Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਫਗਵਾੜਾ ’ਚ ਭਿਆਨਕ ਸੜਕ ਹਾਦਸਾ: ਪੁਲ ਦੀ ਰੇਲਿੰਗ ਨਾਲ ਟਕਰਾਉਣ ਤੋਂ ਬਾਅਦ ਖੇਤਾਂ ’ਚ ਜਾ ਡਿੱਗੀ ਕਾਰ, ਅੱਧਾ ਦਰਜਨ ਯਾਤਰੀ ਜ਼ਖ਼ਮੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਫਗਵਾੜਾ ਚੰਡੀਗੜ੍ਹ ਬਾਈਪਾਸ ’ਤੇ ਪਿੰਡ ਖੰਗੂੜਾ ਕੱਟ ਨੇੜੇ ਇੱਕ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਪੁਲ ਦੀ ਰੇਲਿੰਗ ਨਾਲ ਜ਼ੋਰਦਾਰ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਖੇਤਾਂ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਸਵਾਰ ਕਰੀਬ ਅੱਧਾ ਦਰਜਨ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਸਵਾਰ ਬਿਆਸ ਡੇਰੇ ਤੋਂ ਵਾਪਸ ਬਲਾਚੌਰ ਵੱਲ ਜਾ ਰਹੇ ਸਨ। ਰਸਤੇ ਵਿੱਚ ਫਗਵਾੜਾ ਨੇੜੇ ਚੰਡੀਗੜ੍ਹ ਬਾਈਪਾਸ ’ਤੇ ਪਿੰਡ ਖੰਗੂੜਾ ਕੱਟ ਕੋਲ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਪੁਲ ਦੀ ਰੇਲਿੰਗ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਰੇਲਿੰਗ ਤੋੜਦੀ ਹੋਈ ਖੇਤਾਂ ਵਿੱਚ ਜਾ ਡਿੱਗੀ।
ਚਾਲਕ ਨੂੰ ਝਪਕੀ ਆਉਣ ਕਾਰਨ ਹਾਦਸਾ ਹੋਣ ਦਾ ਖ਼ਦਸ਼ਾ
ਪਰਿਵਾਰਕ ਮੈਂਬਰਾਂ ਮੁਤਾਬਕ ਕਾਰ ਸਵਾਰ ਬਿਆਸ ਡੇਰੇ ਤੋਂ ਮੱਥਾ ਟੇਕ ਕੇ ਬਲਾਚੌਰ ਵਾਪਸ ਪਰਤ ਰਹੇ ਸਨ। ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੰਭਵ ਤੌਰ ’ਤੇ ਕਾਰ ਚਾਲਕ ਨੂੰ ਝਪਕੀ ਆਉਣ ਕਾਰਨ ਵਾਹਨ ਬੇਕਾਬੂ ਹੋਇਆ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।
ਸੜਕ ਸੁਰੱਖਿਆ ਫੋਰਸ ਨੇ ਸੰਭਾਲਿਆ ਮੋਰਚਾ
ਹਾਦਸੇ ਦੀ ਸੂਚਨਾ ਮਿਲਦੇ ਹੀ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਪੁੱਤਰ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਮੌਕੇ ’ਤੇ ਮੌਜੂਦ ਰਾਹਗੀਰਾਂ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ।
ਵਿਧਾਇਕ ਦੇ ਪੁੱਤਰ ਨੇ ਦੱਸਿਆ ਕਿ ਕਾਰ ਸਵਾਰਾਂ ਨੂੰ ਹਾਦਸੇ ਵਿੱਚ ਕਾਫ਼ੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਬਿਨਾਂ ਦੇਰੀ ਕੀਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੇਹਟਾ ਬਾਈਪਾਸ ’ਤੇ ਚੰਡੀਗੜ੍ਹ ਵੱਲ ਕਰੀਬ ਤਿੰਨ ਕਿਲੋਮੀਟਰ ਦੀ ਦੂਰੀ ’ਤੇ ਸੜਕ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਇਕੱਠੀ ਕੀਤੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹਾਦਸਾ ਕਿਹੜੇ ਕਾਰਨਾਂ ਕਰਕੇ ਵਾਪਰਿਆ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਹਾਦਸੇ ਦੇ ਬਾਵਜੂਦ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਜ਼ਖ਼ਮੀਆਂ ਦਾ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਜਾਰੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਤੋਂ ‘ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ, 10 ਦਿਨਾਂ ਵਿੱਚ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਟੀਚਾ, ਨਕੋਦਰ ਚੌਕ ਤੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਝਾੜੂ ਲਗਾ ਕੇ ਦਿੱਤਾ ਸਫ਼ਾਈ ਦਾ ਸੰਦੇਸ਼, ਮੇਅਰ ਵਿਨੀਤ ਧੀਰ, ਡੀ.ਸੀ. ਵਰਜੀਤ ਵਾਲੀਆ ਤੇ ਨਿਗਮ ਅਧਿਕਾਰੀਆਂ ਨੇ ਵੀ ਲਿਆ ਹਿੱਸਾ