ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਹਾਈਟਸ-2 ਦੇ ਡੀ ਬਲਾਕ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ 24 ਸਾਲਾ ਲੜਕੀ ਦੀ ਫਲੈਟ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਜੈਸਮੀਨ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਸਬੰਧੀ ਹੋਰ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
ਥਾਣਾ ਸਦਰ ਦੇ ਸਬ-ਇੰਸਪੈਕਟਰ ਬਲਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਡੀ ਬਲਾਕ ਦੇ ਇੱਕ ਫਲੈਟ ਦੀ ਛੱਤ ਤੋਂ ਇੱਕ ਲੜਕੀ ਨੇ ਛਾਲ ਮਾਰ ਦਿੱਤੀ ਹੈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜੈਸਮੀਨ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਕਥਿਤ ਤੌਰ ’ਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਹੀ ਸੀ।
ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਅਤੇ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
