Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ ਸੀਐਨਜੀ, ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਸਖ਼ਤ ਹੁਕਮ, HSRP ਤੋਂ ਬਿਨਾਂ ਜਾਂ ਛੇੜਛਾੜ ਵਾਲੀ ਨੰਬਰ ਪਲੇਟ ਵਾਲੇ ਵਾਹਨਾਂ ’ਤੇ ਵੀ ਹੋਵੇਗੀ ਕਾਰਵਾਈ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਿਕ ਘਟਨਾਵਾਂ ’ਤੇ ਰੋਕ ਲਗਾਉਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਡੀਸੀਪੀ ਲਾਅ ਐਂਡ ਆਰਡਰ ਜਗਰੂਪ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸ਼ਹਿਰ ਦੀ ਹੱਦ ਅੰਦਰ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਜਾਂ ਸੀਐਨਜੀ ਨਹੀਂ ਦਿੱਤੀ ਜਾਵੇਗੀ।
ਪੁਲਿਸ ਪ੍ਰਸ਼ਾਸਨ ਵੱਲੋਂ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਤਹਿਤ ਜਾਰੀ ਕੀਤਾ ਗਿਆ ਹੈ, ਜੋ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਲਾਗੂ ਹੋਵੇਗਾ।
ਡੀਸੀਪੀ ਜਗਰੂਪ ਬਾਠ ਨੇ ਦੱਸਿਆ ਕਿ ਸ਼ਹਿਰ ਵਿੱਚ ਕਈ ਵਾਹਨ ਅਜਿਹੇ ਸਾਹਮਣੇ ਆ ਰਹੇ ਸਨ, ਜਿਨ੍ਹਾਂ ’ਤੇ ਹਾਈ ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟ (HSRP) ਨਹੀਂ ਲੱਗੀ ਹੋਈ ਸੀ ਜਾਂ ਨੰਬਰ ਪਲੇਟ ਟੁੱਟੀ ਹੋਈ, ਬਦਲੀ ਹੋਈ ਜਾਂ ਉਸ ਨਾਲ ਛੇੜਛਾੜ ਕੀਤੀ ਗਈ ਸੀ। ਅਜਿਹੇ ਵਾਹਨ ਟ੍ਰੈਫਿਕ ਨਿਯਮਾਂ ਅਤੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਦੇ ਨਾਲ-ਨਾਲ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਵਰਤੇ ਜਾਣ ਦੀ ਸੰਭਾਵਨਾ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਝਪਟਮਾਰੀ, ਹਾਦਸਿਆਂ ਅਤੇ ਹੋਰ ਅਪਰਾਧਿਕ ਮਾਮਲਿਆਂ ਵਿੱਚ ਵਰਤੇ ਜਾਣ ਵਾਲੇ ਵਾਹਨਾਂ ਦੀ ਪਛਾਣ ਕਰਨ ਵਿੱਚ ਨੰਬਰ ਪਲੇਟ ਦੀ ਅਹਿਮ ਭੂਮਿਕਾ ਹੁੰਦੀ ਹੈ। ਨੰਬਰ ਪਲੇਟ ਨਾ ਹੋਣ ਜਾਂ ਉਸ ਨਾਲ ਛੇੜਛਾੜ ਹੋਣ ਕਾਰਨ ਪੁਲਿਸ ਲਈ ਵਾਹਨ ਅਤੇ ਉਸ ਦੇ ਮਾਲਕ ਦੀ ਪਛਾਣ ਕਰਨਾ ਮੁਸ਼ਕਲ ਹੋ ਜਾਂਦਾ ਹੈ।
ਇਨ੍ਹਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਮਿਸ਼ਨਰ ਵੱਲੋਂ ਮੈਜਿਸਟ੍ਰੇਟ ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ BNSS ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਪੈਟਰੋਲ ਪੰਪਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਜਿਹੇ ਕਿਸੇ ਵੀ ਵਾਹਨ ਵਿੱਚ ਪੈਟਰੋਲ, ਡੀਜ਼ਲ ਜਾਂ ਸੀਐਨਜੀ ਨਾ ਭਰਨ, ਜਿਸ ’ਤੇ HSRP ਨੰਬਰ ਪਲੇਟ ਨਾ ਲੱਗੀ ਹੋਵੇ ਜਾਂ ਨੰਬਰ ਪਲੇਟ ਨੁਕਸਾਨੀ, ਟੁੱਟੀ ਹੋਈ ਜਾਂ ਉਸ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਕੀਤੀ ਗਈ ਹੋਵੇ।
ਇਹ ਹੁਕਮ ਦੋਪਹੀਆ, ਤਿੰਨਪਹੀਆ, ਚਾਰਪਹੀਆ ਅਤੇ ਕਮਰਸ਼ੀਅਲ ਵਾਹਨਾਂ ਸਮੇਤ ਸਾਰੇ ਕਿਸਮ ਦੇ ਵਾਹਨਾਂ ’ਤੇ ਲਾਗੂ ਹੋਵੇਗਾ। ਪੁਲਿਸ ਵੱਲੋਂ ਪੈਟਰੋਲ ਪੰਪ ਸੰਚਾਲਕਾਂ ਨੂੰ ਵੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਪੁਲਿਸ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਬਿਨਾਂ ਨੰਬਰ ਪਲੇਟ ਜਾਂ ਜਾਅਲੀ/ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਵਰਤੋਂ ’ਤੇ ਰੋਕ ਲਗਾਉਣ ਅਤੇ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਵਾਹਨਾਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ।

Vinkmag ad
Share Our Daily Posts

News Desk

Read Previous

ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਤੇਜ਼, ਡੀਸੀ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

Read Next

ਮਾਤਾ ਗੁਜਰੀ ਖਾਲਸਾ ਸਕੂਲ ’ਚ ਬੱਚਾ ਚੁੱਕਣ ਵਾਲੇ ਵਿਅਕਤੀ ਦੇ ਦਾਖ਼ਲ ਹੋਣ ਦੀ ਵਾਇਰਲ ਖ਼ਬਰ ਬੇਬੁਨਿਆਦ, ਸ਼ਰਾਬ ਦੇ ਨਸ਼ੇ ’ਚ ਸਕੂਲ ਅੰਦਰ ਦਾਖ਼ਲ ਹੋਇਆ ਸੀ ਵਿਅਕਤੀ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਿਆ ਕਬਜ਼ੇ ’ਚ