Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਫੋਟੋ ਖਿਚਵਾਉਣ ਦੀ ਹੋੜ ਦੌਰਾਨ ਨਾਰਾਜ਼ ਵਰਕਰ ਨੂੰ ਮਨਾਉਣ ’ਚ ਜੁਟੇ ਕਾਂਗਰਸੀ ਕੰਪਨੀ ਬਾਗ ਚੌਕ ’ਚ UPI ਟੈਕਸ ਵਾਧੇ ਖ਼ਿਲਾਫ਼ ਕਾਂਗਰਸ ਦਾ ਕੰਪਨੀ ਬਾਗ ਚੌਕ ਵਿੱਚ ਕਾਂਗਰਸ ਦਾ ਪ੍ਰਦਰਸ਼ਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਕੰਪਨੀ ਬਾਗ ਚੌਕ ਵਿਖੇ ਕਾਂਗਰਸ ਵੱਲੋਂ UPI ਟੈਕਸ ਵਧਾਉਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਜਿੰਦਰ ਬੇਰੀ, ਕੌਂਸਲਰ ਸ਼ੈਰੀ ਚੱਢਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਦੌਰਾਨ ਉਸ ਸਮੇਂ ਸਥਿਤੀ ਕੁਝ ਵੱਖਰੀ ਨਜ਼ਰ ਆਈ, ਜਦੋਂ ਪੁਤਲੇ ਨੂੰ ਅੱਗ ਲਗਾਉਣ ਤੋਂ ਬਾਅਦ ਉਹ ਹੇਠਾਂ ਡਿੱਗਣ ਲੱਗਾ। ਇਸ ਨੂੰ ਠੀਕ ਕਰਦੇ ਸਮੇਂ ਇੱਕ ਕਾਂਗਰਸੀ ਵਰਕਰ ਵੱਲੋਂ ਪਾਰਟੀ ਦਾ ਝੰਡਾ ਵੀ ਅੱਗ ਦੀ ਲਪੇਟ ਵਿੱਚ ਆ ਗਿਆ। ਇਸ ਘਟਨਾ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਝੰਡੇ ਨੂੰ ਅੱਗ ਲੱਗੀ ਹੋਈ ਦਿਖਾਈ ਦੇ ਰਹੀ ਹੈ।
ਇਸੇ ਦੌਰਾਨ ਪ੍ਰਦਰਸ਼ਨ ਦੀਆਂ ਤਸਵੀਰਾਂ ਖਿਚਵਾਉਣ ਨੂੰ ਲੈ ਕੇ ਵੀ ਇੱਕ ਦਿਲਚਸਪ ਦ੍ਰਿਸ਼ ਸਾਹਮਣੇ ਆਇਆ। ਤਸਵੀਰਾਂ ਖਿਚਵਾਉਣ ਸਮੇਂ ਇੱਕ ਵਰਕਰ ਨਾਰਾਜ਼ ਹੋ ਕੇ ਪਿੱਛੇ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਇੱਕ ਹੋਰ ਵਰਕਰ ਉਸ ਨੂੰ ਮਨਾਉਣ ਲਈ ਉਸ ਕੋਲ ਪਹੁੰਚਿਆ ਅਤੇ ਬਾਅਦ ਵਿੱਚ ਉਸ ਨੂੰ ਰਾਜਿੰਦਰ ਬੇਰੀ ਦੇ ਨਾਲ ਖੜ੍ਹਾ ਕਰ ਦਿੱਤਾ ਗਿਆ। ਇਹ ਦ੍ਰਿਸ਼ ਵੀ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ।
ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ UPI ਨਾਲ ਸਬੰਧਤ ਟੈਕਸ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

Vinkmag ad
Share Our Daily Posts

News Desk

Read Previous

ਬੰਬੇ ਨਗਰ ਕਲੋਨੀ ਦੇ ਦੋ ਮੁੱਖ ਗੇਟਾਂ ’ਤੇ ਲੱਗੇ ਆਕਰਸ਼ਕ ਪੀਵੀਸੀ ਲਾਈਟ ਵਾਲੇ ਬੋਰਡ, ਅਨਿਲ ਮਹਿੰਦੀਰੱਤਾ ਦੀ ਪਹਿਲਕਦਮੀ ਸਦਕਾ SBI ਦੇ ਸਹਿਯੋਗ ਨਾਲ ਹੋਇਆ ਸੁੰਦਰ ਕਾਰਜ – ਬਾਕੀ ਤਿੰਨ ਗੇਟਾਂ ’ਤੇ ਵੀ ਜਲਦ ਲੱਗਣਗੇ ਲਾਈਟ ਵਾਲੇ ਬੋਰਡ

Read Next

ਫਿੱਲੌਰ ਨੇੜੇ ਆਈ-20 ਸਵਾਰ ਲੁਟੇਰਿਆਂ ਵੱਲੋਂ ਟਰੱਕ ਡਰਾਈਵਰ ਨੂੰ ਗੰਨ ਪੁਆਇੰਟ ’ਤੇ ਲੁੱਟਿਆ, 4-5 ਅਣਪਛਾਤੇ ਬਦਮਾਸ਼ਾਂ ਨੇ ਟਰੱਕ ਅੱਗੇ ਕਾਰ ਲਾ ਕੇ ਤੋੜੇ ਸ਼ੀਸ਼ੇ, ਡਰਾਈਵਰ ਨਾਲ ਕੀਤੀ ਕੁੱਟਮਾਰ; 50 ਹਜ਼ਾਰ ਰੁਪਏ ਤੇ ਮੋਬਾਈਲ ਲੁੱਟਿਆ