ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਵੱਲੋਂ ਗੁੰਮਸ਼ੁਦਾ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਤੁਰੰਤ ਕਾਰਵਾਈ ਕਰਦਿਆਂ ਇੱਕ 10 ਸਾਲਾ ਬੱਚੇ ਨੂੰ 24 ਘੰਟਿਆਂ ਦੇ ਅੰਦਰ ਲੱਭ ਕੇ ਸੁਰੱਖਿਅਤ ਉਸਦੇ ਪਰਿਵਾਰ ਨਾਲ ਮਿਲਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਪਰਿਵਾਰ ਨੇ ਰਾਹਤ ਦਾ ਸਾਹ ਲਿਆ।
ਐਸਐਸਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਂਕੀ ਕਿਸ਼ਨਗੜ੍ਹ, ਥਾਣਾ ਕਰਤਾਰਪੁਰ ਦੀ ਪੁਲਿਸ ਟੀਮ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ।
ਜਾਣਕਾਰੀ ਅਨੁਸਾਰ 10 ਸਾਲਾ ਬੱਚਾ 6 ਸਤੰਬਰ 2026 ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਦੱਸੇ ਘਰ ਤੋਂ ਚਲਾ ਗਿਆ ਸੀ। ਬੱਚੇ ਦੇ ਲਾਪਤਾ ਹੋਣ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕਰਤਾਰਪੁਰ ਵਿਖੇ ਮੁਕੱਦਮਾ ਨੰਬਰ 186 ਮਿਤੀ 09.09.2026, ਧਾਰਾ 127 ਬੀਐਨਐਸ ਤਹਿਤ ਦਰਜ ਕੀਤਾ ਗਿਆ।
ਮਾਮਲਾ ਦਰਜ ਹੋਣ ਉਪਰੰਤ ਪੁਲਿਸ ਟੀਮ ਨੇ ਬੱਚੇ ਦੀ ਭਾਲ ਲਈ ਵੱਖ-ਵੱਖ ਪੱਧਰਾਂ ’ਤੇ ਯਤਨ ਸ਼ੁਰੂ ਕੀਤੇ। ਪੁਲਿਸ ਵੱਲੋਂ ਤਕਨੀਕੀ ਸਹਾਇਤਾ ਦੇ ਨਾਲ-ਨਾਲ ਖੁਫੀਆ ਸੂਚਨਾਵਾਂ ਦੀ ਮਦਦ ਲਈ ਗਈ ਅਤੇ ਸੰਭਾਵਿਤ ਥਾਵਾਂ ’ਤੇ ਲਗਾਤਾਰ ਤਲਾਸ਼ ਕੀਤੀ ਗਈ। ਪੁਲਿਸ ਦੀ ਸਾਂਝੀ ਅਤੇ ਤੁਰੰਤ ਕਾਰਵਾਈ ਦੇ ਨਤੀਜੇ ਵਜੋਂ ਬੱਚੇ ਨੂੰ 24 ਘੰਟਿਆਂ ਦੇ ਅੰਦਰ ਸਫਲਤਾਪੂਰਵਕ ਲੱਭ ਲਿਆ ਗਿਆ।
ਬੱਚੇ ਦੇ ਮਿਲਣ ਉਪਰੰਤ ਪੁਲਿਸ ਵੱਲੋਂ ਉਸਦੀ ਸੁਰੱਖਿਆ ਯਕੀਨੀ ਬਣਾਈ ਗਈ ਅਤੇ ਉਸ ਨੂੰ ਸੁਰੱਖਿਅਤ ਉਸਦੇ ਨਾਨਾ ਬਲਵੀਰ ਰਾਮ ਦੇ ਹਵਾਲੇ ਕਰ ਦਿੱਤਾ ਗਿਆ। ਬੱਚੇ ਦੇ ਪਰਿਵਾਰ ਨੇ ਪੁਲਿਸ ਦੀ ਤੁਰੰਤ ਕਾਰਵਾਈ ਲਈ ਧੰਨਵਾਦ ਪ੍ਰਗਟ ਕੀਤਾ।
ਐਸਐਸਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਪੁਲਿਸ ਟੀਮ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨਾਲ ਸਬੰਧਤ ਮਾਮਲਿਆਂ ਨੂੰ ਪੁਲਿਸ ਵੱਲੋਂ ਬੇਹੱਦ ਸੰਵੇਦਨਸ਼ੀਲਤਾ ਅਤੇ ਤਰਜੀਹ ਦੇ ਆਧਾਰ ’ਤੇ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
