Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਜਲੰਧਰ ਤੋਂ ‘ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ, 10 ਦਿਨਾਂ ਵਿੱਚ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਟੀਚਾ, ਨਕੋਦਰ ਚੌਕ ਤੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਝਾੜੂ ਲਗਾ ਕੇ ਦਿੱਤਾ ਸਫ਼ਾਈ ਦਾ ਸੰਦੇਸ਼, ਮੇਅਰ ਵਿਨੀਤ ਧੀਰ, ਡੀ.ਸੀ. ਵਰਜੀਤ ਵਾਲੀਆ ਤੇ ਨਿਗਮ ਅਧਿਕਾਰੀਆਂ ਨੇ ਵੀ ਲਿਆ ਹਿੱਸਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਗਈ ‘ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਜਲੰਧਰ ਦੇ ਨਕੋਦਰ ਚੌਕ ਤੋਂ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਖੁਦ ਝਾੜੂ ਲਗਾ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ।

ਸਫ਼ਾਈ ਮੁਹਿੰਮ ਦੌਰਾਨ ਜਲੰਧਰ ਦੇ ਮੇਅਰ ਵਿਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਨੇ ਸੜਕਾਂ ਦੀ ਸਫ਼ਾਈ ਕੀਤੀ। ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਰੱਖਣ ਲਈ ਸਰਕਾਰੀ ਮਸ਼ੀਨਰੀ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ‘ਕਲੀਨ ਪੰਜਾਬ’ ਮੁਹਿੰਮ ਤਹਿਤ ਉਹ ਖੁਦ ਸੜਕਾਂ ’ਤੇ ਉਤਰ ਕੇ ਲੋਕਾਂ ਨੂੰ ਸਫ਼ਾਈ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਅਤੇ ਕਿਸੇ ਵੀ ਇਲਾਕੇ ਵਿੱਚ ਗੰਦਗੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 10 ਦਿਨਾਂ ਤੱਕ ਚਲਾਈ ਜਾਵੇਗੀ ਅਤੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਗੀਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਨ ਦੀ ਅਪੀਲ
ਡੀ.ਸੀ. ਵਰਜੀਤ ਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚੋਂ ਨਿਕਲਣ ਵਾਲੇ ਗੀਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਹੀ ਨਗਰ ਨਿਗਮ ਦੀਆਂ ਟੀਮਾਂ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਕੂੜੇ ਨੂੰ ਸਹੀ ਢੰਗ ਨਾਲ ਵੱਖ ਕਰਨ ਨਾਲ ਇਸ ਦੀ ਸੰਭਾਲ ਅਤੇ ਨਿਪਟਾਰੇ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਾਈ ਜਾ ਸਕਦੀ ਹੈ।
ਮੇਅਰ ਵਿਨੀਤ ਧੀਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਲੋਕਲ ਬਾਡੀਜ਼ ਵਿਭਾਗ ਦੀ ਅਗਵਾਈ ਹੇਠ 10 ਦਿਨਾਂ ਦਾ ‘ਕਲੀਨ ਪੰਜਾਬ ਮਿਸ਼ਨ’ ਸ਼ੁਰੂ ਕੀਤਾ ਗਿਆ ਹੈ। ਨਗਰ ਨਿਗਮ ਦੀ ਟੀਮ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸਫ਼ਾਈ ਕਰਮਚਾਰੀ ਮਿਲ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟੀਚਾ ਹੈ ਕਿ ਮੁਹਿੰਮ ਦੇ 10 ਦਿਨਾਂ ਬਾਅਦ ਜਲੰਧਰ ਦਾ ਇੱਕ ਹੋਰ ਸਾਫ਼-ਸੁਥਰਾ ਅਤੇ ਸੁੰਦਰ ਰੂਪ ਲੋਕਾਂ ਦੇ ਸਾਹਮਣੇ ਆਵੇ।
