Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 3, 2026

ਏਸ਼ੀਅਨ ਖੇਡਾਂ ’ਚ ਗੁਰਿੰਦਰਵੀਰ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗਾ, ਆਦਮਪੁਰ ਏਅਰਪੋਰਟ ’ਤੇ ਹੋਇਆ ਭਰਵਾਂ ਸਵਾਗਤ ਓਲੰਪਿਕ ਦੀ ਤਿਆਰੀ ਹੁਣ ਅਗਲਾ ਟੀਚਾ, ਹੋਰ ਮੈਡਲ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦਾ ਲਿਆ ਸੰਕਲਪ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਏਸ਼ੀਅਨ ਖੇਡਾਂ ਵਿੱਚ ਭਾਰਤ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੁਣ ਤੱਕ 15 ਸੋਨੇ ਦੇ ਤਮਗੇ ਜਿੱਤਣ ਦੇ ਨਾਲ ਭਾਰਤ ਮੈਡਲ ਟੈਲੀ ਵਿੱਚ 5ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਇਸੇ ਦੌਰਾਨ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਨਾਲ ਸਬੰਧਤ ਅਤੇ ਪਿੰਡ ਪਤੀ ਆਲ ਦੇ ਰਹਿਣ ਵਾਲੇ ਨਾਮਵਰ ਐਥਲੀਟ ਗੁਰਿੰਦਰਵੀਰ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ 100 ਮੀਟਰ ਮਿਕਸਡ ਰਿਲੇਅ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤ ਲਈ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਗੁਰਿੰਦਰਵੀਰ ਸਿੰਘ ਦੇ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਵਤਨ ਪਰਤਣ ’ਤੇ ਆਦਮਪੁਰ ਏਅਰਪੋਰਟ ਵਿਖੇ ਉਨ੍ਹਾਂ ਦਾ ਪਰਿਵਾਰਕ ਮੈਂਬਰਾਂ, ਖੇਡ ਪ੍ਰੇਮੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਗੁਰਿੰਦਰਵੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ ਦੀ ਹੀਟ-2 ਵਿੱਚ 10.32 ਸਕਿੰਟ ਦਾ ਸਮਾਂ ਦਰਜ ਕੀਤਾ ਸੀ। ਇਸ ਤੋਂ ਬਾਅਦ ਰਿਲੇਅ ਟੀਮ ਦੇ ਹੋਰ ਖਿਡਾਰੀਆਂ ਨਾਲ ਮਿਲ ਕੇ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੀ ਝੋਲੀ ਵਿੱਚ ਕਾਂਸੀ ਦਾ ਤਮਗਾ ਪਾਇਆ। ਗੁਰਿੰਦਰਵੀਰ ਦੀ ਇਸ ਉਪਲਬਧੀ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।
ਆਦਮਪੁਰ ਏਅਰਪੋਰਟ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਿੰਦਰਵੀਰ ਸਿੰਘ ਨੇ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤ ਕੇ ਉਹ ਬੇਹੱਦ ਖੁਸ਼ ਹਨ। ਉਨ੍ਹਾਂ ਨੇ ਇਸ ਸਫਲਤਾ ਲਈ ਆਪਣੇ ਪਰਿਵਾਰ, ਕੋਚ, ਪੰਜਾਬ ਸਰਕਾਰ ਅਤੇ ਸਮੂਹ ਖੇਡ ਪ੍ਰੇਮੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਤਮਗਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਪਰ ਉਨ੍ਹਾਂ ਦੀ ਮੰਜ਼ਿਲ ਅਜੇ ਹੋਰ ਅੱਗੇ ਹੈ। ਹੁਣ ਉਨ੍ਹਾਂ ਦਾ ਅਗਲਾ ਟੀਚਾ ਓਲੰਪਿਕ ਖੇਡਾਂ ਲਈ ਤਿਆਰੀ ਕਰਨਾ ਅਤੇ ਦੇਸ਼ ਲਈ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨਾ ਹੈ।
