Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 13, 2026

ਜਾਣੀਆਂ ਚਾਹਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਲਈ 43 ਲੱਖ ਰੁਪਏ ਦੀ ਰਾਸ਼ੀ ਜਾਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਲੋਹੀਆਂ ਖਾਸ: ਸਰਕਾਰੀ ਪ੍ਰਾਇਮਰੀ ਸਕੂਲ ਜਾਣੀਆਂ ਚਾਹਲ, ਬਲਾਕ ਲੋਹੀਆਂ ਖਾਸ ਵਿਖੇ ਸਕੂਲ ਦੀ ਅਣਸੁਰੱਖਿਅਤ ਇਮਾਰਤ ਦੀ ਥਾਂ ਨਵੀਂ ਇਮਾਰਤ ਦੀ ਉਸਾਰੀ ਸਬੰਧੀ ਐੱਸ.ਐੱਮ.ਸੀ. ਮੈਂਬਰਾਂ ਅਤੇ ਪੰਚਾਇਤ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮੇਸ਼ਵਰ ਚੰਦਰ, ਸੈਂਟਰ ਹੈੱਡ ਟੀਚਰ ਜਸਵੀਰ ਸਿੰਘ ਚੌਹਾਨ, ਸਰਪੰਚ ਰਣਜੀਤ ਸਿੰਘ, ਕੁਲਦੀਪ ਸਿੰਘ ਅਤੇ ਐੱਸ.ਐੱਮ.ਸੀ. ਚੇਅਰਪਰਸਨ ਹਰਵਿੰਦਰ ਕੌਰ ਸਮੇਤ ਸਕੂਲ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਦੇ ਮੈਂਬਰ ਹਾਜ਼ਰ ਸਨ।
ਮੀਟਿੰਗ ਦੌਰਾਨ ਸਕੂਲ ਦੀ ਸਕੱਤਰ ਮੈਡਮ ਬੇਅੰਤ ਕੌਰ ਨੇ ਹਾਜ਼ਰ ਮੈਂਬਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ‘ਸਕੂਲ ਆਫ਼ ਹੈਪੀਨੈੱਸ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਜਾਣੀਆਂ ਚਾਹਲ ਦੀ ਨਵੀਂ ਅਤੇ ਖ਼ੂਬਸੂਰਤ ਇਮਾਰਤ ਦੀ ਉਸਾਰੀ ਲਈ 43 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਇਸ ਰਾਸ਼ੀ ਵਿੱਚੋਂ ਪਹਿਲੀ ਕਿਸ਼ਤ ਵਜੋਂ 11 ਲੱਖ ਰੁਪਏ ਜਾਰੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਇਮਾਰਤ ਦਾ ਨਕਸ਼ਾ ਵੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤਿਆਰ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਸਰਪੰਚ ਰਣਜੀਤ ਸਿੰਘ ਜਾਣੀਆਂ ਨੇ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਪੰਚਾਇਤ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਨਾਲ ਜੁੜਿਆ ਮਹੱਤਵਪੂਰਨ ਅਦਾਰਾ ਹੈ ਅਤੇ ਇਸ ਦੀ ਇਮਾਰਤ ਦੀ ਉਸਾਰੀ ਵਿੱਚ ਪੰਚਾਇਤ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।
ਮੀਟਿੰਗ ਵਿੱਚ ਮਲਕੀਤ ਸਿੰਘ, ਕੁਲਦੀਪ ਸਿੰਘ, ਸਲਵਿੰਦਰ ਸਿੰਘ ਪ੍ਰਧਾਨ, ਹਰਨੇਕ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਮੈਂਬਰ, ਪਰਮਜੀਤ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਮੁਖਤਿਆਰ ਸਿੰਘ ਮੈਂਬਰ, ਬਲਵੀਰ ਸਿੰਘ ਮੈਂਬਰ, ਜੋਗਾ ਸਿੰਘ, ਲਖਵਿੰਦਰ ਸਿੰਘ, ਤਰੀਥ ਸਿੰਘ, ਗੁਰਸਾਬ ਸਿੰਘ ਅਤੇ ਸਾਬਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਨਿੱਜੀ ਤੌਰ ’ਤੇ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਮੂਹ ਪੰਚਾਇਤ ਜਾਣੀਆਂ ਅਤੇ ਚਾਹਲ ਅਤੇ ਐੱਸ.ਐੱਮ.ਸੀ. ਮੈਂਬਰਾਂ ਨੇ ਸਕੂਲ ਦੀ ਇਮਾਰਤ ਦੀ ਉਸਾਰੀ ਨੂੰ ਪ੍ਰਵਾਨਗੀ ਦਿੰਦਿਆਂ ਹਰ ਪੱਧਰ ’ਤੇ ਸਹਿਯੋਗ ਕਰਨ ਦਾ ਵਾਅਦਾ ਕੀਤਾ।
ਮੀਟਿੰਗ ਦੌਰਾਨ ਸਕੂਲ ਦੀ ਉਸਾਰੀ ਦੇ ਕੰਮ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿਗਰਾਨ ਕਮੇਟੀ ਅਤੇ ਖਰੀਦ ਕਮੇਟੀ ਦਾ ਗਠਨ ਵੀ ਕੀਤਾ ਗਿਆ। ਕਮੇਟੀਆਂ ਵੱਲੋਂ ਇਮਾਰਤ ਦੀ ਉਸਾਰੀ ਅਤੇ ਸਮੱਗਰੀ ਦੀ ਖਰੀਦ ਸਬੰਧੀ ਹਰੇਕ ਕੰਮ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਬੜੀ ਸਾਵਧਾਨੀ ਨਾਲ ਕਰਵਾਇਆ ਜਾਵੇਗਾ।
ਸਕੂਲ ਦੀ ਅਣਸੁਰੱਖਿਅਤ ਇਮਾਰਤ ਦੀ ਥਾਂ ਨਵੀਂ ਇਮਾਰਤ ਬਣਨ ਨਾਲ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਸੁਰੱਖਿਅਤ, ਸੁੰਦਰ ਅਤੇ ਬਿਹਤਰ ਸਿੱਖਿਆ ਵਾਲਾ ਮਾਹੌਲ ਮਿਲਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਮਾਤਾ ਗੁਜਰੀ ਖਾਲਸਾ ਸਕੂਲ ’ਚ ਬੱਚਾ ਚੁੱਕਣ ਵਾਲੇ ਵਿਅਕਤੀ ਦੇ ਦਾਖ਼ਲ ਹੋਣ ਦੀ ਵਾਇਰਲ ਖ਼ਬਰ ਬੇਬੁਨਿਆਦ, ਸ਼ਰਾਬ ਦੇ ਨਸ਼ੇ ’ਚ ਸਕੂਲ ਅੰਦਰ ਦਾਖ਼ਲ ਹੋਇਆ ਸੀ ਵਿਅਕਤੀ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਿਆ ਕਬਜ਼ੇ ’ਚ

Read Next

ਸਿਵਲ ਹਸਪਤਾਲ ‘ਚ ਲੈਬ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਅਚਾਨਕ ਵਿਗੜੀ ਤਬੀਅਤ, ਸਟਾਫ ਨੇ ਸਟ੍ਰੈਚਰ ਰਾਹੀਂ ਗਾਇਨੀ ਵਾਰਡ ‘ਚ ਪਹੁੰਚਾਇਆ