ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਲੋਹੀਆਂ ਖਾਸ ਨੇੜਲੇ ਪਿੰਡ ਜਮਸ਼ੇਰ ਵਿੱਚ ਦੋ ਧੜਿਆਂ ਵਿਚਕਾਰ ਹੋਈ ਕਥਿਤ ਖੂਨੀ ਝੜਪ ਦੌਰਾਨ 45 ਸਾਲਾ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ।
ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਸ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਕੰਮ ’ਤੇ ਜਾ ਰਿਹਾ ਸੀ। ਇਸ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਸ ਨੂੰ ਘੇਰ ਲਿਆ ਗਿਆ। ਔਰਤ ਮੁਤਾਬਕ ਸੋਮਾ, ਆਡੂ, ਰਾਮਦਾਸ, ਹੈੱਪੀ ਅਤੇ ਹੈੱਪੀ ਦੀ ਪਤਨੀ ਵੱਲੋਂ ਜਸ਼ਨਪ੍ਰੀਤ ਨਾਲ ਕਥਿਤ ਤੌਰ ’ਤੇ ਝਗੜਾ ਕੀਤਾ ਗਿਆ।
ਮ੍ਰਿਤਕ ਦੀ ਪਤਨੀ ਅਨੁਸਾਰ ਉਹ ਆਪਣੇ ਪੁੱਤਰ ਅਤੇ ਪਤੀ ਨੂੰ ਛੁਡਵਾ ਕੇ ਘਰ ਲੈ ਆਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਘਰ ਆਉਣ ਤੋਂ ਬਾਅਦ ਵੀ ਦੂਜੇ ਧੜੇ ਵੱਲੋਂ ਵਿਵਾਦ ਕੀਤਾ ਗਿਆ ਅਤੇ ਉਸ ਦੇ ਪਤੀ ਸ਼ਿੰਗਾਰਾ ਸਿੰਘ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਸ਼ਿੰਗਾਰਾ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਨੇ ਦੱਸਿਆ ਕਿ ਵਿਵਾਦ ਦਾ ਕਾਰਨ ਦੂਜੇ ਧੜੇ ਦੀ ਇੱਕ ਲੜਕੀ ਨਾਲ ਜਸ਼ਨਪ੍ਰੀਤ ਸਿੰਘ ਦੇ ਕਥਿਤ ਸਬੰਧਾਂ ਨੂੰ ਲੈ ਕੇ ਲਗਾਏ ਜਾ ਰਹੇ ਦੋਸ਼ ਸਨ। ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜਸ਼ਨਪ੍ਰੀਤ ਸਿੰਘ ਦਾ ਲੜਕੀ ਨਾਲ ਕੋਈ ਸਬੰਧ ਨਹੀਂ ਹੈ। ਪਰਿਵਾਰ ਮੁਤਾਬਕ ਘਟਨਾ ਸਮੇਂ ਜਸ਼ਨਪ੍ਰੀਤ ਆਪਣੀ ਮਾਂ ਨਾਲ ਲੱਕੜਾਂ ਲੈਣ ਗਿਆ ਹੋਇਆ ਸੀ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪਹਿਲਾਂ ਧਮਕੀਆਂ ਦਿੱਤੀਆਂ ਗਈਆਂ ਸਨ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਥਾਣਾ ਲੋਹੀਆਂ ਖਾਸ ਦੇ ਐਸਐਚਓ ਰਾਜਿੰਦਰ ਖੈਹਰਾ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਹਮਲਾਵਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਜਾਂਚ ਤੋਂ ਬਾਅਦ ਹੀ ਘਟਨਾ ਦੇ ਪੂਰੇ ਤੱਥ ਸਾਹਮਣੇ ਆ ਸਕਣਗੇ।
