Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ : ਕੰਵਲਜੀਤ ਸਿੰਘ – ਜਲੰਧਰ: ਬਸਤੀ ਬਾਵਾ ਖੇਲ ਦੇ ਪੰਨੂ ਵਿਹਾਰ ਇਲਾਕੇ ਵਿੱਚ 4 ਸਾਲਾ ਬੱਚੇ ਨੂੰ ਦੋ ਨੌਜਵਾਨਾਂ ਵੱਲੋਂ ਐਕਟਿਵਾ ’ਤੇ ਅਗਵਾ ਕਰਕੇ ਲੈ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਕਰੀਬ 10 ਘੰਟਿਆਂ ਬਾਅਦ ਬੱਚਾ ਦੇਰ ਰਾਤ ਬੱਸ ਸਟੈਂਡ ਨੇੜਿਓਂ ਸ਼ੱਕੀ ਹਾਲਾਤ ਵਿੱਚ ਮਿਲ ਗਿਆ। ਪੁਲਿਸ ਨੇ ਬੱਚੇ ਨੂੰ ਬਰਾਮਦ ਕਰਕੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ, ਜਦਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 4 ਸਾਲਾ ਕੇਸ਼ਵ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਬਿਨਾਂ ਨੰਬਰ ਵਾਲੀ ਸਫੈਦ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ ਅਤੇ ਬੱਚੇ ਨੂੰ ਐਕਟਿਵਾ ਦੇ ਵਿਚਕਾਰ ਬਿਠਾ ਕੇ ਫਰਾਰ ਹੋ ਗਏ। ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਦੋਵੇਂ ਨੌਜਵਾਨ ਬੱਚੇ ਨੂੰ ਲੈ ਕੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਇੱਕ ਨੌਜਵਾਨ ਨੇ ਮੂੰਹ ’ਤੇ ਮਾਸਕ ਪਾਇਆ ਹੋਇਆ ਹੈ, ਜਦਕਿ ਦੂਜੇ ਦਾ ਚਿਹਰਾ ਕੈਮਰੇ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ।
ਪਰਿਵਾਰ ਨੂੰ ਫੋਨ ਆਉਣ ’ਤੇ ਲੱਗਾ ਪਤਾ
ਬੱਚੇ ਦੇ ਪਿਤਾ ਆਨੰਦ ਠਾਕੁਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ 9:30 ਵਜੇ ਕੰਮ ਲਈ ਫੈਕਟਰੀ ਚਲੇ ਗਏ ਸਨ। ਉਨ੍ਹਾਂ ਦਾ ਪੁੱਤਰ ਰੋਜ਼ਾਨਾ ਸਕੂਲ ਜਾਂਦਾ ਹੈ ਪਰ ਉਸ ਦਿਨ ਤਬੀਅਤ ਠੀਕ ਨਾ ਹੋਣ ਕਾਰਨ ਉਸ ਦੀ ਮਾਤਾ ਨੇ ਸਕੂਲ ਤੋਂ ਛੁੱਟੀ ਕਰਵਾ ਦਿੱਤੀ ਸੀ। ਦੁਪਹਿਰ ਨੂੰ ਜਦੋਂ ਉਨ੍ਹਾਂ ਨੂੰ ਘਰੋਂ ਫੋਨ ਆਇਆ ਤਾਂ ਪਤਾ ਲੱਗਾ ਕਿ ਕੇਸ਼ਵ ਨੂੰ ਕੋਈ ਅਗਵਾ ਕਰਕੇ ਲੈ ਗਿਆ ਹੈ।
ਆਨੰਦ ਠਾਕੁਰ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਕੇਸ਼ਵ ਪਰਿਵਾਰ ਦਾ ਇਕਲੌਤਾ ਬੱਚਾ ਹੈ। ਇਸ ਕਾਰਨ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਦੇਰ ਰਾਤ ਬੱਸ ਸਟੈਂਡ ਨੇੜਿਓਂ ਮਿਲਿਆ ਬੱਚਾ
