Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਬੰਬੇ ਨਗਰ ਕਲੋਨੀ ਦੇ ਦੋ ਮੁੱਖ ਗੇਟਾਂ ’ਤੇ ਲੱਗੇ ਆਕਰਸ਼ਕ ਪੀਵੀਸੀ ਲਾਈਟ ਵਾਲੇ ਬੋਰਡ, ਅਨਿਲ ਮਹਿੰਦੀਰੱਤਾ ਦੀ ਪਹਿਲਕਦਮੀ ਸਦਕਾ SBI ਦੇ ਸਹਿਯੋਗ ਨਾਲ ਹੋਇਆ ਸੁੰਦਰ ਕਾਰਜ – ਬਾਕੀ ਤਿੰਨ ਗੇਟਾਂ ’ਤੇ ਵੀ ਜਲਦ ਲੱਗਣਗੇ ਲਾਈਟ ਵਾਲੇ ਬੋਰਡ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਬੰਬੇ ਨਗਰ ਕਲੋਨੀ ਨੂੰ ਹੋਰ ਸੁੰਦਰ, ਆਕਰਸ਼ਕ ਅਤੇ ਵਿਵਸਥਿਤ ਬਣਾਉਣ ਦੇ ਉਦੇਸ਼ ਨਾਲ ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਲੋਨੀ ਦੇ ਗੇਟ ਨੰਬਰ 1 ਅਤੇ ਗੇਟ ਨੰਬਰ 2 ’ਤੇ ਸੁੰਦਰ ਪੀਵੀਸੀ ਲਾਈਟ ਵਾਲੇ ਗੇਟ ਬੋਰਡ ਲਗਾਏ ਗਏ ਹਨ। ਨਵੇਂ ਬੋਰਡ ਲੱਗਣ ਨਾਲ ਕਲੋਨੀ ਦੇ ਮੁੱਖ ਪ੍ਰਵੇਸ਼ ਦੁਆਰਾਂ ਦੀ ਦਿੱਖ ਵਿੱਚ ਖਾਸ ਨਿਖਾਰ ਆਇਆ ਹੈ ਅਤੇ ਰਾਤ ਸਮੇਂ ਇਹ ਲਾਈਟ ਵਾਲੇ ਬੋਰਡ ਹੋਰ ਵੀ ਆਕਰਸ਼ਕ ਦਿਖਾਈ ਦਿੰਦੇ ਹਨ।

