Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 3, 2026

ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਹਰਪਾਲ ਚੀਮਾ ਨੇ ਚੁੱਕੇ ਸਵਾਲ, ਕਿਹਾ—ਮੁੱਖ ਮੰਤਰੀ ਦੀ ਸਹਿਮਤੀ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਦਾ ਨਹੀਂ ਕੀਤਾ ਗਿਆ ਪਾਲਣ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਜਲੰਧਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਚੀਮਾ ਨੇ ਦੋਸ਼ ਲਾਇਆ ਕਿ ਚੀਫ਼ ਜਸਟਿਸ ਦੀ ਨਿਯੁਕਤੀ ਲਈ ਨਿਰਧਾਰਤ ਸੰਵਿਧਾਨਕ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਮੋਰੈਂਡਮ ਆਫ਼ ਪ੍ਰੋਸੀਜਰ (MoP) ਦੇ ਪੈਰਾ ਨੰਬਰ-6 ਅਨੁਸਾਰ ਕਿਸੇ ਵੀ ਹਾਈਕੋਰਟ ਵਿੱਚ ਚੀਫ਼ ਜਸਟਿਸ ਦੀ ਨਿਯੁਕਤੀ ਤੋਂ ਪਹਿਲਾਂ ਸਬੰਧਤ ਸੂਬੇ ਦੇ ਮੁੱਖ ਮੰਤਰੀ ਦੀ ਰਾਏ ਅਤੇ ਸਹਿਮਤੀ ਲੈਣਾ ਜ਼ਰੂਰੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।
ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਭੇਜੇ ਗਏ ਪੱਤਰਾਂ ਵਿੱਚ ਖੁਦ ਮੈਮੋਰੈਂਡਮ ਆਫ਼ ਪ੍ਰੋਸੀਜਰ ਦੇ ਪੈਰਾ-6 ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਬਾਵਜੂਦ ਉਨ੍ਹਾਂ ਅਨੁਸਾਰ ਇਸ ਮਾਮਲੇ ਵਿੱਚ ਇਸ ਪ੍ਰਕਿਰਿਆ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।
ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਤਿਆਰ ਕੀਤੇ ਸੰਵਿਧਾਨ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਹ ਗਲਤ ਹੋ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਤੇ ਵਿਚਾਰ-ਵਟਾਂਦਰਾ ਕਰਨ ਲਈ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਦੌਰਾਨ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਨਾਲ ਜੁੜੇ ਸੰਵਿਧਾਨਕ ਅਤੇ ਕਾਨੂੰਨੀ ਪੱਖਾਂ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸੰਵਿਧਾਨਕ ਪ੍ਰਕਿਰਿਆ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਗੰਭੀਰਤਾ ਨਾਲ ਉਠਾਏਗੀ।

Vinkmag ad
Share Our Daily Posts

News Desk

Read Previous

ਮ੍ਰਿਤਕ ਸਮਝ ਕੇ ਕੀਤਾ ਅੰਤਿਮ ਸੰਸਕਾਰ, 15 ਦਿਨ ਬਾਅਦ ਜੇਲ੍ਹ ਵਿੱਚ ਜ਼ਿੰਦਾ ਮਿਲਿਆ ਨੌਜਵਾਨ, ਅਣਪਛਾਤੀ ਲਾਸ਼ ਦੀ ਪਛਾਣ ’ਤੇ ਉੱਠੇ ਗੰਭੀਰ ਸਵਾਲ, ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ’ਚ

Read Next

“ਮੇਰਾ ਅਧਿਆਪਕ” — ਗਿਆਨ, ਪਿਆਰ ਤੇ ਸੰਸਕਾਰਾਂ ਦਾ ਨਿਆਰਾ ਸਹਾਰਾ