LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਵੈਸਟ ਅਤੇ ਕੈਂਟ ਹਲਕੇ ਵਿੱਚ ਸਫ਼ਾਈ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਅਤੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਸੜਕਾਂ ’ਤੇ ਖਿੱਲਰਿਆ ਕੂੜਾ, ਟੁੱਟੀਆਂ ਸੜਕਾਂ ਅਤੇ ਵਾਟਰ ਸਪਲਾਈ ਤੇ ਸੀਵਰੇਜ ਦੀ ਲੀਕੇਜ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ’ਤੇ ਮੇਅਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਦੌਰੇ ਦੌਰਾਨ ਕਈ ਥਾਵਾਂ ’ਤੇ ਸੜਕਾਂ ਦੇ ਕਿਨਾਰਿਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਖਿੱਲਰਿਆ ਹੋਇਆ ਮਿਲਿਆ। ਇਸ ’ਤੇ ਮੇਅਰ ਵਿਨੀਤ ਧੀਰ ਨੇ ਅਧਿਕਾਰੀਆਂ ਨੂੰ ਤੁਰੰਤ ਕੂੜਾ ਚੁਕਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੂੜਾ ਚੁੱਕਣ ਲਈ ਟਰਾਲੀਆਂ ਤੁਰੰਤ ਮੌਕੇ ’ਤੇ ਭੇਜੀਆਂ ਜਾਣ ਅਤੇ ਸਫ਼ਾਈ ਦਾ ਕੰਮ ਇੱਕ-ਦੋ ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇ। ਮੇਅਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੁੜ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕਰਨਗੇ।
ਟੁੱਟੀਆਂ ਸੜਕਾਂ ਤੇ ਸੀਵਰੇਜ ਲੀਕੇਜ ਦਾ ਵੀ ਲਿਆ ਜਾਇਜ਼ਾ
ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੱਲੋਂ ਕੀਤੇ ਗਏ ਦੌਰੇ ਦੌਰਾਨ ਟੁੱਟੀਆਂ ਸੜਕਾਂ, ਪਾਣੀ ਦੀਆਂ ਲੀਕੇਜਾਂ, ਸੀਵਰੇਜ ਦੀਆਂ ਸਮੱਸਿਆਵਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਟੁੱਟੀਆਂ ਸੜਕਾਂ ’ਤੇ ਤੁਰੰਤ ਪੈਚਵਰਕ ਕਰਵਾਉਣ ਅਤੇ ਸੀਵਰੇਜ ਤੇ ਵਾਟਰ ਸਪਲਾਈ ਦੀ ਲੀਕੇਜ ਨੂੰ ਠੀਕ ਕਰਨ ਦੇ ਹੁਕਮ ਦਿੱਤੇ ਗਏ।
ਇਸ ਮੌਕੇ ਪਾਰਕਾਂ ਦੀ ਮੁਰੰਮਤ ਨਾਲ ਸਬੰਧਤ ਕੰਮਾਂ ਨੂੰ ਵੀ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ ਗਿਆ। ਮੇਅਰ ਨੇ ਸਬੰਧਤ ਠੇਕੇਦਾਰਾਂ ਨੂੰ ਵੀ ਸਫ਼ਾਈ ਅਤੇ ਕੂੜਾ ਚੁੱਕਣ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਹਦਾਇਤ ਕੀਤੀ।
ਲੋਕਾਂ ਨੂੰ ਸੜਕਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ
ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਕਿਹਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਉਨ੍ਹਾਂ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਵੈਸਟ ਅਤੇ ਕੈਂਟ ਹਲਕੇ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਪਏ ਕੂੜੇ, ਵਾਟਰ ਸਪਲਾਈ ਲੀਕੇਜ, ਟੁੱਟੀਆਂ ਸੜਕਾਂ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਦੋਵਾਂ ਹਲਕਿਆਂ ਦਾ ਦੌਰਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਹਲਕਿਆਂ ਦਾ ਵੀ ਦੌਰਾ ਕਰਕੇ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਜਾਵੇਗਾ। ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕੇ।