ਗੁਰਿੰਦਰਵੀਰ ਨੇ ਕਿਹਾ ਕਿ ਪਰਿਵਾਰ ਵੱਲੋਂ ਮਿਲੇ ਸਹਿਯੋਗ, ਕੋਚ ਸੁਰਿੰਦਰ ਸਿੰਘ ਦੀ ਸਖ਼ਤ ਮਿਹਨਤ ਅਤੇ ਲੋਕਾਂ ਵੱਲੋਂ ਮਿਲੇ ਹੌਸਲੇ ਨੇ ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਸੰਕਲਪ ਲਿਆ ਕਿ ਆਉਣ ਵਾਲੇ ਸਮੇਂ ਵਿੱਚ ਉਹ ਹੋਰ ਵੀ ਸਖ਼ਤ ਮਿਹਨਤ ਕਰਨਗੇ ਅਤੇ ਦੇਸ਼, ਪੰਜਾਬ, ਆਪਣੇ ਇਲਾਕੇ ਅਤੇ ਪਰਿਵਾਰ ਦਾ ਨਾਮ ਹੋਰ ਰੌਸ਼ਨ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਣਗੇ।
ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਮਾਣ ਦੀ ਗੱਲ ਹੈ ਕਿ ਆਦਮਪੁਰ ਦੇ ਪਿੰਡ ਪਤੀ ਆਲ ਨਾਲ ਸਬੰਧਤ ਗੁਰਿੰਦਰਵੀਰ ਸਿੰਘ ਨੇ ਖੇਡ ਜਗਤ ਵਿੱਚ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਗੁਰਿੰਦਰਵੀਰ ਨੂੰ ਆਪਣਾ ਛੋਟਾ ਭਰਾ ਦੱਸਦਿਆਂ ਕਿਹਾ ਕਿ ਉਸ ਦੀ ਇਹ ਕਾਮਯਾਬੀ ਇਲਾਕੇ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।
ਪਵਨ ਟੀਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਿੰਦਰਵੀਰ ਸਿੰਘ ਦੀ ਕਾਮਯਾਬੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਜੋਸ਼, ਜਜ਼ਬਾ ਅਤੇ ਮਿਹਨਤ ਅਜੇ ਵੀ ਪੂਰੀ ਤਰ੍ਹਾਂ ਕਾਇਮ ਹੈ। ਉਨ੍ਹਾਂ ਗੁਰਿੰਦਰਵੀਰ ਅਤੇ ਉਸ ਦੇ ਪਰਿਵਾਰ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉੱਧਰ ਗੁਰਿੰਦਰਵੀਰ ਸਿੰਘ ਦੇ ਕੋਚ ਸੁਰਿੰਦਰ ਸਿੰਘ ਨੇ ਵੀ ਆਪਣੇ ਸ਼ਾਗਿਰਦ ਨੂੰ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 10.08 ਸਕਿੰਟ ਦਾ ਭਾਰਤੀ ਰਿਕਾਰਡ ਕਾਇਮ ਕਰਨ ਤੋਂ ਬਾਅਦ ਏਸ਼ੀਆਈ ਖੇਡਾਂ ਵਿੱਚ ਤਮਗਾ ਜਿੱਤਣਾ ਗੁਰਿੰਦਰਵੀਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਗੁਰਿੰਦਰਵੀਰ ਆਉਣ ਵਾਲੀਆਂ ਓਲੰਪਿਕ ਖੇਡਾਂ ਅਤੇ ਹੋਰ ਕੌਮਾਂਤਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਵੇਂ ਰਿਕਾਰਡ ਕਾਇਮ ਕਰੇਗਾ ਅਤੇ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰੇਗਾ।

Vinkmag ad
Share Our Daily Posts

News Desk

Read Previous

ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਹੁਕਮ, ਐਸ.ਐਸ.ਪੀ. ਜਲੰਧਰ ਦਿਹਾਤੀ ਵੱਲੋਂ ਜ਼ਿਲ੍ਹਾ ਕਰਾਈਮ ਰਿਵਿਊ ਮੀਟਿੰਗ; ਰਾਤ ਸਮੇਂ ਨਾਕਾਬੰਦੀ, ਸ਼ੱਕੀ ਵਿਅਕਤੀਆਂ ਦੀ ਚੈਕਿੰਗ ਤੇ ਆਧੁਨਿਕ ਨਿਗਰਾਨੀ ਪ੍ਰਣਾਲੀ ਮਜ਼ਬੂਤ ਕਰਨ ’ਤੇ ਜ਼ੋਰ

Read Next

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