ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਸ਼ਹਿਰ ਦੇ ਸਭ ਤੋਂ ਸੁਰੱਖਿਅਤ ਇਲਾਕਿਆਂ ਵਿੱਚ ਗਿਣੇ ਜਾਣ ਵਾਲੇ ਜਲੰਧਰ ਕੈਂਟ ਵਿੱਚ ਦੇਰ ਰਾਤ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕੈਂਟ ਦੇ ਮੋਹੱਲਾ ਨੰਬਰ 30 ਵਿੱਚ ਦੇਰ ਰਾਤ ਕਰੀਬ 11.30 ਵਜੇ ਦੋਪਹੀਆ ਵਾਹਨਾਂ ’ਤੇ ਸਵਾਰ 30 ਤੋਂ 35 ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਗਾਲ੍ਹਾਂ ਕੱਢਦਿਆਂ ਤਾਬੜਤੋੜ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ। ਇਸ ਪੂਰੀ ਘਟਨਾ ਦੀ ਤਸਵੀਰ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿੱਚ ਨੌਜਵਾਨ ਦੋਪਹੀਆ ਵਾਹਨਾਂ ’ਤੇ ਸਵਾਰ ਹੋ ਕੇ ਮੋਹੱਲਾ ਨੰਬਰ 30 ਵਿੱਚ ਪਹੁੰਚੇ। ਇਸ ਦੌਰਾਨ ਉੱਥੇ ਹੰਗਾਮਾ ਹੋਇਆ ਅਤੇ ਗੋਲੀਆਂ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਸੀਸੀਟੀਵੀ ਫੁਟੇਜ ਵਿੱਚ ਹਮਲਾਵਰਾਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ ਅਤੇ ਪੁਲਿਸ ਵੱਲੋਂ ਫੁਟੇਜ ਨੂੰ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਰੀਬ 12 ਮਿੰਟ ਤੱਕ ਹੰਗਾਮਾ ਕੀਤਾ। ਗੋਲੀਬਾਰੀ ਦੌਰਾਨ ਇੱਕ ਕਾਰ ਅਤੇ ਦੋ ਐਕਟਿਵਾ ਨੁਕਸਾਨੀ ਗਈਆਂ। ਹਾਲਾਂਕਿ ਗਨੀਮਤ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵਿਅਕਤੀ ਨੂੰ ਗੋਲੀ ਨਹੀਂ ਲੱਗੀ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਐਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਬੀਤੀ ਰਾਤ ਕਰੀਬ 11 ਵਜੇ ਤੋਂ 12 ਵਜੇ ਦੇ ਵਿਚਕਾਰ ਕੈਂਟੋਨਮੈਂਟ ਥਾਣਾ ਖੇਤਰ ਵਿੱਚ ਹੱਥੋਪਾਈ ਅਤੇ ਗੋਲੀ ਚੱਲਣ ਦੀ ਘਟਨਾ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਇੱਕੋ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਜਾਂ ਉਨ੍ਹਾਂ ਦੇ ਜਾਣਕਾਰਾਂ ਵਿਚਕਾਰ ਹੋਈ ਝੜਪ ਨਾਲ ਸਬੰਧਤ ਹੈ। ਪੁਲਿਸ ਨੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਜਲਦ ਗ੍ਰਿਫ਼ਤਾਰੀ ਦਾ ਦਾਅਵਾ
ਐਸਪੀ ਮਾਧਵੀ ਸ਼ਰਮਾ ਨੇ ਕਿਹਾ ਕਿ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੇਰ ਰਾਤ ਕੈਂਟ ਵਰਗੇ ਇਲਾਕੇ ਵਿੱਚ ਹੋਈ ਗੋਲੀਬਾਰੀ ਦੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਘਟਨਾ ਦੀ ਪੂਰੀ ਕੜੀ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