ਪੁਲਿਸ ਮੁਤਾਬਕ ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਮੁਲਜ਼ਮ ਦੇਰ ਰਾਤ ਉਸ ਨੂੰ ਬੱਸ ਸਟੈਂਡ ਨੇੜੇ ਛੱਡ ਕੇ ਫਰਾਰ ਹੋ ਗਏ। ਕਰੀਬ ਰਾਤ 12:30 ਵਜੇ ਬੱਚੇ ਨੂੰ ਬਰਾਮਦ ਕਰ ਲਿਆ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਬੱਚੇ ਨੂੰ ਕੋਈ ਸਰੀਰਕ ਨੁਕਸਾਨ ਨਹੀਂ ਪਹੁੰਚਿਆ।
ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਕਿਡਨੈਪਰ ਬੱਚੇ ਨੂੰ ਬੱਸ ਸਟੈਂਡ ਨੇੜੇ ਛੱਡ ਕੇ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਪਰਿਵਾਰ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪੁਲਿਸ ਵੱਲੋਂ ਫਿਰੌਤੀ, ਨਿੱਜੀ ਰੰਜਿਸ਼ ਸਮੇਤ ਹਰ ਸੰਭਾਵਿਤ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਸੀਪੀ (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ 7 ਵਿਸ਼ੇਸ਼ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।
ਸੀਸੀਟੀਵੀ ਕੈਮਰਿਆਂ ਦੀ ਕਾਰਗੁਜ਼ਾਰੀ ’ਤੇ ਵੀ ਉੱਠੇ ਸਵਾਲ
ਘਟਨਾ ਤੋਂ ਬਾਅਦ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮੁੱਖ ਚੌਕਾਂ ’ਤੇ ਲੱਗੇ ਕੈਮਰਿਆਂ ਰਾਹੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਆਨਲਾਈਨ ਚਲਾਨ ਜਾਰੀ ਹੋ ਕੇ ਵਾਹਨ ਚਾਲਕਾਂ ਨੂੰ ਤੁਰੰਤ ਮੈਸੇਜ ਭੇਜੇ ਜਾਂਦੇ ਹਨ, ਪਰ ਅਪਰਾਧਿਕ ਮਾਮਲਿਆਂ ਵਿੱਚ ਇਨ੍ਹਾਂ ਕੈਮਰਿਆਂ ਤੋਂ ਮੁਲਜ਼ਮਾਂ ਦੀ ਪਛਾਣ ਅਤੇ ਟਰੇਸਿੰਗ ਵਿੱਚ ਸਮਾਂ ਲੱਗ ਜਾਂਦਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਨਸ਼ਿਆਂ ਖ਼ਿਲਾਫ਼ ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, CASO ਮੁਹਿੰਮ ਦੌਰਾਨ 6 ਕੇਸ ਦਰਜ, 4 ਗ੍ਰਿਫ਼ਤਾਰ, ਸ਼ਾਹਕੋਟ, ਲੋਹੀਆਂ, ਮਹਿਤਪੁਰ ਤੇ ਬਿਲਗਾ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਪੁਲਿਸ ਦੀ ਸਖ਼ਤ ਚੈਕਿੰਗ; ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਡਰੱਗ ਮਨੀ ਬਰਾਮਦ

Read Next

ਨਕੋਦਰ ’ਚ ਅਗਵਾ ਦੀ ਝੂਠੀ ਕਹਾਣੀ ਦਾ ਪੁਲਿਸ ਨੇ ਕੀਤਾ ਪਰਦਾਫਾਸ਼, ਪਿਤਾ ਸਮੇਤ 3 ਗ੍ਰਿਫ਼ਤਾਰ, ਪੁਲਿਸ ਮੁਤਾਬਕ ਆਪਣੇ ਹੀ ਪੁੱਤਰ ਨੂੰ ਲੁਕਾ ਕੇ ਅਗਵਾ ਦੀ ਸਾਜ਼ਿਸ਼ ਰਚੀ; ਸਵਿਫਟ ਕਾਰ ਸਮੇਤ ਕਥਿਤ ਅਗਵਾ ਕੀਤਾ ਨੌਜਵਾਨ ਬਰਾਮਦ