Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਨਕੋਦਰ ਸਬ-ਡਿਵੀਜ਼ਨ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 17 ਐਫਆਈਆਰ ਦਰਜ, 20 ਮੁਲਜ਼ਮ ਗ੍ਰਿਫ਼ਤਾਰ; 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲੀਆਂ, ਪਿਸਤੌਲ ਸਮੇਤ ਭਾਰੀ ਮਾਤਰਾ ’ਚ ਨਸ਼ੀਲਾ ਸਮਾਨ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਸਬ-ਡਿਵੀਜ਼ਨ ਨਕੋਦਰ ਵਿੱਚ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਕੀਤੇ ਗਏ ਵਿਸ਼ੇਸ਼ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਦੌਰਾਨ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ 17 ਐਫਆਈਆਰ ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਡੀਐਸਪੀ ਸਬ-ਡਿਵੀਜ਼ਨ ਨਕੋਦਰ ਓਂਕਾਰ ਸਿੰਘ ਬਰਾੜ ਅਤੇ ਡੀਐਸਪੀ ਟ੍ਰੈਫਿਕ ਮਨਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ। ਪੁਲਿਸ ਟੀਮਾਂ ਵੱਲੋਂ ਨਸ਼ਾ ਪ੍ਰਭਾਵਿਤ ਇਲਾਕਿਆਂ, ਨਸ਼ਿਆਂ ਦੇ ਹੌਟਸਪੌਟਸ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸ਼ੱਕੀ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੀ ਤਸਦੀਕ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।
ਐਨਡੀਪੀਐਸ ਐਕਟ ਤਹਿਤ 16 ਮਾਮਲੇ, 19 ਗ੍ਰਿਫ਼ਤਾਰ
ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਐਨਡੀਪੀਐਸ ਐਕਟ ਤਹਿਤ 16 ਐਫਆਈਆਰ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਆਬਕਾਰੀ ਐਕਟ ਤਹਿਤ ਇੱਕ ਐਫਆਈਆਰ ਦਰਜ ਕਰਕੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਇਸ ਤਰ੍ਹਾਂ ਕੁੱਲ 17 ਮਾਮਲੇ ਦਰਜ ਹੋਏ ਅਤੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਥਾਣਾ ਸਦਰ ਨਕੋਦਰ ’ਚ ਸਭ ਤੋਂ ਵੱਧ ਕਾਰਵਾਈ
ਥਾਣਾ ਵਾਰ ਕੀਤੀ ਗਈ ਕਾਰਵਾਈ ਅਨੁਸਾਰ ਥਾਣਾ ਸਦਰ ਨਕੋਦਰ ਵਿੱਚ 6 ਐਫਆਈਆਰ ਦਰਜ ਕਰਕੇ 7 ਮੁਲਜ਼ਮ, ਥਾਣਾ ਸਿਟੀ ਨਕੋਦਰ ਵਿੱਚ 6 ਐਫਆਈਆਰ ਦਰਜ ਕਰਕੇ 8 ਮੁਲਜ਼ਮ ਅਤੇ ਥਾਣਾ ਨੂਰਮਹਿਲ ਵਿੱਚ 4 ਐਫਆਈਆਰ ਦਰਜ ਕਰਕੇ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ।
308.15 ਗ੍ਰਾਮ ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ
ਆਪ੍ਰੇਸ਼ਨ ਦੌਰਾਨ ਪੁਲਿਸ ਨੇ 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲੀਆਂ, 53 ਬਿਨਾਂ ਲੇਬਲ ਵਾਲੇ ਟੀਕੇ ਅਤੇ 1 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ। ਇਸ ਤੋਂ ਇਲਾਵਾ 22 ਬੋਤਲਾਂ ਸ਼ਰਾਬ ਵੀ ਪੁਲਿਸ ਦੇ ਹੱਥ ਲੱਗੀਆਂ।
ਪੁਲਿਸ ਨੇ ਨਸ਼ੀਲੇ ਪਦਾਰਥਾਂ ਤੋਂ ਇਲਾਵਾ .32 ਬੋਰ ਦਾ ਇੱਕ ਪਿਸਤੌਲ, 2 ਮੈਗਜ਼ੀਨ, ਇੱਕ ਜਿੰਦਾ ਰੌਂਦ, 41 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਅਤੇ ਇੱਕ ਆਈ-20 ਕਾਰ ਵੀ ਬਰਾਮਦ ਕੀਤੀ ਹੈ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਨਕੋਦਰ ਸਬ-ਡਿਵੀਜ਼ਨ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ’ਤੇ ਪੁਲਿਸ ਦੀ ਵਿਸ਼ੇਸ਼ ਨਜ਼ਰ ਰਹੇਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ ਜਾਵੇਗੀ।

Vinkmag ad
Share Our Daily Posts

News Desk

Read Previous

ਜਿਮਖਾਨਾ ਕਲੱਬ ਦੀ ਭਜਨ ਸੰਧਿਆ ਦੌਰਾਨ ਗੁਰਬਾਣੀ ਦੇ ਗਲਤ ਉਚਾਰਨ ਨੂੰ ਲੈ ਕੇ ਵਿਵਾਦ ਭਖਿਆ, ਆਵਾਜ਼-ਏ-ਕੌਮ ਦੇ ਹਰਜਿੰਦਰ ਸਿੰਘ ਜਿੰਦਾ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ, ਗਾਇਕ ਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਦੀ ਮੰਗ

Read Next

ਏਸ਼ੀਅਨ ਗੇਮਜ਼ 2026 ’ਚ LPU ਦੇ 58 ਖਿਡਾਰੀ ਕਰਨਗੇ ਭਾਰਤ ਦੀ ਨੁਮਾਇੰਦਗੀ 15 ਖੇਡਾਂ ’ਚ ਲੈਣਗੇ ਹਿੱਸਾ, 503 ਮੈਂਬਰੀ ਭਾਰਤੀ ਦਲ ’ਚ LPU ਦੇ ਖਿਡਾਰੀਆਂ ਦੀ ਹਿੱਸੇਦਾਰੀ ਲਗਭਗ 11 ਫ਼ੀਸਦੀ