ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਸੰਗਠਨਾਤਮਕ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਉੱਥੇ ਹੀ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਨੇ ਵੀ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰ ਸਰਕਾਰ ਵਿੱਚ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਇਕਾਈ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸਰਦਾਰ ਅਮਰ ਸਿੰਘ ਮਹਿਮੀ ਅਤੇ ਰਾਸ਼ਟਰੀ ਮਹਾਸਚਿਵ ਅਬਦੁਲ ਖਾਲਿਕ ਵਿਚਕਾਰ ਨਵੀਂ ਦਿੱਲੀ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਿੱਚ ਪਾਰਟੀ ਦੀਆਂ ਸਰਗਰਮੀਆਂ, ਸੰਗਠਨ ਦੇ ਵਿਸਥਾਰ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪਾਰਟੀ ਆਗੂਆਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਇਕਾਈ ਨੂੰ ‘ਪੰਜਾਬ ਫਰਸਟ, ਪੰਜਾਬੀ ਫਰਸਟ’ ਦੇ ਵਿਜ਼ਨ ਨੂੰ ਕੇਂਦਰ ਵਿੱਚ ਰੱਖਦਿਆਂ ਸੂਬੇ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਗਿਆ। ਇਸ ਦੌਰਾਨ ਸੰਗਠਨ ਨੂੰ ਕਿਸੇ ਵੀ ਬਾਹਰੀ ਦਖਲ ਤੋਂ ਬਿਨਾਂ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰ ਸਿੰਘ ਮਹਿਮੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਕੇਂਦਰੀ ਮੰਤਰੀ ਸਵਰਗੀ ਰਾਮ ਵਿਲਾਸ ਪਾਸਵਾਨ ਵੱਲੋਂ ਆਪਣੇ ਵੱਖ-ਵੱਖ ਮੰਤਰਾਲਿਆਂ ਵਿੱਚ ਰਹਿੰਦਿਆਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਵਿੱਚ ਕੀਤੇ ਕੰਮਾਂ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਹਿੱਤਾਂ ਨੂੰ ਪਹਿਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਅਮਰ ਸਿੰਘ ਮਹਿਮੀ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਗਠਜੋੜ ਤੋਂ ਬਿਨਾਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਵਿੱਚ ਆਪਣਾ ਮਜ਼ਬੂਤ ਸੰਗਠਨ ਖੜ੍ਹਾ ਕਰਨਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਹੈ।
ਪਾਰਟੀ ਦੇ ਲੀਗਲ ਸੈੱਲ ਪੰਜਾਬ ਦੀ ਪ੍ਰਧਾਨ ਐਡਵੋਕੇਟ ਖੁਸ਼ਬੂ ਮਿਸ਼ਰਾ ਨੇ ਕਿਹਾ ਕਿ ਅਮਰ ਸਿੰਘ ਮਹਿਮੀ ਦੀ ਅਗਵਾਈ ਹੇਠ ਪੰਜਾਬ ਵਿੱਚ ਪਾਰਟੀ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਅਤੇ ਰਾਸ਼ਟਰੀ ਮਹਾਸਚਿਵ ਅਬਦੁਲ ਖਾਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਜਲਦ ਹੀ ਇੱਕ ਵਿਸ਼ਾਲ ਰੈਲੀ/ਇਜਲਾਸ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਇਆ ਜਾਵੇਗਾ ਅਤੇ ਸੰਗਠਨ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਪੰਜਾਬ ਪ੍ਰਦੇਸ਼ ਪ੍ਰਧਾਨ ਵੱਲੋਂ ਜਲਦ ਹੀ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੁੱਖ ਸੰਗਠਨਾਤਮਕ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਬੁਲਾਈ ਜਾ ਰਹੀ ਹੈ।
ਪੰਜਾਬ ਵਿੱਚ ਅਮਰ ਸਿੰਘ ਮਹਿਮੀ ਨੂੰ ਪਾਰਟੀ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਲੁਧਿਆਣਾ ਤੋਂ ਮਹਿੰਦਰ ਸਿੰਘ ਮਹਿਮੀ, ਐੱਸ.ਸੀ./ਐੱਸ.ਟੀ. ਵਿੰਗ ਪੰਜਾਬ ਦੇ ਉਪ-ਪ੍ਰਧਾਨ ਅਤੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰਵਾਲਾ, ਜ਼ਿਲ੍ਹਾ ਪ੍ਰਧਾਨ ਬਠਿੰਡਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਅਹੁਦੇਦਾਰ ਹਾਜ਼ਰ ਸਨ।
