Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਐਲਪੀਯੂ ਮਾਮਲੇ ’ਤੇ ਅਸ਼ੋਕ ਮਿੱਤਲ ਨੇ ਤੋੜੀ ਚੁੱਪੀ, ਕਿਹਾ—ਰੇਪ ਦੀ ਕੋਈ ਘਟਨਾ ਨਹੀਂ ਹੋਈ, ਅਫਵਾਹ ਫੈਲਾਉਣ ਵਾਲਿਆਂ ਦੀ ਹੋਵੇ ਜਾਂਚ

ਜਲੰਧਰ : ਕੰਵਲਜੀਤ ਸਿੰਘ ਮੱਕੜ – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ, ਤੋੜ-ਫੋੜ ਅਤੇ ਅੱਗਜ਼ਨੀ ਦੇ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਪਹਿਲੀ ਵਾਰ ਆਪਣੀ ਚੁੱਪੀ ਤੋੜਦਿਆਂ ਕਈ ਅਹਿਮ ਗੱਲਾਂ ਕਹੀਆਂ ਹਨ। ਮਿੱਤਲ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਵਿੱਚ ਵਿਦਿਆਰਥਣ ਨਾਲ ਰੇਪ ਦੀ ਕੋਈ ਘਟਨਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕੋਈ ਪੀੜਤ ਵਿਦਿਆਰਥਣ ਸਾਹਮਣੇ ਨਹੀਂ ਆਈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸ਼ੋਕ ਮਿੱਤਲ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਇੰਨੀ ਵੱਡੀ ਪੱਧਰ ’ਤੇ ਤੋੜ-ਫੋੜ ਅਤੇ ਨੁਕਸਾਨ ਕਿਵੇਂ ਹੋਇਆ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਵਾਲ ਉਠਾਇਆ ਕਿ ਆਖਿਰ ਇਹ ਅਫਵਾਹ ਕਿਸ ਵੱਲੋਂ ਫੈਲਾਈ ਗਈ ਅਤੇ ਵਿਦਿਆਰਥੀਆਂ ਨੂੰ ਕਿਸ ਨੇ ਭੜਕਾਇਆ। ਉਨ੍ਹਾਂ ਕਿਹਾ ਕਿ ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਯੂਨੀਵਰਸਿਟੀ ਵਿੱਚ ਅਜਿਹਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਿਸ ਵੱਲੋਂ ਕੀਤੀ ਗਈ।
ਮਿੱਤਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਯੂਨੀਵਰਸਿਟੀ ਦੀ ਸੰਪਤੀ ਦੇ ਨੁਕਸਾਨ ਦੀ ਚਿੰਤਾ ਨਹੀਂ, ਬਲਕਿ ਪੰਜਾਬ ਅਤੇ ਦੇਸ਼ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਹ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਕਿ ਅਜਿਹੀ ਘਟਨਾ ਦੇ ਪਿੱਛੇ ਕੀ ਕਾਰਨ ਸਨ ਅਤੇ ਇਸ ਨੂੰ ਕਿਸ ਤਰੀਕੇ ਨਾਲ ਅੰਜਾਮ ਦਿੱਤਾ ਗਿਆ।
ਵਿਦਿਆਰਥੀਆਂ ਨੂੰ ਭੜਕਾਉਣ ਦਾ ਲਾਇਆ ਦੋਸ਼
ਅਸ਼ੋਕ ਮਿੱਤਲ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਨੂੰ ਭੜਕਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਉਨ੍ਹਾਂ ਤੋਂ ਵੱਧ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਦਿਲ ਦੁਖਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ’ਤੇ ਵੀ ਪੂਰੇ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਸਾਰੀਆਂ ਸਰਕਾਰਾਂ ਨੂੰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਯੂਨੀਵਰਸਿਟੀ ਵਿੱਚ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਂਪਸ ਵਿੱਚ ਦੇਸ਼ ਦੀ ਸੁਰੱਖਿਆ ਨਾਲ ਜੁੜੇ ਸਾਮਾਨ ਅਤੇ ਟੈਂਕਰਾਂ ’ਤੇ ਚੜ੍ਹ ਕੇ ਵੀ ਨੁਕਸਾਨ ਕੀਤਾ ਗਿਆ। ਉਨ੍ਹਾਂ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਪੂਰੀ ਘਟਨਾ ਦੀ ਜਾਂਚ ਜ਼ਰੂਰੀ ਹੈ।