ਇਸ ਮੌਕੇ ਬੰਬੇ ਨਗਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਬਿੰਦਰਾ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਲੋਨੀ ਦੇ ਗੇਟ ਕਿਸੇ ਵੀ ਇਲਾਕੇ ਦੀ ਪਹਿਚਾਣ ਅਤੇ ਸੁੰਦਰਤਾ ਦਾ ਮਹੱਤਵਪੂਰਨ ਹਿੱਸਾ ਹੁੰਦੇ ਹਨ। ਗੇਟਾਂ ’ਤੇ ਲਗਾਏ ਗਏ ਇਹ ਸੁੰਦਰ ਲਾਈਟ ਵਾਲੇ ਬੋਰਡ ਨਾ ਸਿਰਫ਼ ਕਲੋਨੀ ਦੀ ਖੂਬਸੂਰਤੀ ਵਿੱਚ ਵਾਧਾ ਕਰਨਗੇ, ਸਗੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਕਲੋਨੀ ਦੇ ਸੁਚੱਜੇ ਪ੍ਰਬੰਧ ਅਤੇ ਸੁੰਦਰ ਵਾਤਾਵਰਨ ਦਾ ਵੀ ਅਹਿਸਾਸ ਕਰਵਾਉਣਗੇ।
ਸੋਸਾਇਟੀ ਵੱਲੋਂ ਇਸ ਸੁੰਦਰ ਕਾਰਜ ਦਾ ਸਾਰਾ ਸ਼੍ਰੇਯ ਸ਼੍ਰੀ ਅਨਿਲ ਮਹਿੰਦੀਰੱਤਾ ਜੀ ਨੂੰ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣੀ ਪਹਿਲਕਦਮੀ ਕਰਦਿਆਂ ਸਟੇਟ ਬੈਂਕ ਆਫ ਇੰਡੀਆ (SBI) ਦੀ ਪ੍ਰਬੰਧਕ ਟੀਮ ਨਾਲ ਸੰਪਰਕ ਕਰਕੇ ਇਹ ਸੁੰਦਰ ਗੇਟ ਬੋਰਡ ਤਿਆਰ ਕਰਵਾਉਣ ਵਿੱਚ ਅਹਿਮ ਭੂਮਿਕਾਓ ਨਿਭਾਈ। ਬੰਬੇ ਨਗਰ ਵੈਲਫੇਅਰ ਸੋਸਾਇਟੀ ਅਤੇ ਸਮੂਹ ਨਿਵਾਸੀਆਂ ਵੱਲੋਂ ਅਨਿਲ ਮਹਿੰਦੀਰੱਤਾ ਜੀ ਅਤੇ ਸਟੇਟ ਬੈਂਕ ਆਫ ਇੰਡੀਆ ਦੀ ਪ੍ਰਬੰਧਕ ਟੀਮ ਦਾ ਦਿਲੋਂ ਧੰਨਵਾਦ ਕੀਤਾ ਗਿਆ।
ਬਲਦੇਵ ਸਿੰਘ ਬਿੰਦਰਾ ਨੇ ਦੱਸਿਆ ਕਿ ਬੰਬੇ ਨਗਰ ਕਲੋਨੀ ਦੇ ਬਾਕੀ ਰਹਿੰਦੇ ਤਿੰਨ ਗੇਟਾਂ ’ਤੇ ਵੀ ਇਸੇ ਤਰ੍ਹਾਂ ਦੇ ਸੁੰਦਰ ਅਤੇ ਲਾਈਟ ਵਾਲੇ ਬੋਰਡ ਜਲਦ ਹੀ ਲਗਾਏ ਜਾਣ ਦੀ ਯੋਜਨਾ ਹੈ। ਇਸ ਸਬੰਧੀ ਸੋਸਾਇਟੀ ਵੱਲੋਂ ਹੋਰ ਸਮਾਜਸੇਵੀ ਸੰਸਥਾਵਾਂ, ਕਾਰੋਬਾਰੀ ਅਦਾਰਿਆਂ ਅਤੇ ਸਹਿਯੋਗ ਦੇ ਇੱਛੁਕ ਵਿਅਕਤੀਆਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਲੋਨੀ ਦੇ ਕਿਸੇ ਵੀ ਨਿਵਾਸੀ ਦੀ ਕਿਸੇ ਵਿਅਕਤੀ, ਸੰਸਥਾ ਜਾਂ ਕਾਰੋਬਾਰੀ ਅਦਾਰੇ ਨਾਲ ਜਾਣ-ਪਛਾਣ ਜਾਂ ਸੰਪਰਕ ਹੈ ਅਤੇ ਉਹ ਬੰਬੇ ਨਗਰ ਕਲੋਨੀ ਦੇ ਕਿਸੇ ਗੇਟ ਲਈ ਆਪਣੀ ਸੇਵਾ ਜਾਂ ਸਹਿਯੋਗ ਦੇ ਰੂਪ ਵਿੱਚ ਲਾਈਟ ਵਾਲਾ ਬੋਰਡ ਬਣਵਾ ਕੇ ਦੇਣਾ ਚਾਹੁੰਦੇ ਹਨ ਤਾਂ ਉਹ ਬੰਬੇ ਨਗਰ ਵੈਲਫੇਅਰ ਸੋਸਾਇਟੀ ਨਾਲ ਸੰਪਰਕ ਕਰ ਸਕਦੇ ਹਨ।
ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਬੰਬੇ ਨਗਰ ਕਲੋਨੀ ਨੂੰ ਹੋਰ ਸੁੰਦਰ, ਸਾਫ਼-ਸੁਥਰਾ, ਰੌਸ਼ਨ ਅਤੇ ਆਕਰਸ਼ਕ ਬਣਾਉਣਾ ਸਮੂਹ ਨਿਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਲੋਨੀ ਦੇ ਵਿਕਾਸ ਅਤੇ ਸੁੰਦਰਤਾ ਲਈ ਕੀਤੇ ਜਾ ਰਹੇ ਅਜਿਹੇ ਸਾਂਝੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।
ਇਸ ਮੌਕੇ ਬੰਬੇ ਨਗਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਬਿੰਦਰਾ ਸਮੇਤ ਸਮੂਹ ਪ੍ਰਬੰਧਕ ਕਮੇਟੀ ਅਤੇ ਕਲੋਨੀ ਨਿਵਾਸੀਆਂ ਨੇ ਇਸ ਉਪਰਾਲੇ ਲਈ ਅਨਿਲ ਮਹਿੰਦੀਰੱਤਾ ਜੀ ਅਤੇ ਸਟੇਟ ਬੈਂਕ ਆਫ ਇੰਡੀਆ ਦੀ ਪ੍ਰਬੰਧਕ ਟੀਮ ਦਾ ਧੰਨਵਾਦ ਕੀਤਾ।

Vinkmag ad
Share Our Daily Posts

News Desk

Read Previous

ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਸਖ਼ਤ ਨਿਰਦੇਸ਼, ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ, ਸਫ਼ਾਈ ਤੇ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