Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 19, 2026

ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਸਖ਼ਤ ਨਿਰਦੇਸ਼, ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ, ਸਫ਼ਾਈ ਤੇ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ

ਜਲੰਧਰ: ਕੰਵਲਜੀਤ ਸਿੰਘ ਮੱਕੜ –  25 ਸਤੰਬਰ ਨੂੰ ਮਨਾਏ ਜਾਣ ਵਾਲੇ ਪ੍ਰਸਿੱਧ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ, ਇਸ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀ ਧਾਰਮਿਕ ਅਤੇ ਇਲਾਕੇ ਵਿੱਚ ਵਿਸ਼ੇਸ਼ ਮਹੱਤਤਾ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਮੰਦਰ ਵਿਖੇ ਨਤਮਸਤਕ ਹੋ ਸਕਣ ਅਤੇ ਸ਼ਰਧਾ ਭੇਟ ਕਰ ਸਕਣ।
ਸੁਰੱਖਿਆ ਤੇ ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ
ਡਿਪਟੀ ਕਮਿਸ਼ਨਰ ਨੇ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕਰਨ, ਮਹਿਲਾ ਪੁਲਿਸ ਦੀ ਵਿਸ਼ੇਸ਼ ਤਾਇਨਾਤੀ, ਸੁਚਾਰੂ ਨਿਗਰਾਨੀ ਅਤੇ ਆਵਾਜਾਈ ਨੂੰ ਨਿਰਵਿਘਨ ਬਣਾਈ ਰੱਖਣ ਲਈ ਬਦਲਵੇਂ ਰੂਟਾਂ ਦੇ ਪ੍ਰਬੰਧ ਕਰਨ ਲਈ ਕਿਹਾ।
ਉਨ੍ਹਾਂ ਮੰਦਰ ਨੂੰ ਜਾਣ ਵਾਲੇ ਮੁੱਖ ਮਾਰਗਾਂ, ਆਸ-ਪਾਸ ਦੀਆਂ ਸੜਕਾਂ ਅਤੇ ਮੇਲੇ ਵਾਲੇ ਸਥਾਨ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਲਾਕੇ ਨੂੰ ਸਜਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ ਦੀ ਵਿਵਸਥਾ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਆਰਜ਼ੀ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕਿਹਾ।
ਸਟੇਜਾਂ ਤੇ ਝੂਲਿਆਂ ਦੀ ਸੁਰੱਖਿਆ ਜਾਂਚ ਦੇ ਹੁਕਮ
ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਲਗਾਏ ਜਾਣ ਵਾਲੇ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬਿਜਲੀ ਵਿਭਾਗ ਨੂੰ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਜੇਕਰ ਕਿਤੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਮੱਥਾ ਟੇਕਣ ਅਤੇ ਸ਼ਰਧਾ ਭੇਟ ਕਰਨ ਲਈ ਪਹੁੰਚਦੇ ਹਨ। ਇਸ ਲਈ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨਾਲ ਸਬੰਧਤ ਹਰ ਪ੍ਰਬੰਧ ਪਹਿਲਾਂ ਤੋਂ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ.ਸੀ.ਪੀ. ਪਰਮਿੰਦਰ ਸਿੰਘ, ਡੀ.ਸੀ.ਪੀ. ਆਦਿਤਿਆ ਵਾਰੀਅਰ, ਐੱਸ.ਡੀ.ਐੱਮ. ਸ਼ੁਭੀ ਆਂਗਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਭਗਵਾਨ ਵਾਲਮੀਕਿ ਮੰਦਰ ਵਿਖੇ 8ਵਾਂ ਆਯੂਸ਼ ਆਊਟਰੀਚ ਕੈਂਪ ਲਗਾਇਆ, 911 ਮਰੀਜ਼ਾਂ ਦੀ ਜਾਂਚ, ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥੀ ਦਵਾਈਆਂ ਵੰਡੀਆਂ; 146 ਮਰੀਜ਼ਾਂ ਦੀ ਸ਼ੂਗਰ ਜਾਂਚ