Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਿਮਖਾਨਾ ਕਲੱਬ ਦੀ ਭਜਨ ਸੰਧਿਆ ਦੌਰਾਨ ਗੁਰਬਾਣੀ ਦੇ ਗਲਤ ਉਚਾਰਨ ਨੂੰ ਲੈ ਕੇ ਵਿਵਾਦ ਭਖਿਆ, ਆਵਾਜ਼-ਏ-ਕੌਮ ਦੇ ਹਰਜਿੰਦਰ ਸਿੰਘ ਜਿੰਦਾ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ, ਗਾਇਕ ਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਜਿਮਖਾਨਾ ਕਲੱਬ ਵਿਖੇ ਕਰਵਾਈ ਗਈ ‘ਰਾਧੇ ਸ਼ਿਆਮ ਭਜਨ ਸੰਧਿਆ’ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦਾਂ ਦੇ ਕਥਿਤ ਤੌਰ ’ਤੇ ਗਲਤ ਢੰਗ ਨਾਲ ਉਚਾਰਨ ਅਤੇ ਉਨ੍ਹਾਂ ’ਤੇ ਲੋਕਾਂ ਨੂੰ ਨਚਾਉਣ ਦੇ ਮਾਮਲੇ ਨੂੰ ਲੈ ਕੇ ਵਿਵਾਦ ਭਖ ਗਿਆ ਹੈ। ਇਸ ਸਬੰਧੀ ਸਾਹਮਣੇ ਆਈ ਵੀਡੀਓ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਇਸ ਮਾਮਲੇ ਨੂੰ ਲੈ ਕੇ ਅੱਜ ਆਵਾਜ਼-ਏ-ਕੌਮ ਦੇ ਹਰਜਿੰਦਰ ਸਿੰਘ ਜਿੰਦਾ ਵੱਲੋਂ ਪੁਲਿਸ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਸੌਂਪ ਕੇ ਕਥਿਤ ਤੌਰ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਜਿਮਖਾਨਾ ਕਲੱਬ ਵਿਖੇ ‘ਜੈਨ ਜੀ ਕਲੱਬ’ ਦੇ ਨਾਮ ’ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਪ੍ਰੋਗਰਾਮ ਵਿੱਚ ਗਾਇਕ ਅੰਗਦ ਤਲਵਾਰ ਵੱਲੋਂ ਭਜਨ ਪੇਸ਼ ਕੀਤਾ ਜਾ ਰਿਹਾ ਸੀ। ਇਸ ਦੌਰਾਨ ਭਜਨ ਸੰਧਿਆ ਦੇ ਵਿਚਕਾਰ ਗੀਤ ਗਾਏ ਗਏ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦਾਂ ਦਾ ਉਚਾਰਨ ਕਰਦਿਆਂ ਹਾਜ਼ਰ ਲੋਕਾਂ ਨੂੰ ਨੱਚਣ ਲਈ ਕਿਹਾ ਗਿਆ।
ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਗੁਰਬਾਣੀ ਨੂੰ ਇਸ ਤਰ੍ਹਾਂ ਪੇਸ਼ ਕਰਨ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਸਤਿਕਾਰ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਉਹ ਪਹਿਲਾਂ ਵੀ ਆਪਣਾ ਵਿਰੋਧ ਦਰਜ ਕਰਵਾ ਚੁੱਕੇ ਹਨ ਅਤੇ ਅਜਿਹੀਆਂ ਘਟਨਾਵਾਂ ਸਬੰਧੀ ਪਹਿਲਾਂ ਵੀ ਪੁਲਿਸ ਕੇਸ ਦਰਜ ਹੋਣ ਦੀ ਗੱਲ ਸਾਹਮਣੇ ਆ ਚੁੱਕੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪ੍ਰੋਗਰਾਮ ਦੌਰਾਨ ‘ਜਾਦੂਗਰ’ ਸ਼ਬਦ ਦੀ ਵਰਤੋਂ ਅਤੇ ਆਸ਼ਿਕੀ ਨਾਲ ਸਬੰਧਤ ਗੀਤ ਗਾਏ ਜਾਣ ਨੂੰ ਲੈ ਕੇ ਵੀ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਗਾਇਕ ਸਮੇਤ ਪ੍ਰੋਗਰਾਮ ਨਾਲ ਸਬੰਧਤ ਪ੍ਰਬੰਧਕਾਂ ਦੀ ਭੂਮਿਕਾ ਦੀ ਜਾਂਚ ਕਰਨ ਅਤੇ ਜੇਕਰ ਕੋਈ ਕਾਨੂੰਨੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਦੇ ਸਤਿਕਾਰ ਅਤੇ ਗੁਰਬਾਣੀ ਦੀ ਮਰਿਆਦਾ ਨਾਲ ਜੁੜੇ ਮਾਮਲਿਆਂ ’ਤੇ ਪਹਿਲਾਂ ਵੀ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਜ਼ੀਰਕਪੁਰ ਵਿੱਚ ਵਾਪਰੀ ਇੱਕ ਪਿਛਲੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਵੀ ਇਸ ਤਰ੍ਹਾਂ ਦੇ ਮਾਮਲੇ ਦਾ ਵਿਰੋਧ ਹੋਇਆ ਸੀ ਅਤੇ ਸਬੰਧਤ ਗਾਇਕ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਹਮਣੇ ਆਈ ਵੀਡੀਓ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਗਾਇਕ ਦੇ ਨਾਲ-ਨਾਲ ਪ੍ਰੋਗਰਾਮ ਦੀ ਮੈਨੇਜਮੈਂਟ ਦੀ ਜ਼ਿੰਮੇਵਾਰੀ ਵੀ ਤੈਅ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਵਿਦੇਸ਼ੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮਸ਼ਹੂਰ ਪੰਜਾਬੀ ਯੂਟਿਊਬਰ ਮਣੀ ਸ਼ੌਕਰ ਸਮੇਤ 3 ਗ੍ਰਿਫ਼ਤਾਰ 5 ਵਿਦੇਸ਼ੀ ਪਿਸਤੌਲਾਂ ਅਤੇ 5 ਜਿੰਦਾ ਕਾਰਤੂਸ ਬਰਾਮਦ, ਨਾਕੇ ਦੌਰਾਨ ਪੁਲਿਸ ਮੁਲਾਜ਼ਮ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼

Read Next

ਨਕੋਦਰ ਸਬ-ਡਿਵੀਜ਼ਨ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 17 ਐਫਆਈਆਰ ਦਰਜ, 20 ਮੁਲਜ਼ਮ ਗ੍ਰਿਫ਼ਤਾਰ; 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲੀਆਂ, ਪਿਸਤੌਲ ਸਮੇਤ ਭਾਰੀ ਮਾਤਰਾ ’ਚ ਨਸ਼ੀਲਾ ਸਮਾਨ ਬਰਾਮਦ