Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 3, 2026

ਕਪੂਰਥਲਾ ’ਚ 27 ਨਵੰਬਰ ਨੂੰ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡ੍ਰਿੱਲ, ਰਾਤ 8 ਵਜੇ ਏਅਰ ਰੇਡ ਸਾਇਰਨ ਨਾਲ ਹੋਵੇਗੀ ਸ਼ੁਰੂਆਤ, ਚਿੰਨ੍ਹਿਤ ਇਲਾਕਿਆਂ ’ਚ ਬਲੈਕਆਊਟ ਦਾ ਅਭਿਆਸ

ਜਲੰਧਰ : ਕੰਵਲਜੀਤ ਸਿੰਘ ਮੱਕੜ – ਕਪੂਰਥਲਾ: ਜਲੰਧਰ ਦੇ ਗੁਆਂਢੀ ਜ਼ਿਲ੍ਹੇ ਕਪੂਰਥਲਾ ਵਿੱਚ 27 ਨਵੰਬਰ ਨੂੰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀ ਮੌਕ ਡ੍ਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਗਾਈਡਲਾਈਨਾਂ ਅਨੁਸਾਰ ਕੀਤਾ ਜਾਵੇਗਾ। ਮੌਕ ਡ੍ਰਿੱਲ ਦਾ ਮੁੱਖ ਮਕਸਦ ਐਮਰਜੈਂਸੀ ਜਾਂ ਏਅਰ ਰੇਡ ਵਰਗੀ ਸਥਿਤੀ ਦੌਰਾਨ ਸਿਵਲ ਡਿਫੈਂਸ ਮਸ਼ੀਨਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਰਾਹਤ ਏਜੰਸੀਆਂ ਦੀ ਤਿਆਰੀ ਨੂੰ ਪਰਖਣਾ ਅਤੇ ਹੋਰ ਮਜ਼ਬੂਤ ਕਰਨਾ ਹੈ।

