Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 8, 2026

ਅਰਬਨ ਅਸਟੇਟ ਫੇਜ਼-2 ਦੇ ਰੈਸਟੋਰੈਂਟ ’ਚ CIA ਸਟਾਫ ਬਣ ਕੇ ਦਾਖ਼ਲ ਹੋਏ ਦੋ ਨੌਜਵਾਨ, ਪਿਸਤੌਲ ਦਿਖਾ ਕੇ ਧਮਕਾਉਣ ਦੇ ਦੋਸ਼ ਰੈਸਟੋਰੈਂਟ ਮਾਲਕ ਦੀ ਸ਼ਿਕਾਇਤ ’ਤੇ ਥਾਣਾ ਨੰਬਰ 7 ਦੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ, CIA ਇੰਚਾਰਜ ਨੇ ਕਿਹਾ—ਦੋਵੇਂ ਸਾਡੇ ਸਟਾਫ ਦੇ ਨਹੀਂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਅਰਬਨ ਅਸਟੇਟ ਫੇਜ਼-2 ਸਥਿਤ ਪੈਡ੍ਰੀਨੋ ਰੈਸਟੋਰੈਂਟ ਵਿੱਚ ਐਤਵਾਰ ਸ਼ਾਮ ਉਸ ਸਮੇਂ ਹੰਗਾਮੇ ਵਾਲੀ ਸਥਿਤੀ ਬਣ ਗਈ, ਜਦੋਂ ਦੋ ਨੌਜਵਾਨ ਆਪਣੇ ਆਪ ਨੂੰ CIA ਸਟਾਫ ਦੇ ਮੁਲਾਜ਼ਮ ਦੱਸਦਿਆਂ ਰੈਸਟੋਰੈਂਟ ਵਿੱਚ ਦਾਖ਼ਲ ਹੋ ਗਏ। ਰੈਸਟੋਰੈਂਟ ਮਾਲਕ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਦੋਵੇਂ ਨੌਜਵਾਨਾਂ ਨੇ ਸਟਾਫ ਅਤੇ ਸੰਚਾਲਕ ਨਾਲ ਦਬੰਗਈ ਦਿਖਾਈ ਅਤੇ ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਵੀ ਸੀ।
ਰੈਸਟੋਰੈਂਟ ਸੰਚਾਲਕ ਅਰੁਣਦੀਪ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਐਤਵਾਰ ਸ਼ਾਮ ਕਰੀਬ 7 ਵਜੇ ਦੋ ਨੌਜਵਾਨ ਰੈਸਟੋਰੈਂਟ ਦੇ ਰਸੋਈ ਵਾਲੇ ਰਸਤੇ ਰਾਹੀਂ ਅੰਦਰ ਆਏ। ਦੋਵਾਂ ਨੇ ਆਪਣੇ ਆਪ ਨੂੰ CIA ਸਟਾਫ ਦੇ ਮੁਲਾਜ਼ਮ ਦੱਸਿਆ ਅਤੇ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਗੁਰਵਿੰਦਰ ਨਾਮਕ ਵਿਅਕਤੀ ਬਾਰੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ।
ਸਟਾਫ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਮੌਜੂਦਾ ਪ੍ਰਬੰਧਕਾਂ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਰੈਸਟੋਰੈਂਟ ਸੰਭਾਲਿਆ ਹੈ ਅਤੇ ਇੱਥੇ ਗੁਰਵਿੰਦਰ ਨਾਮ ਦਾ ਕੋਈ ਵਿਅਕਤੀ ਕੰਮ ਨਹੀਂ ਕਰਦਾ। ਇਸ ਤੋਂ ਬਾਅਦ ਦੋਵੇਂ ਨੌਜਵਾਨਾਂ ਨੇ ਰੈਸਟੋਰੈਂਟ ਮਾਲਕ ਬਾਰੇ ਪੁੱਛਿਆ। ਉਨ੍ਹਾਂ ਦੇ ਵਿਹਾਰ ਅਤੇ ਗੱਲਬਾਤ ਤੋਂ ਮਾਲਕ ਨੂੰ ਸ਼ੱਕ ਹੋਇਆ ਕਿ ਉਹ ਅਸਲ ਵਿੱਚ CIA ਸਟਾਫ ਦੇ ਮੁਲਾਜ਼ਮ ਨਹੀਂ ਹਨ।
ਪਿਸਤੌਲ ਦੇਖ ਕੇ ਹੋਰ ਵਧਿਆ ਸ਼ੱਕ
ਅਰੁਣਦੀਪ ਅਨੁਸਾਰ ਦੋਵੇਂ ਨੌਜਵਾਨ ਇੱਕ ਸਕਾਰਪੀਓ ਗੱਡੀ ਵਿੱਚ ਆਏ ਸਨ। ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਸੀ। ਰੈਸਟੋਰੈਂਟ ਮਾਲਕ ਦਾ ਦਾਅਵਾ ਹੈ ਕਿ ਪਿਸਤੌਲ .45 ਬੋਰ ਦਾ ਦਿਖਾਈ ਦੇ ਰਿਹਾ ਸੀ, ਜਿਸ ਕਾਰਨ ਉਸ ਨੂੰ ਹੋਰ ਸ਼ੱਕ ਹੋਇਆ। ਮਾਲਕ ਨੇ ਇਹ ਵੀ ਦੋਸ਼ ਲਗਾਇਆ ਕਿ ਦੋਵੇਂ ਨੌਜਵਾਨਾਂ ਨੇ ਰੈਸਟੋਰੈਂਟ ਸਟਾਫ ਨਾਲ ਕਥਿਤ ਤੌਰ ’ਤੇ ਗਲਤ ਭਾਸ਼ਾ ਦੀ ਵਰਤੋਂ ਕੀਤੀ ਅਤੇ ਧਮਕਾਉਣ ਵਾਲੇ ਅੰਦਾਜ਼ ਵਿੱਚ ਗੱਲਬਾਤ ਕੀਤੀ।
ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਰੈਸਟੋਰੈਂਟ ਵਿੱਚ ਗੁਰਵਿੰਦਰ ਨਾਮ ਦਾ ਕੋਈ ਵਿਅਕਤੀ ਕੰਮ ਨਹੀਂ ਕਰਦਾ ਤਾਂ ਦੋਵੇਂ ਉਥੋਂ ਚਲੇ ਗਏ। ਜਾਂਦੇ ਸਮੇਂ ਕਥਿਤ ਤੌਰ ’ਤੇ ਉਨ੍ਹਾਂ ਨੇ ਰੈਸਟੋਰੈਂਟ ਮਾਲਕ ਨੂੰ ਕਿਹਾ ਕਿ ਗੁਰਵਿੰਦਰ ਨੂੰ ਦੱਸ ਦਿੱਤਾ ਜਾਵੇ ਕਿ ਉਹ ਰੈਸਟੋਰੈਂਟ ਵਿੱਚ ਆਏ ਸਨ।
CCTV ਕੈਮਰਿਆਂ ਵਿੱਚ ਕੈਦ ਹੋਏ ਨੌਜਵਾਨ
ਰੈਸਟੋਰੈਂਟ ਵਿੱਚ ਲੱਗੇ CCTV ਕੈਮਰਿਆਂ ਵਿੱਚ ਦੋਵਾਂ ਨੌਜਵਾਨਾਂ ਦੀਆਂ ਤਸਵੀਰਾਂ ਕੈਦ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਰੈਸਟੋਰੈਂਟ ਸੰਚਾਲਕ ਨੇ ਮਾਮਲੇ ਦੀ ਲਿਖਤੀ ਸ਼ਿਕਾਇਤ ਥਾਣਾ ਨੰਬਰ 7 ਦੀ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਤੋਂ ਦੋਵਾਂ ਨੌਜਵਾਨਾਂ ਦੀ ਪਛਾਣ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਮਾਮਲੇ ਸਬੰਧੀ CIA ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਨੇ ਸਪੱਸ਼ਟ ਕੀਤਾ ਕਿ ਰੈਸਟੋਰੈਂਟ ਵਿੱਚ ਆਏ ਦੋਵੇਂ ਨੌਜਵਾਨ CIA ਸਟਾਫ ਦੇ ਮੁਲਾਜ਼ਮ ਨਹੀਂ ਹਨ।
ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਥਾਣਾ ਨੰਬਰ 7 ਦੀ ਪੁਲਿਸ ਨੇ ਰੈਸਟੋਰੈਂਟ ਮਾਲਕ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ CCTV ਫੁਟੇਜ ਦੀ ਜਾਂਚ ਕਰਨ ਦੇ ਨਾਲ-ਨਾਲ ਦੋਵੇਂ ਨੌਜਵਾਨਾਂ ਦੀ ਪਛਾਣ ਅਤੇ ਉਨ੍ਹਾਂ ਵੱਲੋਂ ਵਰਤੇ ਗਏ ਵਾਹਨ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਰੈਸਟੋਰੈਂਟ ਸੰਚਾਲਕ ਅਰੁਣਦੀਪ ਨੇ ਪੁਲਿਸ ਨੂੰ ਦੱਸਿਆ ਕਿ ਉਸ ਨਾਲ ਪਹਿਲਾਂ ਵੀ ਦੋ ਵਾਰ ਹਮਲੇ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ। ਉਸ ਨੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜੇਕਰ ਰੈਸਟੋਰੈਂਟ ਵਿੱਚ ਆਏ ਦੋਵੇਂ ਵਿਅਕਤੀ ਫਰਜ਼ੀ ਤੌਰ ’ਤੇ ਆਪਣੇ ਆਪ ਨੂੰ CIA ਸਟਾਫ ਦੇ ਮੁਲਾਜ਼ਮ ਦੱਸ ਰਹੇ ਸਨ ਤਾਂ ਉਨ੍ਹਾਂ ਨੂੰ ਜਲਦ ਰਾਊਂਡਅਪ ਕਰਕੇ ਪੁੱਛਗਿੱਛ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

