ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਰਨਲਿਸਟ ਪ੍ਰੈੱਸ ਐਸੋਸੀਏਸ਼ਨ (Regd. PB.), Approved by Govt. of Punjab ਦੀ ਇੱਕ ਅਹਿਮ ਮੀਟਿੰਗ ਅੱਜ ਲੁਧਿਆਣਾ ਵਿਖੇ ਸਰਦਾਰ ਹਰਮੀਤ ਸਿੰਘ ਭਾਟੀਆ ਜੀ ਦੇ ਦਫ਼ਤਰ ਵਿਖੇ ਬਹੁਤ ਹੀ ਸੁਚਾਰੂ ਅਤੇ ਵਧੀਆ ਢੰਗ ਨਾਲ ਕਰਵਾਈ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਸ. ਜੇ.ਐੱਸ. ਸੰਧੂ, ਪ੍ਰਧਾਨ ਰਾਕੇਸ਼ ਦੁੱਗਲ, ਚੇਅਰਮੈਨ ਰਾਕੇਸ਼ ਖੰਨਾ ਅਤੇ ਲੁਧਿਆਣਾ ਦੇ ਚੇਅਰਮੈਨ ਅਸ਼ੋਕ ਪੁਰੀ ਸਮੇਤ ਹੋਰ ਅਹੁਦੇਦਾਰ ਮੌਜੂਦ ਰਹੇ।
ਮੀਟਿੰਗ ਦੌਰਾਨ ਸਾਰੇ ਅਹੁਦੇਦਾਰਾਂ ਦੀ ਸਹਿਮਤੀ ਨਾਲ ਸਰਦਾਰ ਹਰਮੀਤ ਸਿੰਘ ਭਾਟੀਆ ਨੂੰ ਜਰਨਲਿਸਟ ਪ੍ਰੈੱਸ ਐਸੋਸੀਏਸ਼ਨ ਦਾ ਪੰਜਾਬ ਸਕੱਤਰ (Punjab Secretary) ਨਿਯੁਕਤ ਕੀਤਾ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ. ਭਾਟੀਆ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪੱਤਰਕਾਰ ਭਾਈਚਾਰੇ ਦੀ ਬਿਹਤਰੀ ਲਈ ਕੰਮ ਕਰਨਗੇ।
ਇਸ ਮੌਕੇ ਸ. ਹਰਮੀਤ ਸਿੰਘ ਭਾਟੀਆ ਨੇ ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਪੱਧਰ ’ਤੇ ਉਠਾਉਣ ਦੇ ਨਾਲ-ਨਾਲ ਐਸੋਸੀਏਸ਼ਨ ਨੂੰ ਪੰਜਾਬ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਭਵਿੱਖੀ ਪ੍ਰੋਗਰਾਮਾਂ, ਪੱਤਰਕਾਰਾਂ ਦੀ ਏਕਤਾ ਅਤੇ ਸੰਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
