂ ਸੰਵੇਦਨਸ਼ੀਲ ਥਾਵਾਂ, ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਾਲ-ਨਾਲ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਥਾਣਾ ਮੁਖੀਆਂ ਨੂੰ ਆਪਣੇ ਇਲਾਕਿਆਂ ਵਿੱਚ ਫਲੈਗ ਮਾਰਚ ਕਰਨ ਦੇ ਨਾਲ-ਨਾਲ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਲਈ ਵੀ ਕਿਹਾ ਗਿਆ ਹੈ। ਪੁਲਿਸ ਅਧਿਕਾਰੀਆਂ ਨੂੰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਲਈ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ।
ਐੱਸ.ਐੱਸ.ਪੀ. ਨੇ ਪ੍ਰਭਾਵਸ਼ਾਲੀ ਟ੍ਰੈਫਿਕ ਪ੍ਰਬੰਧਨ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਤਿਆਰੀਆਂ ਦੀ ਲਗਾਤਾਰ ਸਮੀਖਿਆ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ਦੀ ਲੋੜ ਦੱਸਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਵਰਗੇ ਮਹੱਤਵਪੂਰਨ ਮੌਕੇ ’ਤੇ ਹਰ ਅਧਿਕਾਰੀ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ, ਪੇਸ਼ੇਵਰਤਾ ਅਤੇ ਚੌਕਸੀ ਨਾਲ ਨਿਭਾਏ।
ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ, ਵਾਹਨ, ਵਸਤੂ ਜਾਂ ਗਤੀਵਿਧੀ ਬਾਰੇ ਸ਼ੱਕ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਤੱਕ ਅਤੇ ਸਮਾਗਮਾਂ ਦੌਰਾਨ ਸਪੈਸ਼ਲ ਚੈਕਿੰਗ ਮੁਹਿੰਮਾਂ, ਨਾਕਾਬੰਦੀਆਂ, ਫਲੈਗ ਮਾਰਚਾਂ ਅਤੇ ਗਸ਼ਤ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।

Vinkmag ad
Share Our Daily Posts

News Desk

Read Previous

ਸਰਕਾਰੀ ਆਯੂਰਵੈਦਿਕ ਹਸਪਤਾਲ ਜਲੰਧਰ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ ਯੋਗ ਕੈਂਪ ਲਗਾ ਕੇ ਸਿਹਤਮੰਦ ਜੀਵਨ ਦਾ ਦਿੱਤਾ ਸੰਦੇਸ਼, ਨਸ਼ਾ ਮੁਕਤ ਭਾਰਤ ਬਣਾਉਣ ਦਾ ਲਿਆ ਪ੍ਰਣ

Read Next

ਆਪ ਯੂਥ ਵਿੰਗ ਵੱਲੋਂ ਤਿਰੰਗੇ ਨਾਲ ਫਲੈਗ ਮਾਰਚ, ‘ਜੈ ਜਵਾਨ ਜੈ ਕਿਸਾਨ’ ਦੇ ਨਾਅਰਿਆਂ ਨਾਲ ਗੂੰਜਿਆ ਜਲੰਧਰ