ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਰਨਲਿਸਟ ਪ੍ਰੈੱਸ ਐਸੋਸੀਏਸ਼ਨ ਰਜਿ. (ਪੰਜਾਬ) ਦੀ ਇੱਕ ਅਹਿਮ ਮੀਟਿੰਗ ਬੀਤੇ ਦਿਨ ਸ਼ਨੀਵਾਰ, 3 ਅਕਤੂਬਰ 2026 ਨੂੰ ਲੁਧਿਆਣਾ ਦੇ ਗਾਂਧੀਨਗਰ ਵਿਖੇ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਗਤੀਵਿਧੀਆਂ, ਪੱਤਰਕਾਰਾਂ ਨਾਲ ਸਬੰਧਤ ਮਸਲਿਆਂ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੁਰਿੰਦਰ ਪਾਲ ਸਿੰਘ ਪਟਨਾ ਨੂੰ ਜਰਨਲਿਸਟ ਪ੍ਰੈੱਸ ਐਸੋਸੀਏਸ਼ਨ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ’ਤੇ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਆਸ ਪ੍ਰਗਟਾਈ ਗਈ ਕਿ ਉਹ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਵਿੱਚ ਆਪਣੀ ਭੂਮਿਕਾ ਨਿਭਾਉਣਗੇ।
ਮੀਟਿੰਗ ਵਿੱਚ ਜਰਨਲਿਸਟ ਪ੍ਰੈੱਸ ਐਸੋਸੀਏਸ਼ਨ ਦੇ ਸਰਪ੍ਰਸਤ ਸ੍ਰੀ ਜੇ. ਐਸ. ਸੰਧੂ, ਚੇਅਰਮੈਨ ਰਾਕੇਸ਼ ਖੰਨਾ, ਪ੍ਰਧਾਨ ਰਾਕੇਸ਼ ਦੁੱਗਲ, ਸੂਬਾ ਸਕੱਤਰ ਹਰਮੀਤ ਸਿੰਘ ਭਾਟੀਆ ਅਤੇ ਜ਼ਿਲ੍ਹਾ ਚੇਅਰਮੈਨ ਅਸ਼ੋਕ ਪੂਰੀ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਕਰਤਾਰ ਸਿੰਘ ਪਟਨਾ, ਰਿਸ਼ੀ ਗਾਂਧੀ, ਸ਼ੈਂਕੀ ਪਾਹਵਾ, ਨਾਰੰਗ ਗਾਰਮੈਂਟਸ ਗਾਂਧੀਨਗਰ ਦੇ ਨੁਮਾਇੰਦੇ ਅਤੇ ਗਾਂਧੀਨਗਰ ਦੇ ਹੋਰ ਵਪਾਰੀ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ, ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਚਿਤ ਪੱਧਰ ’ਤੇ ਉਠਾਉਣ ਅਤੇ ਪੱਤਰਕਾਰਾਂ ਵਿੱਚ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਜਥੇਬੰਦੀ ਵੱਲੋਂ ਲਗਾਤਾਰ ਯਤਨ ਕੀਤੇ ਜਾਣਗੇ।
ਇਸ ਮੌਕੇ ਨਵੇਂ ਨਿਯੁਕਤ ਜੁਆਇੰਟ ਸਕੱਤਰ ਸੁਰਿੰਦਰ ਪਾਲ ਸਿੰਘ ਪਟਨਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ।
