LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ :ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦੇ ਖ਼ਿਲਾਫ਼ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਭਾਜਪਾ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਅੱਜ ਭਗਵਾਨ ਵਾਲਮੀਕਿ ਚੌਕ ਨੇੜੇ ਸਥਿਤ ਮਾਂ ਕਾਲਿਕਾ ਨੰਦੀ ਕਲੇਸ਼ਵਰ ਮੰਦਰ ਵਿਖੇ ਮੱਥਾ ਟੇਕਣ ਲਈ ਪਹੁੰਚੇ।
ਮੰਦਰ ਵਿਖੇ ਮਾਤਾ ਦਾ ਆਸ਼ੀਰਵਾਦ ਲੈਣ ਉਪਰੰਤ ਕੇਵਲ ਢਿੱਲੋਂ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ’ਤੇ ਮੱਥਾ ਟੇਕਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਮੁੱਦਾ ਹੈ ਅਤੇ ਭਾਜਪਾ ਵੱਲੋਂ ਇਸ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਮੁਹਿੰਮ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਦੀ ਭੂਮਿਕਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਜਲੰਧਰ ਦੌਰੇ ਦੌਰਾਨ ਇਸ ਯਾਤਰਾ ਵਿੱਚ ਸ਼ਾਮਲ ਹੋਣਗੇ। ਪਾਰਟੀ ਆਗੂਆਂ ਮੁਤਾਬਕ ਅਮਿਤ ਸ਼ਾਹ ਦੇ ਦੁਪਹਿਰ ਕਰੀਬ 1 ਵਜੇ ਜਲੰਧਰ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਜਦੋਂ ਕੇਵਲ ਢਿੱਲੋਂ ਤੋਂ ਰੈੱਡ ਕਰਾਸ ਭਵਨ ਦੀਆਂ ਕੰਧਾਂ ’ਤੇ ਲਿਖੇ ਭਾਜਪਾ ਵਿਰੋਧੀ ਨਾਅਰਿਆਂ ਅਤੇ ਐਲਪੀਯੂ ਵਿੱਚ ਵਿਦਿਆਰਥੀਆਂ ਨਾਲ ਜੁੜੇ ਵਿਵਾਦ ਸਬੰਧੀ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਇਨ੍ਹਾਂ ਮੁੱਦਿਆਂ ’ਤੇ ਕੋਈ ਵਿਸਥਾਰਤ ਟਿੱਪਣੀ ਨਹੀਂ ਕੀਤੀ।
ਕੇਂਦਰੀ ਮੰਤਰੀ ਐਸ.ਪੀ. ਬਘੇਲ ਦੀ ਅਗਵਾਈ ਹੇਠ ਯਾਤਰਾ ਮੇਹਤਪੁਰ ਪਹੁੰਚੀ
ਇਸੇ ਦੌਰਾਨ ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੇਂਦਰੀ ਮੰਤਰੀ ਐਸ.ਪੀ. ਬਘੇਲ ਦੀ ਅਗਵਾਈ ਹੇਠ ਕਪੂਰਥਲਾ ਤੋਂ ਸ਼ਾਹਕੋਟ ਹੁੰਦੀ ਹੋਈ ਮੇਹਤਪੁਰ ਪਹੁੰਚੀ। ਮੇਹਤਪੁਰ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਸਥਾਨਕ ਲੋਕਾਂ ਵੱਲੋਂ ਕੇਂਦਰੀ ਮੰਤਰੀ ਐਸ.ਪੀ. ਬਘੇਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਐਸ.ਪੀ. ਬਘੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਵੀ ਲਗਾਤਾਰ ਅੱਗੇ ਵਧਾਇਆ ਜਾਵੇਗਾ।
ਕੇਂਦਰੀ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਤ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ ਹੁੰਦੀ, ਸਗੋਂ ਇਸ ਦਾ ਪ੍ਰਭਾਵ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਜਿਹੀਆਂ ਮੁਹਿੰਮਾਂ ਮਹੱਤਵਪੂਰਨ ਹਨ।
ਭਾਜਪਾ ਆਗੂਆਂ ਅਨੁਸਾਰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਕਰਨਾ ਅਤੇ ਇਸ ਮੁੱਦੇ ਨੂੰ ਜਨ ਅੰਦੋਲਨ ਦਾ ਰੂਪ ਦੇਣਾ ਹੈ। ਯਾਤਰਾ ਦਾ 30 ਸਤੰਬਰ ਨੂੰ ਜਲੰਧਰ ਵਿੱਚ ਹੋਣ ਵਾਲੇ ਇੱਕ ਸਮਾਗਮ ਨਾਲ ਸਮਾਪਤੀ ਹੋਣ ਦੀ ਗੱਲ ਕਹੀ ਗਈ ਹੈ।
