Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ’ਚ ਐਕਸਪਾਇਰ ਫਾਇਰ ਸਿਲੰਡਰ ਮਿਲਣ ਨਾਲ ਉੱਠੇ ਸਵਾਲ, ਸਿਵਲ ਸਰਜਨ ਬੋਲੇ—ਅਗਸਤ ਮਹੀਨੇ ਵਾਲੇ ਸਿਲੰਡਰ ਇਕ ਮਹੀਨੇ ਤੱਕ ਵੈਲਿਡ, 50 ਨਵੇਂ ਸਿਲੰਡਰਾਂ ਦੀ ਮੰਗ ਭੇਜੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ : ਸਿਵਲ ਹਸਪਤਾਲ ਜਲੰਧਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਲੱਗੇ ਫਾਇਰ ਸਿਲੰਡਰਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਕੇਂਦਰ ਵਿੱਚ ਲੱਗੇ ਕੁਝ ਫਾਇਰ ਸਿਲੰਡਰਾਂ ਦੀ ਐਕਸਪਾਇਰੀ ਮਿਆਦ ਅਗਸਤ ਮਹੀਨੇ ਵਿੱਚ ਖਤਮ ਹੋ ਚੁੱਕੀ ਹੈ। ਹਸਪਤਾਲ ਵਰਗੇ ਸੰਵੇਦਨਸ਼ੀਲ ਸਥਾਨ ’ਤੇ ਅੱਗ ਬੁਝਾਉਣ ਵਾਲੇ ਉਪਕਰਨਾਂ ਦੀ ਮਿਆਦ ਖਤਮ ਹੋਣ ਨੂੰ ਲੈ ਕੇ ਪ੍ਰਬੰਧਨ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ।

