Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 6, 2026

15 ਨਸ਼ਾ ਹੌਟਸਪੌਟਸ ’ਤੇ ਜਲੰਧਰ ਦਿਹਾਤੀ ਪੁਲਿਸ ਦਾ ਵੱਡਾ CASO ਆਪਰੇਸ਼ਨ, 10 ਗਜ਼ਟਿਡ ਅਫ਼ਸਰਾਂ ਸਮੇਤ 275 ਪੁਲਿਸ ਮੁਲਾਜ਼ਮਾਂ ਨੇ ਕੀਤੀ ਤਲਾਸ਼ੀ ਮੁਹਿੰਮ; 31 ਐਫ.ਆਈ.ਆਰਜ਼ ਦਰਜ, 40 ਗ੍ਰਿਫ਼ਤਾਰ, 10 ਗ੍ਰਾਮ ਹੈਰੋਇਨ, 381 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 47 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ; 15 ਵਾਹਨ ਜ਼ਬਤ

ਜਲੰਧਰ – (ਕੰਵਲਜੀਤ ਸਿੰਘ ਮੱਕੜ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ’ਤੇ ਨਕੇਲ ਕੱਸਣ ਲਈ ਜ਼ਿਲ੍ਹੇ ਦੇ 15 ਚਿੰਨ੍ਹਿਤ ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ CASO (Cordon and Search Operation) ਆਪਰੇਸ਼ਨ ਚਲਾਇਆ ਗਿਆ। ਇਸ ਪੂਰੇ ਆਪਰੇਸ਼ਨ ਦੀ ਨਿਗਰਾਨੀ ਐਸ.ਐਸ.ਪੀ. ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਵੱਲੋਂ ਖੁਦ ਕੀਤੀ ਗਈ।
ਵਿਸ਼ੇਸ਼ ਆਪਰੇਸ਼ਨ ਦੌਰਾਨ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਖੁਦ ਥਾਣਾ ਸਦਰ ਨਕੋਦਰ ਅਧੀਨ ਆਉਂਦੇ ਪਿੰਡ ਸ਼ੰਕਰ ਵਿਖੇ ਪਹੁੰਚੇ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਤਲਾਸ਼ੀ ਅਤੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਪੀ. (ਤਫਤੀਸ਼) ਜਲੰਧਰ ਦਿਹਾਤੀ ਵਿਨੀਤ ਆਹਲਾਵਤ, ਆਈ.ਪੀ.ਐਸ. ਵੀ ਮੌਜੂਦ ਸਨ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਸਬ-ਡਿਵੀਜ਼ਨਾਂ ਵਿੱਚ ਸਬੰਧਤ ਐਸ.ਡੀ.ਪੀ.ਓਜ਼ ਅਤੇ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਾ ਪ੍ਰਭਾਵਿਤ ਅਤੇ ਚਿੰਨ੍ਹਿਤ ਇਲਾਕਿਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ।
31 ਐਫ.ਆਈ.ਆਰਜ਼ ਦਰਜ, 40 ਵਿਅਕਤੀ ਗ੍ਰਿਫ਼ਤਾਰ
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਵਿਸ਼ੇਸ਼ ਆਪਰੇਸ਼ਨ ਵਿੱਚ ਕੁੱਲ 10 ਗਜ਼ਟਿਡ ਅਫ਼ਸਰਾਂ ਅਤੇ 275 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਕਾਰਵਾਈ ਦੌਰਾਨ ਕੁੱਲ 31 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 40 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਗ੍ਰਾਮ ਹੈਰੋਇਨ, 381 ਨਸ਼ੀਲੀਆਂ ਗੋਲੀਆਂ/ਟੈਬਲੇਟਾਂ/ਕੈਪਸੂਲ ਅਤੇ 47 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਤੋਂ ਇਲਾਵਾ 15 ਵਾਹਨ ਜ਼ਬਤ ਕੀਤੇ ਗਏ, ਜਦਕਿ ਇੱਕ ਭਗੌੜੇ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਤਲਾਸ਼ੀ ਅਤੇ ਚੈਕਿੰਗ ਦੌਰਾਨ ਹੋਰ ਸਾਮਾਨ ਅਤੇ ਵੱਖ-ਵੱਖ ਕਿਸਮ ਦੀਆਂ ਬਰਾਮਦਗੀਆਂ ਵੀ ਕੀਤੀਆਂ ਗਈਆਂ।
ਇਸ ਦੇ ਨਾਲ ਹੀ 14 ਵਿਅਕਤੀਆਂ ਵਿਰੁੱਧ ਧਾਰਾ 129 ਬੀ.ਐਨ.ਐਸ.ਐਸ. ਤਹਿਤ ਰੋਕਥਾਮੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ।
ਨਸ਼ਾ ਕਰਨ ਵਾਲਿਆਂ ਦੀ ਪਛਾਣ ਕਰਕੇ ਇਲਾਜ ਲਈ ਭੇਜਿਆ ਜਾਵੇਗਾ
ਪੁਲਿਸ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਦੀ ਸਹੂਲਤ ਮੁਹੱਈਆ ਕਰਵਾਉਣਾ ਵੀ ਹੈ।
