ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਕਪੂਰਥਲਾ ਚੌਕ ਨੇੜੇ ਬਿਜਲੀ ਦੇ ਸਾਮਾਨ ਦੀ ਇੱਕ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੇ ਸਾਮਾਨ ਦੇ ਸੜ ਕੇ ਸੁਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਇਸ ਨੇ ਵਿਕਰਾਲ ਰੂਪ ਧਾਰ ਲਿਆ ਅਤੇ ਦੁਕਾਨ ਦੀ ਉੱਪਰਲੀ ਮੰਜ਼ਿਲ ਵਿੱਚ ਪਿਆ ਵੱਡੀ ਮਾਤਰਾ ਵਿੱਚ ਬਿਜਲੀ ਦਾ ਸਾਮਾਨ ਅੱਗ ਦੀ ਲਪੇਟ ਵਿੱਚ ਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਚੌਕ ਨੇੜੇ ‘ਨੇਗੀ ਸੇਲ’ ਦੇ ਨਾਮ ਨਾਲ ਬਿਜਲੀ ਦੇ ਸਾਮਾਨ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਸਿਮਰਨਜੋਤ ਸਿੰਘ ਨੂੰ ਲੋਕਾਂ ਰਾਹੀਂ ਦੁਕਾਨ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ ਅਤੇ ਉਹ ਤੁਰੰਤ ਮੌਕੇ ’ਤੇ ਪਹੁੰਚਣ। ਸੂਚਨਾ ਮਿਲਦੇ ਹੀ ਉਹ ਦੁਕਾਨ ’ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਜਾਣਕਾਰੀ ਦਿੱਤੀ।
ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ। ਅੱਗ ਦੀ ਤੀਬਰਤਾ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਕਰੀਬ 3 ਤੋਂ 4 ਘੰਟਿਆਂ ਤੱਕ ਸਖ਼ਤ ਮੁਸ਼ੱਕਤ ਕਰਨੀ ਪਈ। ਲੰਬੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਪੀੜਤ ਦੁਕਾਨਦਾਰ ਸਿਮਰਨਜੋਤ ਸਿੰਘ ਨੇ ਦੱਸਿਆ ਕਿ ਦੁਕਾਨ ਵਿੱਚ ਕਰੋੜਾਂ ਰੁਪਏ ਦਾ ਬਿਜਲੀ ਦਾ ਸਾਮਾਨ ਪਿਆ ਹੋਇਆ ਸੀ, ਜਿਸ ਵਿੱਚੋਂ ਵੱਡੀ ਮਾਤਰਾ ਵਿੱਚ ਸਾਮਾਨ ਅੱਗ ਦੀ ਲਪੇਟ ਵਿੱਚ ਆ ਕੇ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ।
ਸਿਮਰਨਜੋਤ ਸਿੰਘ, ਜੋ ਹਰਦੇਵ ਨਗਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ, ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਸ ਮੁਸ਼ਕਲ ਘੜੀ ਵਿੱਚ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਗ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਸਰਕਾਰ ਵੱਲੋਂ ਨੁਕਸਾਨ ਦਾ ਜਾਇਜ਼ਾ ਲੈ ਕੇ ਬਣਦੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਸ਼ਾਰਟ ਸਰਕਟ ਜਾਂ ਕਿਸੇ ਹੋਰ ਕਾਰਨ ਕਰਕੇ ਲੱਗੀ, ਇਸ ਸਬੰਧੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕਰਕੇ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਏ ਜਾਣ ਦੀ ਉਮੀਦ ਹੈ।
