Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕਰਤਾਰਪੁਰ ਸਬ-ਡਵੀਜ਼ਨ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 5 ਐੱਫਆਈਆਰ ਦਰਜ, 20 ਮੁਲਜ਼ਮ ਗ੍ਰਿਫ਼ਤਾਰ; 139 ਨਸ਼ੀਲੀਆਂ ਗੋਲੀਆਂ ਬਰਾਮਦ

ਜਲੰਧਰ ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਬ-ਡਵੀਜ਼ਨ ਕਰਤਾਰਪੁਰ ਦੇ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਸਬ-ਡਵੀਜ਼ਨ ਕਰਤਾਰਪੁਰ ਨਰਿੰਦਰ ਸਿੰਘ ਔਜਲਾ, ਪੀਪੀਐੱਸ ਦੀ ਅਗਵਾਈ ਹੇਠ ਕੀਤੀ ਇਸ ਕਾਰਵਾਈ ਦੌਰਾਨ 5 ਐੱਫਆਈਆਰ ਦਰਜ ਕਰਕੇ ਕੁੱਲ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਥਾਣਾ ਕਰਤਾਰਪੁਰ ਵਿੱਚ ਦਰਜ ਦੋ ਮਾਮਲਿਆਂ ਵਿੱਚ 139 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐੱਫਆਈਆਰ ਨੰਬਰ 196 ਮਿਤੀ 23 ਸਤੰਬਰ 2026 ਵਿੱਚ ਧਾਰਾ 22-61-85 ਐੱਨਡੀਪੀਐੱਸ ਐਕਟ ਤਹਿਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 81 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਐੱਫਆਈਆਰ ਨੰਬਰ 198 ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 58 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਥਾਣਾ ਮਕਸੂਦਾਂ ਵਿੱਚ ਵੀ ਐੱਨਡੀਪੀਐੱਸ ਐਕਟ ਤਹਿਤ ਦੋ ਮਾਮਲੇ ਦਰਜ ਕੀਤੇ ਗਏ। ਐੱਫਆਈਆਰ ਨੰਬਰ 165 ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ ₹10 ਦੇ 3 ਨੋਟ, 3 ਲਾਈਟਰ, 3 ਸਿਲਵਰ ਫੋਇਲ ਅਤੇ ਸਿਲਵਰ ਫੋਇਲ ਵਿੱਚ ਲਪੇਟਿਆ ਇੱਕ ਪਲਾਸਟਿਕ ਪੈਕਟ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐੱਫਆਈਆਰ ਨੰਬਰ 164 ਵਿੱਚ 2 ਮੁਲਜ਼ਮਾਂ ਨੂੰ ਕਾਬੂ ਕਰਕੇ ਇੱਕ ਸਿਲਵਰ ਫੋਇਲ, ਇੱਕ ਲਾਈਟਰ, ₹10 ਦਾ ਇੱਕ ਨੋਟ ਅਤੇ ਪਲਾਸਟਿਕ ਬੋਤਲ ਦਾ ਇੱਕ ਢੱਕਣ ਬਰਾਮਦ ਕੀਤਾ ਗਿਆ।
ਥਾਣਾ ਲਾਂਬੜਾ ਵਿੱਚ ਐੱਫਆਈਆਰ ਨੰਬਰ 111 ਮਿਤੀ 23 ਸਤੰਬਰ 2026 ਧਾਰਾ 27-61-85 ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤੀ ਗਈ, ਜਿਸ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਇਨ੍ਹਾਂ ਕੋਲੋਂ ₹10 ਦੇ 4 ਨੋਟ, ਇੱਕ ਲਾਈਟਰ ਅਤੇ ਇੱਕ ਸਿਲਵਰ ਫੋਇਲ ਬਰਾਮਦ ਹੋਇਆ। ਇਸ ਤੋਂ ਇਲਾਵਾ ਥਾਣਾ ਲਾਂਬੜਾ ਵਿੱਚ ਧਾਰਾ 85 ਬੀਐੱਨਐੱਸ ਤਹਿਤ ਦਰਜ ਐੱਫਆਈਆਰ ਨੰਬਰ 102 ਮਿਤੀ 4 ਸਤੰਬਰ 2026 ਦੇ ਮਾਮਲੇ ਵਿੱਚ ਵੀ ਇੱਕ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਗਈ।
ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ’ਤੇ ਵੀ ਜ਼ੋਰ
ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਪੁਲਿਸ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਨਾਲ ਜੋੜਿਆ ਜਾ ਰਿਹਾ ਹੈ।
ਹੁਣ ਤੱਕ ਸਬ-ਡਵੀਜ਼ਨ ਕਰਤਾਰਪੁਰ ਦੇ ਤਿੰਨ ਥਾਣਿਆਂ ਨਾਲ ਸਬੰਧਤ 4 ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚ ਥਾਣਾ ਲਾਂਬੜਾ ਦੇ 2 ਅਤੇ ਥਾਣਾ ਮਕਸੂਦਾਂ ਦੇ 2 ਵਿਅਕਤੀ ਸ਼ਾਮਲ ਹਨ।
ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ, ਸਪਲਾਈ ਜਾਂ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦਕਿ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਲਈ ਸਹਾਇਤਾ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਸਿਵਲ ਹਸਪਤਾਲ ‘ਚ ਲੈਬ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਅਚਾਨਕ ਵਿਗੜੀ ਤਬੀਅਤ, ਸਟਾਫ ਨੇ ਸਟ੍ਰੈਚਰ ਰਾਹੀਂ ਗਾਇਨੀ ਵਾਰਡ ‘ਚ ਪਹੁੰਚਾਇਆ