ਸੀਬੀਆਈ ਜਾਂਚ ਦੀ ਮੰਗ ਵਿਦਿਆਰਥੀਆਂ ਵੱਲੋਂ
ਜਦੋਂ ਅਸ਼ੋਕ ਮਿੱਤਲ ਤੋਂ ਸੀਬੀਆਈ ਜਾਂਚ ਦੀ ਮੰਗ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮੰਗ ਉਨ੍ਹਾਂ ਵੱਲੋਂ ਨਹੀਂ, ਸਗੋਂ ਵਿਦਿਆਰਥੀਆਂ ਵੱਲੋਂ ਕੀਤੀ ਗਈ ਹੈ। ਦਰਅਸਲ, ਇੱਕ ਵਿਦਿਆਰਥੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਲਪੀਯੂ ਵਿੱਚ ਹੋਈ ਹਿੰਸਾ, ਅੱਗਜ਼ਨੀ ਅਤੇ ਤੋੜ-ਫੋੜ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ।
ਚਿਤਕਾਰਾ ਯੂਨੀਵਰਸਿਟੀ ਤੋਂ ਬਾਅਦ ਐਲਪੀਯੂ ’ਚ ਹੰਗਾਮਾ
ਮਿੱਤਲ ਨੇ ਚਿਤਕਾਰਾ ਯੂਨੀਵਰਸਿਟੀ ਵਿੱਚ ਹੋਏ ਵਿਵਾਦ ਤੋਂ ਬਾਅਦ ਐਲਪੀਯੂ ਵਿੱਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲਗਾਤਾਰ ਦੋ ਯੂਨੀਵਰਸਿਟੀਆਂ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗੰਭੀਰ ਮਾਮਲਾ ਹੈ ਅਤੇ ਇਸ ਦੇ ਪਿੱਛੇ ਦੀ ਹਕੀਕਤ ਸਾਹਮਣੇ ਆਉਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਐਲਪੀਯੂ ਵਿੱਚ ਕਥਿਤ ਰੇਪ ਸਬੰਧੀ ਸੋਸ਼ਲ ਮੀਡੀਆ ’ਤੇ ਚੱਲੀ ਅਪੁਸ਼ਟ ਜਾਣਕਾਰੀ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ ਹਿੰਸਕ ਹੋ ਗਿਆ ਸੀ। ਇਸ ਦੌਰਾਨ ਕੈਂਪਸ ਵਿੱਚ ਤੋੜ-ਫੋੜ, ਅੱਗਜ਼ਨੀ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਅਤੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਵੀ ਬੰਦ ਰਿਹਾ। ਪੁਲਿਸ ਨੇ ਮਾਮਲੇ ਦੀ ਜਾਂਚ ਲਈ SIT ਬਣਾਈ ਹੈ।
ਪੂਰੇ ਮਾਮਲੇ ਵਿੱਚ ਹੁਣ ਜਾਂਚ ਏਜੰਸੀਆਂ ਲਈ ਇਹ ਪਤਾ ਲਗਾਉਣਾ ਅਹਿਮ ਬਣ ਗਿਆ ਹੈ ਕਿ ਕਥਿਤ ਰੇਪ ਦੀ ਅਫਵਾਹ ਕਿੱਥੋਂ ਸ਼ੁਰੂ ਹੋਈ, ਇਸ ਨੂੰ ਕਿਸ ਤਰ੍ਹਾਂ ਫੈਲਾਇਆ ਗਿਆ ਅਤੇ ਇਸ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਹਿੰਸਾ ਅਤੇ ਤੋੜ-ਫੋੜ ਕਿਵੇਂ ਵਧੀ। ਇਸ ਸਬੰਧੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਮਿਤ ਸ਼ਾਹ, ਪਰਾਗਪੁਰ ਰੈਲੀ ਲਈ ਹੋਏ ਰਵਾਨਾ

Read Next

ਸਾਫ਼-ਸੁਥਰੀ ਤੇ ਬੇਦਾਗ ਸੇਵਾ ਉਪਰੰਤ ਏ.ਡੀ.ਏ. ਰਮਿੰਦਰਜੀਤ ਸਿੰਘ ਮੱਕੜ ਸੇਵਾਮੁਕਤ, ਵਿਦਾਇਗੀ ਸਮਾਰੋਹ ਦੌਰਾਨ ਸਾਥੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਯਾਦ ਕੀਤੀਆਂ ਮੱਕੜ ਸਾਹਿਬ ਦੀਆਂ ਸੇਵਾਵਾਂ