ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਐਤਵਾਰ ਨੂੰ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚ ਕੇ ਕਲੱਬ ਦੇ ਅਹੁਦੇਦਾਰਾਂ, ਗਵਰਨਿੰਗ ਕੌਂਸਲ ਦੇ ਮੈਂਬਰਾਂ ਅਤੇ ਪੱਤਰਕਾਰ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਕਲੱਬ ਦੇ ਵਿਕਾਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਸੀਨੀਅਰ ਮੀਤ ਪ੍ਰਧਾਨ ਰਜੇਸ਼ ਥਾਪਾ, ਮੀਤ ਪ੍ਰਧਾਨ ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ ਅਤੇ ਮਨਦੀਪ ਸ਼ਰਮਾ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਜਨਰਲ ਮੈਨੇਜਰ ਜਤਿੰਦਰਪਾਲ ਸਿੰਘ, ਨਵੀਨ ਸ਼ਰਮਾ ਸਮੇਤ ਕਲੱਬ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕੀਤਾ।
ਇਸ ਦੌਰਾਨ ਕਲੱਬ ਪ੍ਰਬੰਧਕਾਂ ਵੱਲੋਂ ਰਾਣਾ ਗੁਰਜੀਤ ਸਿੰਘ ਨਾਲ ਕਲੱਬ ਦੀਆਂ ਮੌਜੂਦਾ ਲੋੜਾਂ, ਬੁਨਿਆਦੀ ਢਾਂਚੇ, ਮੁਰੰਮਤ, ਨਵੀਨੀਕਰਨ ਅਤੇ ਪੱਤਰਕਾਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਲੱਬ ਦੇ ਅਹੁਦੇਦਾਰਾਂ ਨੇ ਉਨ੍ਹਾਂ ਵੱਲੋਂ ਪਹਿਲਾਂ ਦਿੱਤੀ ਗਈ ਵਿੱਤੀ ਸਹਾਇਤਾ ਲਈ ਵੀ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਪੱਤਰਕਾਰ ਭਾਈਚਾਰੇ ਦੀ ਇੱਕ ਮਹੱਤਵਪੂਰਨ ਅਤੇ ਸਨਮਾਨਿਤ ਸੰਸਥਾ ਹੈ। ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਬਿਹਤਰ ਮਾਹੌਲ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਕਲੱਬ ਵਿੱਚ ਪੱਤਰਕਾਰਾਂ ਲਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕਲੱਬ ਦੇ ਨਵੀਨੀਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਰਾਣਾ ਗੁਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਪੰਜਾਬ ਪ੍ਰੈੱਸ ਕਲੱਬ ਦੇ ਵਿਕਾਸ ਅਤੇ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਹੋਰ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕਲੱਬ ਦੀਆਂ ਇਮਾਰਤੀ ਸਹੂਲਤਾਂ, ਮੁਰੰਮਤ ਅਤੇ ਨਵੀਨੀਕਰਨ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਉਹ ਕਲੱਬ ਪ੍ਰਬੰਧਕਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਕਲੱਬ ਅਤੇ ਪੱਤਰਕਾਰ ਭਾਈਚਾਰੇ ਪ੍ਰਤੀ ਦਿਖਾਈ ਜਾ ਰਹੀ ਸਹਿਯੋਗੀ ਭਾਵਨਾ ਨਾਲ ਕਲੱਬ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਕੌਂਸਲ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਰਾਣਾ ਗੁਰਜੀਤ ਸਿੰਘ ਵੱਲੋਂ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਕੁਲਜੀਤ ਸਿੰਘ ਥਿੰਦ, ਦਲੀਪ ਸਲਵਾਨ, ਰਮੇਸ਼ ਗਾਬਾ, ਵਸ਼ਿਸ਼ਟ ਨਰਾਇਣ ਅਤੇ ਸ਼ਾਮ ਸੁੰਦਰ ਸਿੰਗਲਾ ਸਮੇਤ ਕਲੱਬ ਦੇ ਹੋਰ ਮੈਂਬਰ ਅਤੇ ਪੱਤਰਕਾਰ ਹਾਜ਼ਰ ਸਨ।
