Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 10, 2026

ਨਸ਼ਿਆਂ ਖ਼ਿਲਾਫ਼ ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 7 FIR ਦਰਜ, 7 ਮੁਲਜ਼ਮ ਗ੍ਰਿਫ਼ਤਾਰ, 275 ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਚਲਾਇਆ ਸਰਚ ਆਪਰੇਸ਼ਨ, ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੀਨੀਅਰ ਪੁਲਿਸ ਕਪਤਾਨ ਸ. ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ Cordon and Search Operations (CASO) ਚਲਾਏ ਗਏ। ਇਨ੍ਹਾਂ ਆਪਰੇਸ਼ਨਾਂ ਦੌਰਾਨ ਪੁਲਿਸ ਵੱਲੋਂ ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਇਲਾਕਿਆਂ ਤੋਂ ਇਲਾਵਾ ਸੁੰਨਸਾਨ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ।
ਪੁਲਿਸ ਵੱਲੋਂ ਇਹ CASO ਆਪਰੇਸ਼ਨ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਸਬੰਧਤ ਡੀਐੱਸਪੀਜ਼ ਦੀ ਨਿਗਰਾਨੀ ਹੇਠ ਚਲਾਏ ਗਏ। ਆਪਰੇਸ਼ਨ ਨੂੰ ਸਫਲ ਬਣਾਉਣ ਲਈ ਕਰੀਬ 275 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਮਿਲੀ ਜਾਣਕਾਰੀ ਦੇ ਆਧਾਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਖਾਲੀ ਮਕਾਨਾਂ ਤੋਂ ਲੈ ਕੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ ਤੱਕ ਚੈਕਿੰਗ
CASO ਦੌਰਾਨ ਪੁਲਿਸ ਵੱਲੋਂ ਖਾਲੀ ਪਏ ਮਕਾਨਾਂ, ਸੁੰਨਸਾਨ ਅਤੇ ਇਕਾਂਤ ਇਲਾਕਿਆਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਪੁਲਿਸ ਦਾ ਉਦੇਸ਼ ਅਜਿਹੇ ਸਥਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੇ ਜਾਣ ਤੋਂ ਰੋਕਣਾ ਅਤੇ ਇਲਾਕਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਸੀ।
ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਜਲੰਧਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 7 FIR ਦਰਜ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 21 ਬੋਤਲਾਂ ਨਾਜਾਇਜ਼ ਸ਼ਰਾਬ, 165 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ।
ਨਸ਼ਾ ਕਰਨ ਵਾਲਿਆਂ ਨੂੰ ਇਲਾਜ, ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ
ਪੁਲਿਸ ਅਧਿਕਾਰੀਆਂ ਮੁਤਾਬਕ CASO ਆਪਰੇਸ਼ਨ ਦਾ ਉਦੇਸ਼ ਸਿਰਫ਼ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ਿਆਂ ਦੀ ਵਰਤੋਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਮੁਹੱਈਆ ਕਰਵਾਉਣਾ ਵੀ ਹੈ, ਤਾਂ ਜੋ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਇਸ ਦੇ ਨਾਲ ਹੀ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਸੀਨੀਅਰ ਪੁਲਿਸ ਕਪਤਾਨ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਅਜਿਹੇ ਆਪਰੇਸ਼ਨਾਂ ਨਾਲ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਸਾਂਝੀ ਲੜਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਖੁਦ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਚੱਲ ਰਹੇ ਆਪਰੇਸ਼ਨਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਨਸ਼ਾ ਵਿਰੋਧੀ CASO ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ।

Vinkmag ad
Share Our Daily Posts

News Desk

Read Previous

ਈਡੀ ਦੇ ਸੰਮਨ ’ਤੇ ਅਨੁਰਾਗ ਵਰਮਾ ਨਹੀਂ ਹੋਏ ਪੇਸ਼, ਹੁਣ 9 ਸਤੰਬਰ ਨੂੰ ਮੁੜ ਤਲਬ, ਮੋਹਾਲੀ ਦੇ ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਨਾਲ ਜੁੜੇ ਮਾਮਲੇ ’ਚ ਈਡੀ ਕਰ ਰਹੀ ਕਥਿਤ ਬੇਨਿਯਮੀਆਂ ਦੀ ਜਾਂਚ

Read Next

ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ’ਚ ਐਕਸਪਾਇਰ ਫਾਇਰ ਸਿਲੰਡਰ ਮਿਲਣ ਨਾਲ ਉੱਠੇ ਸਵਾਲ, ਸਿਵਲ ਸਰਜਨ ਬੋਲੇ—ਅਗਸਤ ਮਹੀਨੇ ਵਾਲੇ ਸਿਲੰਡਰ ਇਕ ਮਹੀਨੇ ਤੱਕ ਵੈਲਿਡ, 50 ਨਵੇਂ ਸਿਲੰਡਰਾਂ ਦੀ ਮੰਗ ਭੇਜੀ