Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਫਿੱਲੌਰ ਨੇੜੇ ਆਈ-20 ਸਵਾਰ ਲੁਟੇਰਿਆਂ ਵੱਲੋਂ ਟਰੱਕ ਡਰਾਈਵਰ ਨੂੰ ਗੰਨ ਪੁਆਇੰਟ ’ਤੇ ਲੁੱਟਿਆ, 4-5 ਅਣਪਛਾਤੇ ਬਦਮਾਸ਼ਾਂ ਨੇ ਟਰੱਕ ਅੱਗੇ ਕਾਰ ਲਾ ਕੇ ਤੋੜੇ ਸ਼ੀਸ਼ੇ, ਡਰਾਈਵਰ ਨਾਲ ਕੀਤੀ ਕੁੱਟਮਾਰ; 50 ਹਜ਼ਾਰ ਰੁਪਏ ਤੇ ਮੋਬਾਈਲ ਲੁੱਟਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਫਿੱਲੌਰ ਦੇ ਪਿੰਡ ਭੱਟੀਆਂ ਨੇੜੇ ਦੇਰ ਰਾਤ ਆਈ-20 ਕਾਰ ਸਵਾਰ 4 ਤੋਂ 5 ਅਣਪਛਾਤੇ ਲੁਟੇਰਿਆਂ ਵੱਲੋਂ ਇੱਕ ਟਰੱਕ ਡਰਾਈਵਰ ਨੂੰ ਗੰਨ ਪੁਆਇੰਟ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਖੌਫ਼ ਲੁਟੇਰਿਆਂ ਨੇ ਪਹਿਲਾਂ ਟਰੱਕ ਨੂੰ ਓਵਰਟੇਕ ਕਰਕੇ ਆਪਣੀ ਆਈ-20 ਕਾਰ ਉਸ ਦੇ ਅੱਗੇ ਲਗਾ ਦਿੱਤੀ ਅਤੇ ਇਸ ਤੋਂ ਬਾਅਦ ਟਰੱਕ ਦੇ ਸ਼ੀਸ਼ੇ ਲਾਠੀਆਂ-ਡੰਡਿਆਂ ਨਾਲ ਤੋੜ ਦਿੱਤੇ।
ਜਾਣਕਾਰੀ ਅਨੁਸਾਰ ਟਰੱਕ ਖੰਨਾ ਤੋਂ ਮਾਲ ਲੋਡ ਕਰਕੇ ਜੰਮੂ-ਕਸ਼ਮੀਰ ਵੱਲ ਜਾ ਰਿਹਾ ਸੀ। ਜਦੋਂ ਟਰੱਕ ਪਿੰਡ ਭੱਟੀਆਂ ਨੇੜੇ ਪਹੁੰਚਿਆ ਤਾਂ ਆਈ-20 ਕਾਰ ਵਿੱਚ ਸਵਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਟਰੱਕ ਦੇ ਸ਼ੀਸ਼ੇ ਤੋੜ ਕੇ ਡਰਾਈਵਰ ਆਸਿਫ ਹੁਸੈਨ ਵਾਸੀ ਸਤਵਾਡ, ਜੰਮੂ-ਕਸ਼ਮੀਰ ਨਾਲ ਕੁੱਟਮਾਰ ਕੀਤੀ। ਪੀੜਤ ਦੇ ਮੁਤਾਬਕ ਲੁਟੇਰਿਆਂ ਨੇ ਉਸ ਦੇ ਸਿਰ ’ਤੇ ਪਿਸਤੌਲ ਤਾਣ ਕੇ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਖੋਹ ਲਿਆ।
ਪਿੰਡ ਵਾਸੀਆਂ ਨੇ ਬਚਾਉਣ ਦੀ ਕੀਤੀ ਕੋਸ਼ਿਸ਼
ਵਾਰਦਾਤ ਦੌਰਾਨ ਟਰੱਕ ਡਰਾਈਵਰ ਦੀਆਂ ਚੀਕਾਂ ਸੁਣ ਕੇ ਨੇੜਲੇ ਪਿੰਡ ਭੱਟੀਆਂ ਦੇ ਕੁਝ ਨੌਜਵਾਨ ਮੌਕੇ ’ਤੇ ਪਹੁੰਚੇ ਅਤੇ ਡਰਾਈਵਰ ਨੂੰ ਲੁਟੇਰਿਆਂ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਪਿਸਤੌਲ ਦਿਖਾਉਂਦੇ ਹੋਏ ਪਿੰਡ ਵਾਸੀਆਂ ਨੂੰ ਵੀ ਡਰਾਇਆ ਅਤੇ ਉਨ੍ਹਾਂ ਦੇ ਪਿੱਛੇ ਦੌੜੇ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਸੀਸੀਟੀਵੀ ਫੁਟੇਜ ਤੋਂ ਮਿਲ ਸਕਦਾ ਹੈ ਅਹਿਮ ਸੁਰਾਗ
ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਦੇ ਨੇੜੇ ਸੰਦੀਪ ਕਰਿਆਨਾ ਸਟੋਰ ’ਤੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਪੁਲਿਸ ਵੱਲੋਂ ਦੁਕਾਨ ਖੁੱਲ੍ਹਣ ਉਪਰੰਤ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਇਸ ਫੁਟੇਜ ਰਾਹੀਂ ਲੁਟੇਰਿਆਂ ਵੱਲੋਂ ਵਰਤੀ ਗਈ ਆਈ-20 ਕਾਰ ਅਤੇ ਮੁਲਜ਼ਮਾਂ ਦੀ ਪਛਾਣ ਸਬੰਧੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ।
112 ਟੀਮ ਅਤੇ ਥਾਣਾ ਫਿੱਲੌਰ ਪੁਲਿਸ ਮੌਕੇ ’ਤੇ ਪੁੱਜੀ
ਵਾਰਦਾਤ ਦੀ ਸੂਚਨਾ ਮਿਲਦੇ ਹੀ 112 ਐਮਰਜੈਂਸੀ ਟੀਮ ਅਤੇ ਥਾਣਾ ਫਿੱਲੌਰ ਦੇ ਐੱਸਐੱਚਓ ਧਰਮਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਪੀੜਤ ਡਰਾਈਵਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਡਰਾਈਵਰ ਨੂੰ ਇਲਾਜ ਅਤੇ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ ਗਿਆ।
ਐੱਸਐੱਚਓ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲਦੇ ਹੀ ਉਹ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ ਸਨ। ਮੁੱਢਲੀ ਜਾਂਚ ਵਿੱਚ ਮਾਮਲਾ ਲੁੱਟ-ਖੋਹ ਦਾ ਹੀ ਜਾਪਦਾ ਹੈ। ਪੀੜਤਾਂ ਵੱਲੋਂ ਪੁਲਿਸ ਨੂੰ ਵਾਰਦਾਤ ਵਿੱਚ ਵਰਤੀ ਗਈ ਆਈ-20 ਕਾਰ ਦਾ ਨੰਬਰ ਵੀ ਦਿੱਤਾ ਗਿਆ ਹੈ, ਜਿਸ ਦੇ ਆਧਾਰ ’ਤੇ ਪੁਲਿਸ ਕਾਰ ਦੇ ਮਾਲਕ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।
ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਚੋਰੀ ਦੀ ਕਾਰ ਦੀ ਵਰਤੋਂ ਕੀਤੀ ਹੋ ਸਕਦੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਦੇ ਨਾਲ-ਨਾਲ ਕਾਰ ਦੇ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸਐੱਚਓ ਨੇ ਕਿਹਾ ਕਿ ਪੁਲਿਸ ਜਲਦ ਹੀ ਕਾਰ ਨੂੰ ਟਰੇਸ ਕਰਕੇ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗੀ।

Vinkmag ad
Share Our Daily Posts

News Desk

Read Previous

ਫੋਟੋ ਖਿਚਵਾਉਣ ਦੀ ਹੋੜ ਦੌਰਾਨ ਨਾਰਾਜ਼ ਵਰਕਰ ਨੂੰ ਮਨਾਉਣ ’ਚ ਜੁਟੇ ਕਾਂਗਰਸੀ ਕੰਪਨੀ ਬਾਗ ਚੌਕ ’ਚ UPI ਟੈਕਸ ਵਾਧੇ ਖ਼ਿਲਾਫ਼ ਕਾਂਗਰਸ ਦਾ ਕੰਪਨੀ ਬਾਗ ਚੌਕ ਵਿੱਚ ਕਾਂਗਰਸ ਦਾ ਪ੍ਰਦਰਸ਼ਨ