ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, 2 ਅਕਤੂਬਰ: ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਕਰਾਈਮ ਰਿਵਿਊ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਐਸ.ਐਸ.ਪੀ. ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਨੇ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਅਪਰਾਧਾਂ ’ਤੇ ਕਾਬੂ ਪਾਉਣ ਲਈ ਹੋਰ ਪ੍ਰਭਾਵਸ਼ਾਲੀ ਅਤੇ ਨਤੀਜਾ-ਮੁਖੀ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਵਿਨੀਤ ਆਹਲਾਵਤ, ਆਈ.ਪੀ.ਐਸ., ਐਸ.ਪੀ. (ਤਫਤੀਸ਼), ਤੇਜਬੀਰ ਸਿੰਘ, ਪੀ.ਪੀ.ਐਸ., ਐਸ.ਪੀ. (ਸਥਾਨਿਕ), ਗੁਰਪ੍ਰੀਤ ਸਿੰਘ ਗਿੱਲ, ਪੀ.ਪੀ.ਐਸ., ਐਸ.ਪੀ. (ਪੀ.ਬੀ.ਆਈ./ਆਪਰੇਸ਼ਨਲ) ਤੋਂ ਇਲਾਵਾ ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ਼, ਪੁਲਿਸ ਪੋਸਟ ਇੰਚਾਰਜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਐਸ.ਐਸ.ਪੀ. ਨੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਉਨ੍ਹਾਂ ਨੇ ਰੋਜ਼ਾਨਾ ਵਿਸ਼ੇਸ਼ ਨਾਕਾਬੰਦੀ ਕਰਨ, ਰਾਤ ਸਮੇਂ ਪੁਲਿਸ ਦੀ ਮੌਜੂਦਗੀ ਵਧਾਉਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਆਧੁਨਿਕ ਨਿਗਰਾਨੀ ਪ੍ਰਣਾਲੀਆਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਭਗੌੜੇ ਮੁਲਜ਼ਮਾਂ (ਪੀ.ਓਜ਼) ਨੂੰ ਕਾਬੂ ਕਰਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਤਰਜੀਹ ਦੇਣ ਲਈ ਕਿਹਾ ਗਿਆ।
ਐਸ.ਐਸ.ਪੀ. ਨੇ ਜ਼ਮਾਨਤ ’ਤੇ ਰਿਹਾਅ ਹੋਏ ਵਿਅਕਤੀਆਂ ਦੀ ਨਿਯਮਤ ਤਸਦੀਕ ਅਤੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ, ਤਾਂ ਜੋ ਕਿਸੇ ਵੀ ਸ਼ੱਕੀ ਜਾਂ ਅਪਰਾਧਿਕ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਪੁਲਿਸ-ਪਬਲਿਕ ਤਾਲਮੇਲ ਮਜ਼ਬੂਤ ਕਰਨ ’ਤੇ ਜ਼ੋਰ
ਮੀਟਿੰਗ ਦੌਰਾਨ ਐਸ.ਐਸ.ਪੀ. ਵੱਲੋਂ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਦੀਆਂ ਨਿਯਮਤ ਮੀਟਿੰਗਾਂ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਅਤੇ ਪੁਲਿਸ-ਪਬਲਿਕ ਤਾਲਮੇਲ ਨੂੰ ਮਜ਼ਬੂਤ ਕਰਨ ਨਾਲ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕਦੀ ਹੈ।
ਇਸ ਦੇ ਨਾਲ ਹੀ ਐਫ.ਆਈ.ਆਰਜ਼ ਦੀ ਸਹੀ ਰਜਿਸਟ੍ਰੇਸ਼ਨ, ਮਾਮਲਿਆਂ ਦੀ ਪ੍ਰਭਾਵਸ਼ਾਲੀ ਜਾਂਚ ਅਤੇ ਅਪਰਾਧਿਕ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ।
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ
ਸੜਕ ਸੁਰੱਖਿਆ ਦੇ ਮੁੱਦੇ ’ਤੇ ਵੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਐਸ.ਐਸ.ਪੀ. ਨੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ, ਨਿਯਮ ਤੋੜਨ ਵਾਲਿਆਂ ਦੇ ਚਲਾਨ ਕਰਨ ਅਤੇ ਲੋੜ ਅਨੁਸਾਰ ਵਾਹਨਾਂ ਨੂੰ ਇੰਪਾਊਂਡ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੋ-ਪਹੀਆ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕਰਨ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ। ਇੰਪਾਊਂਡ ਕੀਤੇ ਵਾਹਨਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਮੇਂ ਸਿਰ ਨਿਪਟਾਰਾ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਪੁਲਿਸ ਕਰਮਚਾਰੀਆਂ ਦੀ ਭਲਾਈ ਲਈ ਨਿਯਮਤ ਮੀਟਿੰਗਾਂ ਦੇ ਹੁਕਮ
ਐਸ.ਐਸ.ਪੀ. ਨੇ ਸਮੂਹ ਗਜ਼ਟਿਡ ਅਧਿਕਾਰੀਆਂ ਨੂੰ ਆਪਣੇ-ਆਪਣੇ ਸਬ-ਡਿਵੀਜ਼ਨਾਂ ਵਿੱਚ ਪੁਲਿਸ ਕਰਮਚਾਰੀਆਂ ਦੀ ਭਲਾਈ ਸਬੰਧੀ ਨਿਯਮਤ ਮੀਟਿੰਗਾਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਸੇਵਾ ਨਾਲ ਸਬੰਧਤ ਮਸਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਪਬਲਿਕ ਸੇਫਟੀ ਫਰਸਟ ਪਹਿਲਕਦਮੀ ਅਤੇ ਪਿੰਡ ਪੱਧਰੀ ਕਮੇਟੀਆਂ ਰਾਹੀਂ ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ।
ਮੀਟਿੰਗ ਦੇ ਅੰਤ ਵਿੱਚ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਸੀਨੀਅਰ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪੁਲਿਸਿੰਗ ਗਤੀਵਿਧੀਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਜਲੰਧਰ ਦਿਹਾਤੀ ਵਿੱਚ ਪ੍ਰਭਾਵਸ਼ਾਲੀ, ਅਨੁਸ਼ਾਸਿਤ, ਪਾਰਦਰਸ਼ੀ ਅਤੇ ਨਤੀਜਾ-ਮੁਖੀ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
