Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਭਗਵਾਨ ਵਾਲਮੀਕਿ ਮੰਦਰ ਵਿਖੇ 8ਵਾਂ ਆਯੂਸ਼ ਆਊਟਰੀਚ ਕੈਂਪ ਲਗਾਇਆ, 911 ਮਰੀਜ਼ਾਂ ਦੀ ਜਾਂਚ, ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥੀ ਦਵਾਈਆਂ ਵੰਡੀਆਂ; 146 ਮਰੀਜ਼ਾਂ ਦੀ ਸ਼ੂਗਰ ਜਾਂਚ

ਜਲੰਧਰ : ਕੰਵਲਜੀਤ ਸਿੰਘ ਮੱਕੜ – ਮਾਨਯੋਗ ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ. ਰਮਨ ਕੁਮਾਰ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਜੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਜਲੰਧਰ ਡਾ. ਦੀਵਾਨ ਚੰਦ ਧੀਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮੰਦਰ, ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ 8ਵਾਂ ਆਯੂਸ਼ ਆਊਟਰੀਚ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਆਯੁਰਵੈਦ, ਹੋਮਿਓਪੈਥੀ, ਯੋਗਾ ਅਤੇ ਕੁਦਰਤੀ ਇਲਾਜ ਪ੍ਰਤੀ ਜਾਗਰੂਕ ਕਰਨਾ ਅਤੇ ਮੌਕੇ ’ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ।
ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਦੀ ਟੀਮ ਵੱਲੋਂ 518 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਡਾ. ਸੁਨੀਲ ਕੁਮਾਰ, ਡਾ. ਨਵਜੋਤ ਕੌਰ, ਡਾ. ਸੁਖਦੇਵ ਰਤਨ, ਉਪ ਵੈਦ ਸ਼ਿੰਦਰ ਸਿੰਘ ਅਤੇ ਮਨਦੀਪ ਕੌਰ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ।
ਇਸੇ ਤਰ੍ਹਾਂ ਹੋਮਿਓਪੈਥੀ ਵਿਭਾਗ ਦੀ ਟੀਮ ਵੱਲੋਂ 393 ਰੋਗੀਆਂ ਦੀ ਜਾਂਚ ਕੀਤੀ ਗਈ। ਡਾ. ਅਰਚਨਾ ਕੋਹਲੀ, ਡਾ. ਕਮਲਜੀਤ ਕੌਰ, ਫਾਰਮਾਸਿਸਟ ਜਗਤਾਰ ਸਿੰਘ ਅਤੇ ਜਨਕ ਰਾਜ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਉਪਰੰਤ ਉਨ੍ਹਾਂ ਨੂੰ ਮੁਫ਼ਤ ਹੋਮਿਓਪੈਥੀ ਦਵਾਈਆਂ ਪ੍ਰਦਾਨ ਕੀਤੀਆਂ। ਇਸ ਤਰ੍ਹਾਂ ਕੈਂਪ ਵਿੱਚ ਕੁੱਲ 911 ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ।
ਕੈਂਪ ਦੌਰਾਨ 146 ਮਰੀਜ਼ਾਂ ਦੀ ਮੁਫ਼ਤ ਸ਼ੂਗਰ ਜਾਂਚ ਵੀ ਕੀਤੀ ਗਈ। ਇਸ ਤੋਂ ਇਲਾਵਾ ਘਰੇਲੂ ਉਪਚਾਰ ਵਿੱਚ ਲਾਭਦਾਇਕ ਹਰਬਲ ਪਲਾਂਟਸ ਦੀ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਵੱਖ-ਵੱਖ ਔਸ਼ਧੀ ਪੌਦਿਆਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਯੋਗਾ ਸੈਸ਼ਨ ਵੀ ਕਰਵਾਇਆ ਗਿਆ।
ਕੈਂਪ ਨੂੰ ਸਫਲ ਬਣਾਉਣ ਵਿੱਚ ਸਟਾਫ਼ ਨਰਸ ਅਰਵਿੰਦ ਕੌਰ, ਬੇਬੀ ਗਾਂਗੁਲੀ, ਦੇਸ ਰਾਜ, ਅਮਨਦੀਪ ਸਿੰਘ ਅਤੇ ਮਨਜੀਤ ਕੁਮਾਰ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਸੀਨੀਅਰ ਆਯੁਰਵੈਦਿਕ ਫਿਜ਼ੀਸ਼ੀਅਨ ਡਾ. ਚੇਤਨ ਮਹਿਤਾ, ਐਮ.ਡੀ. ਪੰਚਕਰਮ, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕੈਂਪ ਦੌਰਾਨ ਵਿਭਾਗੀ ਮਾਹਿਰਾਂ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਖੁਰਾਕ, ਯੋਗਾ ਅਤੇ ਆਯੁਰਵੈਦਿਕ ਤੇ ਹੋਮਿਓਪੈਥਿਕ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ। ਇਲਾਕਾ ਵਾਸੀਆਂ ਨੇ ਵਿਭਾਗ ਵੱਲੋਂ ਲਗਾਏ ਗਏ ਇਸ ਸਿਹਤ ਕੈਂਪ ਦੀ ਸ਼ਲਾਘਾ ਕੀਤੀ।

Vinkmag ad
Share Our Daily Posts

News Desk

Read Previous

ਨਕੋਦਰ ’ਚ ਅਗਵਾ ਦੀ ਝੂਠੀ ਕਹਾਣੀ ਦਾ ਪੁਲਿਸ ਨੇ ਕੀਤਾ ਪਰਦਾਫਾਸ਼, ਪਿਤਾ ਸਮੇਤ 3 ਗ੍ਰਿਫ਼ਤਾਰ, ਪੁਲਿਸ ਮੁਤਾਬਕ ਆਪਣੇ ਹੀ ਪੁੱਤਰ ਨੂੰ ਲੁਕਾ ਕੇ ਅਗਵਾ ਦੀ ਸਾਜ਼ਿਸ਼ ਰਚੀ; ਸਵਿਫਟ ਕਾਰ ਸਮੇਤ ਕਥਿਤ ਅਗਵਾ ਕੀਤਾ ਨੌਜਵਾਨ ਬਰਾਮਦ

Read Next

ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਸਖ਼ਤ ਨਿਰਦੇਸ਼, ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ, ਸਫ਼ਾਈ ਤੇ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