ਆਪਰੇਸ਼ਨ ਦੌਰਾਨ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਗਈ। ਜਿਨ੍ਹਾਂ ਵਿਅਕਤੀਆਂ ਨੂੰ ਤੁਰੰਤ ਇਲਾਜ ਦੀ ਲੋੜ ਹੈ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਨਸ਼ੇ ਦੀ ਸ਼ੁਰੂਆਤੀ ਅਵਸਥਾ ਵਿੱਚ ਮੌਜੂਦ ਵਿਅਕਤੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਢੁੱਕਵੇਂ ਇਲਾਜ ਅਤੇ ਪੁਨਰਵਾਸ ਲਈ ਰੈਫਰ ਕੀਤਾ ਜਾ ਰਿਹਾ ਹੈ।
ਸੱਤ ਦਿਨਾਂ ਦਾ ਟੀਚਾ, ਰੋਜ਼ਾਨਾ ਹੋਵੇਗੀ ਨਿਗਰਾਨੀ
ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਚਿੰਨ੍ਹਿਤ ਨਸ਼ਾ ਹੌਟਸਪੌਟਸ ਨੂੰ ਨਸ਼ਾ ਮੁਕਤ ਬਣਾਉਣ ਲਈ ਇਨਫੋਰਸਮੈਂਟ, ਜਾਗਰੂਕਤਾ ਅਤੇ ਨਸ਼ਾ ਛੁਡਾਊ/ਪੁਨਰਵਾਸ ਤਿੰਨਾਂ ਪੱਖਾਂ ’ਤੇ ਇੱਕੋ ਸਮੇਂ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਚਿੰਨ੍ਹਿਤ ਨਸ਼ਾ ਹੌਟਸਪੌਟਸ ਨੂੰ ਨਸ਼ਾ ਮੁਕਤ ਬਣਾਉਣ ਲਈ ਸੱਤ ਦਿਨਾਂ ਦਾ ਵਿਸ਼ੇਸ਼ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਨ੍ਹਾਂ ਇਲਾਕਿਆਂ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ। ਨਸ਼ਾ ਹੌਟਸਪੌਟਸ ਦੀ ਵਿਵਸਥਿਤ ਸੂਚੀ ਤਿਆਰ ਕਰਨ ਦੇ ਨਾਲ-ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਅਤੇ ਕਾਊਂਸਲਿੰਗ ਦੀ ਸਹੂਲਤ ਦੇਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਸਕੂਲਾਂ ਅਤੇ ਪਿੰਡਾਂ ਵਿੱਚ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਐਸ.ਐਸ.ਪੀ. ਨੇ ਕਿਹਾ ਕਿ ਨਸ਼ਿਆਂ ਦੀ ਮੰਗ ਘਟਾਉਣ ਲਈ ਚਿੰਨ੍ਹਿਤ ਇਲਾਕਿਆਂ ਵਿੱਚ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ। ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ, ਪਿੰਡਾਂ ਦੇ ਸਾਂਝੇ ਸਥਾਨਾਂ ’ਤੇ ਜਾਗਰੂਕਤਾ ਗਤੀਵਿਧੀਆਂ, ਨੁੱਕੜ ਨਾਟਕ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ, ਤਾਂ ਜੋ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਨਸ਼ਾ ਤਸਕਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ
ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਇਸ ਦੇ ਆਧਾਰ ’ਤੇ ਵਿਸ਼ੇਸ਼ ਆਪਰੇਸ਼ਨ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਹੌਟਸਪੌਟਸ ਨੂੰ ਨਸ਼ਾ ਮੁਕਤ ਬਣਾਉਣਾ, ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ, ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਵਿੱਚ ਸਹਾਇਤਾ ਦੇਣਾ ਅਤੇ ਆਮ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜਲੰਧਰ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਵਿੱਚ ਅਜਿਹੇ CASO ਆਪਰੇਸ਼ਨ, ਵਿਸ਼ੇਸ਼ ਚੈਕਿੰਗ ਅਤੇ ਨਸ਼ਾ ਵਿਰੋਧੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

Vinkmag ad
Share Our Daily Posts

News Desk

Read Previous

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

Read Next

ਜਰਨਲਿਸਟ ਪ੍ਰੈੱਸ ਐਸੋਸੀਏਸ਼ਨ ਦੀ ਮੀਟਿੰਗ ਸੁਰਿੰਦਰ ਪਾਲ ਸਿੰਘ ਪਟਨਾ ਨੂੰ ਜੁਆਇੰਟ ਸਕੱਤਰ ਪੰਜਾਬ ਦੀ ਜ਼ਿੰਮੇਵਾਰੀ