Vinkmag ad
Share Our Daily Posts

News Desk

Read Previous

CIA ਸਟਾਫ ਦਾ ਮੁਲਾਜ਼ਮ ਦੱਸ ਕੇ ਘਰ ਦੀ ਤਲਾਸ਼ੀ ਲੈਣ ਪਹੁੰਚਿਆ ਵਿਅਕਤੀ ਕਾਬੂ ਭਾਰਗੋ ਕੈਂਪ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕੀਤੀ ਕਾਰਵਾਈ, ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ

Read Next

ਖੜਗੇ ਦੇ ਭਾਸ਼ਣ ਤੋਂ ਬਾਅਦ ਮੰਚ ਦੇ ‘ਸ਼ੁੱਧੀਕਰਨ’ ’ਤੇ ਭੜਕੀ ਪੰਜਾਬ ਕਾਂਗਰਸ, ਭਾਜਪਾ ਖ਼ਿਲਾਫ਼ ਧਰਨਾ, ਚੰਨੀ ਤੇ ਰੰਧਾਵਾ ਨੇ ਲਾਏ ਜਾਤੀਵਾਦ ਦੇ ਦੋਸ਼, ਕਿਹਾ—ਸੰਵਿਧਾਨ ਦੀ ਧਾਰਾ 14, 15 ਤੇ 17 ਦੀ ਭਾਵਨਾ ਦੇ ਉਲਟ ਹੈ ਘਟਨਾ