Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਇਆ ਭਾਈ ਸਾਹਿਬ ਭਾਈ ਫਤਿਹ ਸਿੰਘ ਜੀ ਅਤੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਜਲੰਧਰ : ਕੰਵਲਜੀਤ ਸਿੰਘ ਮੱਕੜ – ਅੱਸੂ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਜਲੰਧਰ ਵਿਖੇ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਦੀਵਾਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਵਿਸ਼ੇਸ਼ ਦੀਵਾਨ ਦੌਰਾਨ ਰਹਿਰਾਸ ਸਾਹਿਬ ਅਤੇ ਆਰਤੀ ਉਪਰੰਤ ਭਾਈ ਸਾਹਿਬ ਭਾਈ ਫਤਿਹ ਸਿੰਘ ਜੀ ਅਤੇ ਉਨ੍ਹਾਂ ਦੇ ਰਾਗੀ ਜਥੇ ਵੱਲੋਂ ਸ਼ਾਮ 7.15 ਵਜੇ ਤੋਂ 8.15 ਵਜੇ ਤੱਕ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਰਾਗੀ ਜਥੇ ਵੱਲੋਂ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਾਮ ਸਿਮਰਨ ਅਤੇ ਗੁਰੂ ਸਾਹਿਬ ਦੇ ਚਰਨਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਗੁਰਬਾਣੀ ਦੀ ਰਸਭਿੰਨੀ ਧੁਨ ਨਾਲ ਆਤਮਿਕ ਰੰਗ ਵਿੱਚ ਰੰਗਿਆ ਗਿਆ।
ਇਸ ਮੌਕੇ ਸੰਗਤਾਂ ਵੱਲੋਂ ਵੱਡੀ ਸ਼ਰਧਾ ਨਾਲ ਗੁਰੂ ਘਰ ਵਿੱਚ ਸੇਵਾ ਕੀਤੀ ਗਈ। ਸੰਗਤਾਂ ਵੱਲੋਂ ਆਪਣੇ ਘਰਾਂ ਤੋਂ ਤਿਆਰ ਕਰਕੇ ਲਿਆਂਦੇ ਪ੍ਰਸ਼ਾਦੇ ਅਤੇ ਹੋਰ ਪਦਾਰਥਾਂ ਦੀ ਸੇਵਾ ਕੀਤੀ ਗਈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਦਾਲ, ਸਬਜ਼ੀ ਅਤੇ ਹੋਰ ਲੰਗਰ ਦੀ ਸੇਵਾ ਵੀ ਸ਼ਰਧਾਲੂਆਂ ਵੱਲੋਂ ਕੀਤੀ ਗਈ।
ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਸਾਹਿਬ ਨੂੰ ਭੋਗ ਪਾਏ ਗਏ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਗੁਰੂ ਸਾਹਿਬ ਦੇ ਪਵਿੱਤਰ ਦਿਹਾੜਿਆਂ ਅਤੇ ਮਹੀਨਿਆਂ ਨਾਲ ਸਬੰਧਤ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਮੂਹ ਸੰਗਤਾਂ ਨੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Vinkmag ad
Share Our Daily Posts

News Desk

Read Previous

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

Read Next

ਨਸ਼ਿਆਂ ਖ਼ਿਲਾਫ਼ ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, CASO ਮੁਹਿੰਮ ਦੌਰਾਨ 6 ਕੇਸ ਦਰਜ, 4 ਗ੍ਰਿਫ਼ਤਾਰ, ਸ਼ਾਹਕੋਟ, ਲੋਹੀਆਂ, ਮਹਿਤਪੁਰ ਤੇ ਬਿਲਗਾ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਪੁਲਿਸ ਦੀ ਸਖ਼ਤ ਚੈਕਿੰਗ; ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਡਰੱਗ ਮਨੀ ਬਰਾਮਦ