ਇਸ ਸਬੰਧੀ ਸਿਵਲ ਸਰਜਨ ਡਾ. ਗਰਗ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਫਾਇਰ ਸਿਲੰਡਰਾਂ ਦੀ ਐਕਸਪਾਇਰੀ ਅਗਸਤ ਮਹੀਨੇ ਦੀ ਹੈ, ਉਹ ਨਿਯਮਾਂ ਮੁਤਾਬਕ ਇੱਕ ਮਹੀਨੇ ਤੱਕ ਵੈਲਿਡ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵੱਲੋਂ 50 ਨਵੇਂ ਫਾਇਰ ਸਿਲੰਡਰਾਂ ਦੀ ਰਿਕੁਆਇਰਮੈਂਟ ਭੇਜੀ ਜਾ ਚੁੱਕੀ ਹੈ ਅਤੇ ਇਹ ਸਿਲੰਡਰ ਜਲਦ ਹੀ ਹਸਪਤਾਲ ਨੂੰ ਮਿਲ ਜਾਣਗੇ।
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਹਸਪਤਾਲ ਦੇ ਕਰਮਚਾਰੀਆਂ ਨੂੰ ਫਾਇਰ ਸਿਲੰਡਰ ਚਲਾਉਣ ਸਬੰਧੀ ਛੇ ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ, ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਉਨ੍ਹਾਂ ਹਾਲ ਹੀ ਵਿੱਚ ਜੱਚਾ ਵਾਰਡ ਵਿੱਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਸਟਾਫ ਦੀ ਮੁਸਤੈਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਟਾਫ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ।
ਟੀਬੀ ਦੇ ਮਰੀਜ਼ਾਂ ਦਾ ਜਾਣਿਆ ਹਾਲਚਾਲ
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਤਹਿਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਸਿਵਲ ਹਸਪਤਾਲ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਟੀਬੀ ਦੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਅਨੁਸਾਰ ਇਸ ਸਮੇਂ ਸਿਵਲ ਹਸਪਤਾਲ ਵਿੱਚ ਟੀਬੀ ਦੇ ਕਰੀਬ 100 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਟੀਬੀ ਦੇ ਮਰੀਜ਼ਾਂ ਲਈ ਦਵਾਈਆਂ ਦੇ ਨਾਲ-ਨਾਲ ਪੌਸ਼ਟਿਕ ਖੁਰਾਕ ਵੀ ਬਹੁਤ ਜ਼ਰੂਰੀ ਹੈ। ਇਸੇ ਤਹਿਤ ਹਸਪਤਾਲ ਵਿੱਚ ਇਲਾਜ ਕਰਵਾ ਰਹੇ 100 ਟੀਬੀ ਮਰੀਜ਼ਾਂ ਨੂੰ ਹਾਈ ਪ੍ਰੋਟੀਨ ਵਾਲੀ ਮੁਫ਼ਤ ਡਾਈਟ ਮੁਹੱਈਆ ਕਰਵਾਈ ਗਈ।
ਇੱਕ ਮਹੀਨੇ ਤੱਕ ਮੁਫ਼ਤ ਇਲਾਜ ਤੇ ਪੌਸ਼ਟਿਕ ਖੁਰਾਕ
ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀਬੀ ਦੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੇ ਨਾਲ ਉਨ੍ਹਾਂ ਦੀ ਖੁਰਾਕ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਇੱਕ ਮਹੀਨੇ ਤੱਕ ਹਸਪਤਾਲ ਵਿੱਚ ਇਲਾਜ ਮੁਹੱਈਆ ਕਰਵਾਉਣ ਦੇ ਨਾਲ ਹਾਈ ਪ੍ਰੋਟੀਨ ਡਾਈਟ ਦਿੱਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਆਉਣ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਟੀਬੀ ਦੇ ਮਰੀਜ਼ਾਂ ਦੀ ਪਛਾਣ ਲਈ ਇਲਾਕਿਆਂ ਵਿੱਚ ਜਾ ਕੇ ਸਕ੍ਰੀਨਿੰਗ ਅਤੇ ਖੋਜ ਮੁਹਿੰਮ ਚਲਾਈ ਜਾ ਰਹੀ ਹੈ। ਜਿਨ੍ਹਾਂ ਲੋਕਾਂ ਵਿੱਚ ਟੀਬੀ ਦੇ ਲੱਛਣ ਪਾਏ ਜਾਂਦੇ ਹਨ, ਉਨ੍ਹਾਂ ਦੀ ਪਛਾਣ ਕਰਕੇ ਹਸਪਤਾਲ ਲਿਆਂਦਾ ਜਾਂਦਾ ਹੈ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਸਿਹਤ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕਰਨ।
ਇਸ ਮੌਕੇ ਸਿਵਲ ਸਰਜਨ ਡਾ. ਗਰਗ, ਡਾ. ਪਰਮਵੀਰ ਸਮੇਤ ਹਸਪਤਾਲ ਦੇ ਹੋਰ ਡਾਕਟਰ ਅਤੇ ਸਟਾਫ ਮੈਂਬਰ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਨਸ਼ਿਆਂ ਖ਼ਿਲਾਫ਼ ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 7 FIR ਦਰਜ, 7 ਮੁਲਜ਼ਮ ਗ੍ਰਿਫ਼ਤਾਰ, 275 ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਚਲਾਇਆ ਸਰਚ ਆਪਰੇਸ਼ਨ, ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਬਰਾਮਦ

Read Next

ਕੈਨੇਡਾ ਵੀਜ਼ਾ ਮਾਮਲੇ ਨੂੰ ਲੈ ਕੇ Kingdom Consultant ਦੇ ਬਾਹਰ ਕਿਸਾਨਾਂ ਦਾ ਧਰਨਾ ਦੋ ਪਰਿਵਾਰਾਂ ਵੱਲੋਂ ਟਰੈਵਲ ਏਜੰਟ ’ਤੇ ਲੱਖਾਂ ਰੁਪਏ ਲੈ ਕੇ ਵੀਜ਼ਾ ਨਾ ਲਗਾਉਣ ਅਤੇ ਰਕਮ ਵਾਪਸ ਨਾ ਕਰਨ ਦੇ ਦੋਸ਼