ਜਾਣਕਾਰੀ ਅਨੁਸਾਰ ਇਹ ਮੌਕ ਡ੍ਰਿੱਲ 27 ਨਵੰਬਰ ਦੀ ਰਾਤ 8 ਵਜੇ ਸ਼ੁਰੂ ਹੋਵੇਗੀ। ਅਭਿਆਸ ਦੀ ਸ਼ੁਰੂਆਤ ਕਰੀਬ ਦੋ ਮਿੰਟ ਤੱਕ ਏਅਰ ਰੇਡ ਦੀ ਚੇਤਾਵਨੀ ਵਾਲਾ ਸਾਇਰਨ ਵਜਾ ਕੇ ਕੀਤੀ ਜਾਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਚਿੰਨ੍ਹਿਤ ਕੀਤੇ ਗਏ ਇਲਾਕਿਆਂ ਵਿੱਚ ਨਕਲੀ ਬਿਜਲੀ ਬੰਦ ਕਰਨ (ਬਲੈਕਆਊਟ) ਦਾ ਅਭਿਆਸ ਕੀਤਾ ਜਾਵੇਗਾ।
ਬਲੈਕਆਊਟ ਦੌਰਾਨ ਇਨ੍ਹਾਂ ਚਿੰਨ੍ਹਿਤ ਇਲਾਕਿਆਂ ਦੇ ਵਸਨੀਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ। ਹਾਲਾਂਕਿ ਮੌਕ ਡ੍ਰਿੱਲ ਦੌਰਾਨ ਹਸਪਤਾਲਾਂ, ਐਮਰਜੈਂਸੀ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਪ੍ਰਬੰਧ ਕੀਤੇ ਜਾਣਗੇ।
ਮੌਕ ਡ੍ਰਿੱਲ ਵਿੱਚ ਫਾਇਰਫਾਈਟਿੰਗ, ਸਰਚ ਅਤੇ ਰੈਸਕਿਊ ਆਪਰੇਸ਼ਨ, ਫਸਟ ਏਡ ਅਤੇ ਮੈਡੀਕਲ ਸਹਾਇਤਾ ਸਮੇਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਿਸੇ ਹਾਦਸੇ ਜਾਂ ਐਮਰਜੈਂਸੀ ਵਿੱਚ ਜ਼ਖ਼ਮੀ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਣ ਅਤੇ ਟ੍ਰੈਫਿਕ ਤੇ ਭੀੜ ਨੂੰ ਕੰਟਰੋਲ ਕਰਨ ਦਾ ਵੀ ਅਭਿਆਸ ਕੀਤਾ ਜਾਵੇਗਾ।
ਅਧਿਕਾਰੀਆਂ ਵੱਲੋਂ ਇਸ ਪੂਰੇ ਅਭਿਆਸ ਰਾਹੀਂ ਇਹ ਦੇਖਿਆ ਜਾਵੇਗਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਵੱਖ-ਵੱਖ ਵਿਭਾਗਾਂ ਅਤੇ ਰਾਹਤ ਏਜੰਸੀਆਂ ਵਿਚਕਾਰ ਤਾਲਮੇਲ ਕਿੰਨਾ ਪ੍ਰਭਾਵਸ਼ਾਲੀ ਹੈ ਅਤੇ ਜ਼ਰੂਰਤ ਪੈਣ ’ਤੇ ਰਾਹਤ ਤੇ ਬਚਾਅ ਕਾਰਜ ਕਿੰਨੀ ਤੇਜ਼ੀ ਨਾਲ ਸ਼ੁਰੂ ਕੀਤੇ ਜਾ ਸਕਦੇ ਹਨ।
ਮੌਕ ਡ੍ਰਿੱਲ ਦੇ ਅੰਤ ਵਿੱਚ ਲਗਾਤਾਰ ਦੋ ਮਿੰਟ ਤੱਕ ਤੇਜ਼ ਸਾਇਰਨ ਵਜਾਇਆ ਜਾਵੇਗਾ, ਜਿਸ ਨੂੰ “ਆਲ ਕਲੀਅਰ” ਦਾ ਸੰਕੇਤ ਮੰਨਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਮੌਕ ਡ੍ਰਿੱਲ ਦੇ ਸਮਾਪਤ ਹੋਣ ਦਾ ਐਲਾਨ ਹੋਵੇਗਾ।

Vinkmag ad
Share Our Daily Posts

News Desk

Read Previous

ਗੜ੍ਹਾ ਰੇਲਵੇ ਫਾਟਕ ’ਤੇ ਫਲਾਈਓਵਰ ਦੇ ਵਿਰੋਧ ’ਚ ਦੁਕਾਨਦਾਰਾਂ ਦਾ ਰੋਸ ਮਾਰਚ, ਦੁਕਾਨਦਾਰਾਂ ਨੇ ਕਿਹਾ—ਆਰਓਬੀ ਬਣਨ ਨਾਲ ਕਾਰੋਬਾਰ ਹੋਵੇਗਾ ਪ੍ਰਭਾਵਿਤ, 25 ਹਜ਼ਾਰ ਲੋਕਾਂ ਦੇ ਬੇਰੁਜ਼ਗਾਰ ਹੋਣ ਦਾ ਜਤਾਇਆ ਖਦਸ਼ਾ

Read Next

ਜਲੰਧਰ ਕੈਂਟ ਦੇ ਮੋਹੱਲਾ ਨੰਬਰ 30 ’ਚ ਦੇਰ ਰਾਤ ਤਾਬੜਤੋੜ ਗੋਲੀਆਂ ਚੱਲਣ ਨਾਲ ਦਹਿਸ਼ਤ ਦੋਪਹੀਆ ਵਾਹਨਾਂ ’ਤੇ ਸਵਾਰ 30-35 ਨੌਜਵਾਨਾਂ ਨੇ 12 ਮਿੰਟ ਤੱਕ ਮਚਾਇਆ ਹੰਗਾਮਾ, ਕਾਰ ਤੇ ਦੋ ਐਕਟਿਵਾ ਨੁਕਸਾਨੀ; ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਕੀਤੀ ਨਾਮਜ਼ਦਗੀ