ਲੋਕਾਂ ਦੇ ਸਹਿਯੋਗ ਤੋਂ ਬਿਨਾਂ ਮੁਹਿੰਮ ਅਧੂਰੀ
ਮੰਤਰੀ ਭਗਤ, ਮੇਅਰ ਧੀਰ ਅਤੇ ਡੀ.ਸੀ. ਵਾਲੀਆ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਮਾਹੌਲ ਲਈ ਆਲੇ-ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੱਲਦਿਆਂ-ਫਿਰਦਿਆਂ ਸੜਕਾਂ ’ਤੇ ਕੂੜਾ ਨਾ ਸੁੱਟਣ ਅਤੇ ਦੁਕਾਨਾਂ ਜਾਂ ਘਰਾਂ ਦੇ ਬਾਹਰ ਕੂੜੇ ਦੇ ਲਿਫ਼ਾਫੇ ਨਾ ਸੁੱਟੇ ਜਾਣ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਜੇਕਰ ਨਾਗਰਿਕ ਵੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਤਾਂ ਸਫ਼ਾਈ ਮੁਹਿੰਮ ਦੇ ਨਤੀਜੇ ਹੋਰ ਬਿਹਤਰ ਆ ਸਕਦੇ ਹਨ।
ਰਾਤ ਸਮੇਂ ਕੂੜਾ ਸੁੱਟਣ ਵਾਲਿਆਂ ’ਤੇ ਵੀ ਨਜ਼ਰ
ਨਗਰ ਨਿਗਮ ਵੱਲੋਂ ਰਾਤ ਸਮੇਂ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਵਾਲਿਆਂ ਨੂੰ ਰੋਕਣ ਲਈ ਵਿਸ਼ੇਸ਼ ਮਾਰਸ਼ਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਕਈ ਥਾਵਾਂ ’ਤੇ ਲੋਕਾਂ ਦੀ ਸਹੂਲਤ ਲਈ ਡਸਟਬਿਨ ਵੀ ਮੁਹੱਈਆ ਕਰਵਾਏ ਗਏ ਹਨ।
ਅਧਿਕਾਰੀਆਂ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ ਹੈ’ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣ ਲਈ ਹਰ ਨਾਗਰਿਕ ਨੂੰ ਅੱਗੇ ਆਉਣਾ ਪਵੇਗਾ। ਜਿਸ ਤਰ੍ਹਾਂ ਲੋਕ ਆਪਣੇ ਘਰ ਨੂੰ ਸਾਫ਼ ਰੱਖਦੇ ਹਨ, ਉਸੇ ਤਰ੍ਹਾਂ ਪੂਰੇ ਸ਼ਹਿਰ ਨੂੰ ਵੀ ਆਪਣਾ ਘਰ ਸਮਝ ਕੇ ਸਾਫ਼ ਰੱਖਣਾ ਚਾਹੀਦਾ ਹੈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਨਗਰ ਨਿਗਮ, ਪ੍ਰਸ਼ਾਸਨ, ਪੁਲਿਸ, ਸਫ਼ਾਈ ਕਰਮਚਾਰੀ, ਵਪਾਰੀ ਵਰਗ ਅਤੇ ਆਮ ਨਾਗਰਿਕ ਮਿਲ ਕੇ ਟੀਮ ਵਜੋਂ ਕੰਮ ਕਰਨ ਤਾਂ ਆਉਣ ਵਾਲੇ 10 ਦਿਨਾਂ ਵਿੱਚ ਜਲੰਧਰ ਨੂੰ ਸਾਫ਼-ਸਫ਼ਾਈ ਦੇ ਮਾਮਲੇ ਵਿੱਚ ਪੂਰੇ ਪੰਜਾਬ ਲਈ ਇੱਕ ਮਿਸਾਲ ਬਣਾਇਆ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਬਣ ਰਹੀ ਪੰਜਾਬੀ ਫਿਲਮ ‘ਨੋ ਚਲਾਨ ਕਰੋ ਧਿਆਨ’ ਦੀ ਸ਼ੂਟਿੰਗ ਦਾ ਮਹੂਰਤ, ਸਾਬਕਾ ਐਮ.ਪੀ. ਅਵੀਨਾਸ਼ ਰਾਏ ਖੰਨਾ ਨੇ ਨਾਰੀਅਲ ਤੋੜ ਕੇ ਕੀਤੀ ਸ਼ੂਟਿੰਗ ਦੀ ਸ਼ੁਰੂਆਤ

Read Next

ਫਗਵਾੜਾ ’ਚ ਭਿਆਨਕ ਸੜਕ ਹਾਦਸਾ: ਪੁਲ ਦੀ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਖੇਤਾਂ ’ਚ ਜਾ ਡਿੱਗੀ ਕਾਰ, ਅੱਧਾ ਦਰਜਨ ਯਾਤਰੀ ਜ਼ਖ਼ਮੀ