Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 17, 2026

ਨਕੋਦਰ ਬੱਸ ਸਟੈਂਡ ਨੇੜੇ ਗੋਲੀ ਚਲਾ ਕੇ ਮੋਟਰਸਾਈਕਲ ਖੋਹਣ ਦਾ ਮਾਮਲਾ ਟਰੇਸ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਮੁਲਜ਼ਮ ਕੀਤਾ ਕਾਬੂ, ਖੋਹਿਆ ਮੋਟਰਸਾਈਕਲ ਵੀ ਬਰਾਮਦ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਨੇ ਨਕੋਦਰ ਬੱਸ ਸਟੈਂਡ ਨੇੜੇ ਗੋਲੀ ਚਲਾ ਕੇ ਮੋਟਰਸਾਈਕਲ ਖੋਹਣ ਦੇ ਮਾਮਲੇ ਨੂੰ ਟਰੇਸ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਦੌਰਾਨ ਖੋਹਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਇਸ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੁਲਿਸ ਅਨੁਸਾਰ ਇਹ ਕਾਰਵਾਈ ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਐੱਸ.ਪੀ. (ਤਫਤੀਸ਼) ਵਿਨੀਤ ਆਹਲਾਵਤ, ਆਈ.ਪੀ.ਐੱਸ. ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਨਕੋਦਰ ਓਂਕਾਰ ਸਿੰਘ ਬਰਾੜ, ਪੀ.ਪੀ.ਐੱਸ. ਦੀ ਨਿਗਰਾਨੀ ਹੇਠ ਕੀਤੀ ਗਈ।
ਡੀ.ਐੱਸ.ਪੀ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ 26 ਫਰਵਰੀ 2026 ਨੂੰ ਗੁਰਮੁਖ ਗੋਇਲ ਪੁੱਤਰ ਨਰਿੰਦਰ ਕੁਮਾਰ, ਵਾਸੀ ਮਸਰੀ ਮੰਡੀ, ਨਕੋਦਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਬਾਬਾ ਨਾਨਕਾ ਅਤੇ ਨਕੋਦਰ ਬੱਸ ਸਟੈਂਡ ਦੇ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਗੋਲੀ ਚਲਾਈ ਅਤੇ ਉਸ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ PB-24-C-8701 ਖੋਹ ਕੇ ਫਰਾਰ ਹੋ ਗਏ।
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਨਕੋਦਰ ਵਿੱਚ ਮੁਕੱਦਮਾ ਨੰਬਰ 32 ਮਿਤੀ 26.02.2026 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕੀਤੀ। ਪੁਲਿਸ ਮੁਤਾਬਕ ਵਾਰਦਾਤ ਤੋਂ ਬਾਅਦ ਮੁਲਜ਼ਮ ਇਲਾਕੇ ਤੋਂ ਫਰਾਰ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ।
ਲਗਾਤਾਰ ਜਾਂਚ ਅਤੇ ਭਾਲ ਤੋਂ ਬਾਅਦ ਪੁਲਿਸ ਨੇ ਹਰਮਨ ਉਰਫ਼ ਗੋਂਗਾ ਉਰਫ਼ ਖੁਸ਼ਕੀ ਪੁੱਤਰ ਜਸਵੀਰ, ਵਾਸੀ ਮੁਹੱਲਾ ਗੁਰੂ ਨਾਨਕਪੁਰਾ, ਨਕੋਦਰ ਨੂੰ 14 ਸਤੰਬਰ 2026 ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ।
ਪੁਲਿਸ ਨੇ ਮੁਲਜ਼ਮ ਦੇ ਕਬਜ਼ੇ/ਨਿਸ਼ਾਨਦੇਹੀ ਤੋਂ ਵਾਰਦਾਤ ਦੌਰਾਨ ਖੋਹਿਆ ਗਿਆ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ PB-24-C-8701 ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਕੈਂਟ ਦੇ ਮੋਹੱਲਾ ਨੰਬਰ 30 ’ਚ ਦੇਰ ਰਾਤ ਤਾਬੜਤੋੜ ਗੋਲੀਆਂ ਚੱਲਣ ਨਾਲ ਦਹਿਸ਼ਤ ਦੋਪਹੀਆ ਵਾਹਨਾਂ ’ਤੇ ਸਵਾਰ 30-35 ਨੌਜਵਾਨਾਂ ਨੇ 12 ਮਿੰਟ ਤੱਕ ਮਚਾਇਆ ਹੰਗਾਮਾ, ਕਾਰ ਤੇ ਦੋ ਐਕਟਿਵਾ ਨੁਕਸਾਨੀ; ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਕੀਤੀ ਨਾਮਜ਼ਦਗੀ