Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 8, 2026

ਈਡੀ ਦੇ ਸੰਮਨ ’ਤੇ ਅਨੁਰਾਗ ਵਰਮਾ ਨਹੀਂ ਹੋਏ ਪੇਸ਼, ਹੁਣ 9 ਸਤੰਬਰ ਨੂੰ ਮੁੜ ਤਲਬ, ਮੋਹਾਲੀ ਦੇ ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਨਾਲ ਜੁੜੇ ਮਾਮਲੇ ’ਚ ਈਡੀ ਕਰ ਰਹੀ ਕਥਿਤ ਬੇਨਿਯਮੀਆਂ ਦੀ ਜਾਂਚ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲ ਵਿਭਾਗ) ਅਨੁਰਾਗ ਵਰਮਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੋਹਾਲੀ ਦੇ ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਮਾਮਲੇ ਵਿੱਚ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਸੋਮਵਾਰ ਨੂੰ ਜਲੰਧਰ ਸਥਿਤ ਈਡੀ ਦੇ ਜ਼ੋਨਲ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ।
ਹਾਲਾਂਕਿ, ਅੱਜ ਅਨੁਰਾਗ ਵਰਮਾ ਈਡੀ ਦੇ ਜਲੰਧਰ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਪੇਸ਼ ਨਾ ਹੋਣ ਦੇ ਕਾਰਨਾਂ ਬਾਰੇ ਫਿਲਹਾਲ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਬਾਅਦ ਈਡੀ ਵੱਲੋਂ ਉਨ੍ਹਾਂ ਨੂੰ ਹੁਣ 9 ਸਤੰਬਰ ਨੂੰ ਮੁੜ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਾਣਕਾਰੀ ਅਨੁਸਾਰ ਈਡੀ ਵੱਲੋਂ ਜਿਸ ਸਮੇਂ ਦੀਆਂ ਕਥਿਤ ਬੇਨਿਯਮੀਆਂ ਅਤੇ ਨਿਯਮਾਂ ਦੀ ਉਲੰਘਣਾ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਸਮੇਂ ਅਨੁਰਾਗ ਵਰਮਾ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਦੇ ਪ੍ਰਮੁੱਖ ਅਧਿਕਾਰੀ ਰਹੇ ਸਨ। ਇਸੇ ਕਾਰਨ ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਇਸ ਮਾਮਲੇ ਨਾਲ ਸਬੰਧਤ ਫੈਸਲਿਆਂ, ਸਰਕਾਰੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਵੀ ਈਡੀ ਨੇ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਹਾਲਾਂਕਿ, ਉਹ ਉਸ ਸਮੇਂ ਈਡੀ ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ। ਉਨ੍ਹਾਂ ਵੱਲੋਂ ਜਾਂਚ ਏਜੰਸੀ ਤੋਂ ਹੋਰ ਸਮਾਂ ਮੰਗਿਆ ਗਿਆ ਸੀ। ਦੱਸਿਆ ਗਿਆ ਸੀ ਕਿ ਮਾਮਲੇ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਇਕੱਠੇ ਕਰਨ ਲਈ ਉਨ੍ਹਾਂ ਨੂੰ ਵਾਧੂ ਸਮੇਂ ਦੀ ਲੋੜ ਹੈ। ਇਸ ਤੋਂ ਬਾਅਦ ਈਡੀ ਨੇ ਪੁੱਛਗਿੱਛ ਲਈ ਨਵੀਂ ਤਾਰੀਖ ਜਾਰੀ ਕਰ ਦਿੱਤੀ ਹੈ।
ਇਸ ਮਾਮਲੇ ਵਿੱਚ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਵੀ ਈਡੀ ਵੱਲੋਂ 27 ਅਗਸਤ ਨੂੰ ਮੁੜ ਸੰਮਨ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 18 ਅਗਸਤ ਨੂੰ ਈਡੀ ਸਾਹਮਣੇ ਪੇਸ਼ ਹੋ ਚੁੱਕੇ ਹਨ।
ਈਡੀ ਵੱਲੋਂ ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਨਾਲ ਸਬੰਧਤ ਮਾਮਲੇ ਵਿੱਚ ਕਥਿਤ ਵਿੱਤੀ ਬੇਨਿਯਮੀਆਂ, ਸਰਕਾਰੀ ਨਿਯਮਾਂ ਦੀ ਉਲੰਘਣਾ ਅਤੇ ਪ੍ਰਸ਼ਾਸਨਿਕ ਫੈਸਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੇ ਪੜਾਅ ਵਿੱਚ ਅਨੁਰਾਗ ਵਰਮਾ ਤੋਂ ਪੁੱਛਗਿੱਛ ਦੌਰਾਨ ਜਾਂਚ ਨਾਲ ਜੁੜੇ ਕਈ ਅਹਿਮ ਪੱਖਾਂ ’ਤੇ ਸਪੱਸ਼ਟੀਕਰਨ ਲਏ ਜਾਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਖੜਗੇ ਦੇ ਭਾਸ਼ਣ ਤੋਂ ਬਾਅਦ ਮੰਚ ਦੇ ‘ਸ਼ੁੱਧੀਕਰਨ’ ’ਤੇ ਭੜਕੀ ਪੰਜਾਬ ਕਾਂਗਰਸ, ਭਾਜਪਾ ਖ਼ਿਲਾਫ਼ ਧਰਨਾ, ਚੰਨੀ ਤੇ ਰੰਧਾਵਾ ਨੇ ਲਾਏ ਜਾਤੀਵਾਦ ਦੇ ਦੋਸ਼, ਕਿਹਾ—ਸੰਵਿਧਾਨ ਦੀ ਧਾਰਾ 14, 15 ਤੇ 17 ਦੀ ਭਾਵਨਾ ਦੇ ਉਲਟ ਹੈ ਘਟਨਾ