Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 12, 2026

5 ਕਿਲੋ ਹੈਰੋਇਨ ਤੇ 1.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰ ਕਾਬੂ ਸੀਆਈਏ ਸਟਾਫ ਨੇ ਕੋਟ ਕਲਾਂ ਚੌਕ ਨੇੜੇ ਪਟਵਾਰੀ ਢਾਬੇ ਕੋਲ ਲਗਾਇਆ ਟਰੈਪ, ਦੋ ਹੋਰ ਮੁਲਜ਼ਮ ਨਾਮਜ਼ਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸੀਆਈਏ ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਫਿਲੌਰ ਅਤੇ ਕਮਲਦੀਪ ਸਿੰਘ ਵਾਸੀ ਫਿਲੌਰ ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਸ਼ਹਿਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਲਈ ਆ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕੋਟ ਕਲਾਂ ਚੌਕ ਨੇੜੇ ਪਟਵਾਰੀ ਢਾਬੇ ਕੋਲ ਨਾਕਾਬੰਦੀ ਕਰਕੇ ਟਰੈਪ ਲਗਾਇਆ ਅਤੇ ਦੋਵਾਂ ਨੂੰ ਕਾਬੂ ਕਰ ਲਿਆ।
ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਦਿਲਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ ਢਾਈ ਕਿਲੋ ਹੈਰੋਇਨ ਅਤੇ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ, ਜਦਕਿ ਕਮਲਦੀਪ ਸਿੰਘ ਕੋਲੋਂ ਢਾਈ ਕਿਲੋ ਹੈਰੋਇਨ ਅਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤਰ੍ਹਾਂ ਦੋਵਾਂ ਕੋਲੋਂ ਕੁੱਲ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਦੋ ਹੋਰ ਮੁਲਜ਼ਮ ਵੀ ਕੀਤੇ ਨਾਮਜ਼ਦ
ਪੁਲਿਸ ਨੇ ਇਸ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਨਾਮਜ਼ਦ ਮੁਲਜ਼ਮ ਇਸ ਸਮੇਂ ਆਪਣੇ ਘਰਾਂ ਤੋਂ ਫਰਾਰ ਹਨ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਟੀਮਾਂ ਲਗਾਈਆਂ ਗਈਆਂ ਹਨ।
ਪਹਿਲਾਂ ਵੀ ਨਸ਼ਾ ਸਪਲਾਈ ਕਰਨ ਦੀ ਗੱਲ ਆਈ ਸਾਹਮਣੇ
ਪੁਲਿਸ ਵੱਲੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਹਿਲਾਂ ਵੀ ਨਸ਼ੇ ਦੀ ਸਪਲਾਈ ਕਰ ਚੁੱਕੇ ਹਨ। ਪੁਲਿਸ ਅਨੁਸਾਰ ਉਹ ਕਥਿਤ ਤੌਰ ’ਤੇ ਦੂਜੀ ਵਾਰ ਨਸ਼ੇ ਦੀ ਵੱਡੀ ਖੇਪ ਸਪਲਾਈ ਕਰਨ ਲਈ ਆਏ ਸਨ ਅਤੇ ਗਾਹਕ ਦੀ ਉਡੀਕ ਕਰ ਰਹੇ ਸਨ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਾਰ ਰਾਹੀਂ ਇਲਾਕੇ ਵਿੱਚ ਪਹੁੰਚੇ ਸਨ ਅਤੇ ਕਾਰ ਨੂੰ ਕੁਝ ਦੂਰੀ ’ਤੇ ਖੜ੍ਹਾ ਕੀਤਾ ਗਿਆ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਕਾਰ ਅਤੇ ਇਸ ਦੇ ਡਰਾਈਵਰ ਸਬੰਧੀ ਵੀ ਜਾਣਕਾਰੀ ਟਰੇਸ ਕਰ ਲਈ ਹੈ ਅਤੇ ਇਸ ਪਹਿਲੂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀ ਜਾਂਚ
ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਰਾਹੀਂ ਹੈਰੋਇਨ ਦੀ ਖੇਪ ਕਿੱਥੋਂ ਆਈ, ਇਸ ਨੂੰ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ ਅਤੇ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜੇ ਹੋਏ ਹਨ, ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ।
ਪੁਲਿਸ ਵੱਲੋਂ ਮਾਮਲੇ ਦੇ ਅੱਗੇ-ਪਿੱਛੇ ਦੇ ਲਿੰਕਾਂ ਅਤੇ ਸਪਲਾਈ ਚੇਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

24 ਘੰਟਿਆਂ ਅੰਦਰ 10 ਸਾਲਾ ਗੁੰਮਸ਼ੁਦਾ ਬੱਚਾ ਬਰਾਮਦ, ਜਲੰਧਰ ਦਿਹਾਤੀ ਪੁਲਿਸ ਨੇ ਪਰਿਵਾਰ ਨਾਲ ਮਿਲਾਇਆ

Read Next

ਫਿਲੌਰ ਨਗਰ ਕੌਂਸਲ ’ਤੇ ‘ਆਪ’ ਦਾ ਕਬਜ਼ਾ ਜਸਵਿੰਦਰ ਕੌਰ ਪ੍ਰਧਾਨ ਤੇ ਰਜਨੀ ਗਾਬਾ ਉਪ-ਪ੍ਰਧਾਨ ਚੁਣੇ; 16 ਵਿੱਚੋਂ 11 ਵੋਟਾਂ ‘ਆਪ’ ਦੇ ਹੱਕ ’ਚ ਪਈਆਂ